30-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-10-2026

ਧਾਰਮਿਕ ਸਮਾਗਮ ਕਰਵਾਇਆ

ਸੰਗਰੂਰ, 29 ਅਕਤੂਬਰ (ਚੌਧਰੀ ਨੰਦ ਲਾਲ ਗਾਂਧੀ)-ਗੁਰਦੁਆਰਾ ਸਾਹਿਬ ਗੁਰੂ ਨਾਨਕ ਪੁਰਾ ਵਿਖੇ ਸੀ੍ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵਲੋਂ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਅਧੀਨ ਇਸਤਰੀ ਸਤਿਸੰਗ ਸਭਾ ਵਲੋਂ ਰਾਤਰੀ ਸਮਾਗਮ ਬੀਬੀ ਸਵਰਨ ਕੌਰ ਪ੍ਰਧਾਨ, ਪੀ੍ਤਮ ਸਿੰਘ ਪ੍ਰਧਾਨ ਗੁਰਦੁਆਰਾ ਸਾਹਿਬ, ਹਰਭਜਨ ਸਿੰਘ ਭੱਟੀ ਮੁੱਖ ਸੇਵਾਦਾਰ, ਨਰਿੰਦਰ ਪਾਲ ਸਿੰਘ ਸਾਹਨੀ ਐਡਵੋਕੇਟ ਸਰਪ੍ਰਸਤ ਦੀ ਦੇਖ ਰੇਖ ਹੇਠ ਕੀਤਾ ਗਿਆ। ਸਮਾਗਮ ਦੀ ਆਰੰਭਤਾ ਇਸਤਰੀ ਸਤਿਸੰਗ ਸਭਾ ਵਲੋਂ ਪਰਵਿੰਦਰ ਕੌਰ, ਰੇਖਾ ਰਾਣੀ, ਗੁਰਲੀਨ ਕੌਰ, ਮਹਿਕਪ੍ਰੀਤ ਕੌਰ ਦੇ ਜਥੇ ਨੇ ਕੀਤੀ, ਉਪਰੰਤ ਯੂ.

