30-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-10-2026

ਅਕਾਲੀ ਦਲ (ਬ) ਸਰਕਾਰ ਬਣਾਏਗਾ- ਖੰਡੇਬਾਦ

ਖਨੌਰੀ, 29 ਅਕਤੂਬਰ (ਬਲਵਿੰਦਰ ਸਿੰਘ ਥਿੰਦ)- ਸ਼੍ਰੋਮਣੀ ਅਕਾਲੀ ਦਲ ਦੇ ਵਿਧਾਨ ਸਭਾ ਹਲਕਾ ਲਹਿਰਾਗਾਗਾ ਦੇ ਇੰਚਾਰਜ ਗਗਨਦੀਪ ਸਿੰਘ ਖੰਡੇਬਾਦ ਨੇ ਦਾਅਵਾ ਕੀਤਾ ਹੈ ਕਿ ਸਾਲ 2027 ਵਿੱਚ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਸ਼੍ਰੋਮਣੀ ਅਕਾਲੀ ਦਲ ਪੂਰਨ ਬਹੁਮਤ ਹਾਸਿਲ ਕਰਕੇ ਸੂਬੇ ਵਿੱਚ ਆਪਣੀ ਸਰਕਾਰ ਬਣਾਏਗਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਮੌਜੂਦਾ ਸਰਕਾਰ ਦੀ ਕਾਰਗੁਜ਼ਾਰੀ ਤੋਂ ਨਿਰਾਸ਼ ਹਨ ਅਤੇ ਆਉਣ ਵਾਲੀਆਂ ਚੋਣਾਂ ਵਿੱਚ ਆਪਣੀ ਵੋਟ ਦੀ ਤਾਕਤ ਨਾਲ ਇਸ ਦਾ ਜਵਾਬ ਦੇਣਗੇ।

Ad Position 21
No active advertisement
ਅਜੀਤ ਡੈਸਕ 30-10-2026
ਖਨੌਰੀ, 29 ਅਕਤੂਬਰ (ਬਲਵਿੰਦਰ ਸਿੰਘ ਥਿੰਦ)- ਸ਼੍ਰੋਮਣੀ ਅਕਾਲੀ ਦਲ ਦੇ ਵਿਧਾਨ ਸਭਾ ਹਲਕਾ ਲਹਿਰਾਗਾਗਾ ਦੇ ਇੰਚਾਰਜ ਗਗਨਦੀਪ ਸਿੰਘ ਖੰਡੇਬਾਦ ਨੇ ਦਾਅਵਾ ਕੀਤਾ ਹੈ ਕਿ ਸਾਲ 2027 ਵਿੱਚ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਸ਼੍ਰੋਮਣੀ ਅਕਾਲੀ ਦਲ ਪੂਰਨ ਬਹੁਮਤ ਹਾਸਿਲ ਕਰਕੇ ਸੂਬੇ ਵਿੱਚ ਆਪਣੀ ਸਰਕਾਰ ਬਣਾਏਗਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਮੌਜੂਦਾ ਸਰਕਾਰ ਦੀ ਕਾਰਗੁਜ਼ਾਰੀ ਤੋਂ ਨਿਰਾਸ਼ ਹਨ ਅਤੇ ਆਉਣ ਵਾਲੀਆਂ ਚੋਣਾਂ ਵਿੱਚ ਆਪਣੀ ਵੋਟ ਦੀ ਤਾਕਤ ਨਾਲ ਇਸ ਦਾ ਜਵਾਬ ਦੇਣਗੇ।‘ਅਜੀਤ’ ਨਾਲ ਗੱਲਬਾਤ ਕਰਦਿਆਂ ਗਗਨਦੀਪ ਸਿੰਘ ਖੰਡੇਬਾਦ ਨੇ ਕਿਹਾ ਕਿ ਸੂਬੇ ਭਰ ਵਿੱਚੋਂ ਸੂਝਵਾਨ ਅਤੇ