Ad Position 21
No active advertisement
ਕਰਵਾਏ ਗਏ ਧਾਰਮਿਕ ਸਮਾਗਮ ਦੀ ਝਲਕ। ਤਸਵੀਰ-ਮੁਕੇਸ਼ ਕੁਮਾਰ 30-10-2026
ਸੰਗਰੂਰ, 29 ਅਕਤੂਬਰ (ਚੌਧਰੀ ਨੰਦ ਲਾਲ ਗਾਂਧੀ)-ਗੁਰਦੁਆਰਾ ਸਾਹਿਬ ਗੁਰੂ ਨਾਨਕ ਪੁਰਾ ਵਿਖੇ ਸੀ੍ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵਲੋਂ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਅਧੀਨ ਇਸਤਰੀ ਸਤਿਸੰਗ ਸਭਾ ਵਲੋਂ ਰਾਤਰੀ ਸਮਾਗਮ ਬੀਬੀ ਸਵਰਨ ਕੌਰ ਪ੍ਰਧਾਨ, ਪੀ੍ਤਮ ਸਿੰਘ ਪ੍ਰਧਾਨ ਗੁਰਦੁਆਰਾ ਸਾਹਿਬ, ਹਰਭਜਨ ਸਿੰਘ ਭੱਟੀ ਮੁੱਖ ਸੇਵਾਦਾਰ, ਨਰਿੰਦਰ ਪਾਲ ਸਿੰਘ ਸਾਹਨੀ ਐਡਵੋਕੇਟ ਸਰਪ੍ਰਸਤ ਦੀ ਦੇਖ ਰੇਖ ਹੇਠ ਕੀਤਾ ਗਿਆ। ਸਮਾਗਮ ਦੀ ਆਰੰਭਤਾ ਇਸਤਰੀ ਸਤਿਸੰਗ ਸਭਾ ਵਲੋਂ ਪਰਵਿੰਦਰ ਕੌਰ, ਰੇਖਾ ਰਾਣੀ, ਗੁਰਲੀਨ ਕੌਰ, ਮਹਿਕਪ੍ਰੀਤ ਕੌਰ ਦੇ ਜਥੇ ਨੇ ਕੀਤੀ, ਉਪਰੰਤ ਯੂ.ਐਸ. ਏ. ਤੋਂ ਵਿਸ਼ੇਸ਼ ਤੌਰ ’ਤੇ ਪਹੁੰਚੇ ਬੀਬਾ ਜਿੰਦਪੀ੍ਤ ਕੌਰ, ਜੋਤਸਰੂਪ ਕੌਰ, ਕਵਨਪੀ੍ਤ ਕੌਰ ਦੇ ਜਥੇ ਨੇ ਨਿਰਧਾਰਤ ਰਾਗਾਂ ਵਿੱਚ ਕੀਰਤਨ ਅਤੇ ਭੱਟ ਸਾਹਿਬਾਨ ਵਲੋਂ ਗੁਰੂ ਸਾਹਿਬ ਦੀ ਉਸਤਤ ਵਿੱਚ ਦਰਜ ਸ਼ਬਦਾਂ ਦਾ ਰਸਮਈ ਗਾਇਨ ਕਰਦਿਆਂ ਸੰਗਤਾਂ ਨੂੰ ਮੰਤਰ ਮੁਗਧ ਕਰ ਦਿੱਤਾ। ਹੈੱਡ ਗ੍ਰੰਥੀ ਸੇਵਾ ਕਰਨ ਵਾਲੇ ਭਾਈ ਅਮਰਜੀਤ ਸਿੰਘ ਜੋਗੀ (ਜੋ ਹੁਣ ਅਮਰੀਕਾ ਨਿਵਾਸੀ ਹਨ) ਦੀਆਂ ਪੋਤੀਆਂ ਅਤੇ ਸੰਗੀਤ ਖੇਤਰ ਵਿੱਚ ਨਾਮਣਾ ਖੱਟਣ ਵਾਲੇ ਸੰਗਰੂਰ ਦੇ ਜੰਮਪਲ ਕੰਵਰਜੀਤ ਸਿੰਘ ਦੀਆਂ ਬੱਚੀਆਂ ਹਨ। ਇਹਨਾਂ ਜਥਿਆਂ ਨੂੰ ਚਰਨਜੀਤ ਪਾਲ ਸਿੰਘ ਦੇ ਸਟੇਜ ਸੰਚਾਲਨ ਅਧੀਨ ਪ੍ਬੰਧਕ ਕਮੇਟੀ ਵਲੋਂ ਹਰਭਜਨ ਸਿੰਘ ਭੱਟੀ, ਨਰਿੰਦਰ ਪਾਲ ਸਿੰਘ ਸਾਹਨੀ, ਗੁਰਿੰਦਰ ਸਿੰਘ ਗੁਜਰਾਲ, ਸੁਰਿੰਦਰ ਪਾਲ ਸਿੰਘ ਸਿਦਕੀ, ਪੀ੍ਤਮ ਸਿੰਘ ਅਤੇ ਇਸਤਰੀ ਸਤਿਸੰਗ ਸਭਾ ਦੀਆਂ ਬੀਬੀਆਂ ਵਲੋਂ ਸਨਮਾਨਿਤ ਕੀਤਾ ਗਿਆ। ਸੁਰਿੰਦਰ ਪਾਲ ਸਿੰਘ ਸਿਦਕੀ ਮੀਡੀਆ ਇੰਚਾਰਜ ਨੇ ਦੱਸਿਆ ਕਿ ਪ੍ਕਾਸ਼ ਪੁਰਬ ਨੂੰ ਸਮਰਪਿਤ ਅੰਮ੍ਰਿਤ ਵੇਲੇ ਦੀਆਂ ਪ੍ਭਾਤ ਫੇਰੀਆਂ ਵਿੱਚ ਵੱਖ ਗੁਰੂ ਘਰਾਂ ਦੇ ਨਾਲ ਅਗਰਵਾਲ ਸਭਾ ਦੇ ਪ੍ਰਧਾਨ ਬਦਰੀ ਜਿੰਦਲ ਦੀ ਅਗਵਾਈ ਵਿੱਚ ਵੀ ਸੰਗਤਾਂ ਦਾ ਸਵਾਗਤ ਅਤੇ ਚਾਹ ਪ੍ਰਸ਼ਾਦ ਨਾਲ ਸੇਵਾ ਕਰਕੇ ਭਰਾਤਰੀ ਭਾਵ ਨੂੰ ਦਰਸਾਇਆ ਗਿਆ ਹੈ ਅਤੇ ਸਿੰਘ ਸਟੇਸ਼ਨਰੀ ਹਾਊਸ ਪਟਿਆਲਾ ਗੇਟ ਵਿਖੇ ਹਰਫੂਲ ਸਿੰਘ, ਗੁਰਦਰਸ਼ਨ ਸਿੰਘ ਵਲੋਂ ਵੀ ਸੰਗਤਾਂ ਦੀ ਸੇਵਾ ਕੀਤੀ ਗਈ। ਹਰਭਜਨ ਸਿੰਘ ਭੱਟੀ ਅਤੇ ਨਰਿੰਦਰ ਪਾਲ ਸਿੰਘ ਸਾਹਨੀ ਨੇ ਦੱਸਿਆ ਕਿ ਇਸੇ ਸਬੰਧ ਵਿੱਚ 30 ਅਕਤੂਬਰ ਨੂੰ ਵਜੇ ਅਲੌਕਿਕ ਨਗਰ ਕੀਰਤਨ ਗੁਰਦੁਆਰਾ ਸਾਹਿਬ ਗੁਰੂ ਨਾਨਕ ਪੁਰਾ ਤੋਂ ਸੀ੍ ਗੁਰੂ ਗ੍ਰੰਥ ਸਾਹਿਬ ਜੀ ਦੀ ਤਾਬਿਆਂ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਚਾਲੇ ਪਾਵੇਗਾ।
Ad Position 22
No active advertisement
ਪਿਛਲੀ ਖ਼ਬਰ ਡਾ. ਮਿੰਕੂ ਜਵੰਧਾ ਨੇ ਦਿਵਿਆਂਗ ਬੱਚੇ ਨੂੰ ਭੇਟ ਕੀਤੀ ਟਰਾਈਸਾਈਕਲ ਅਗਲੀ ਖ਼ਬਰ ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਲਈ ਐਸ.ਡੀ.ਐਮ. ਦਾ ਪਿੰਡਾਂ ’ਚ ਦੌਰਾ
Ad Position 24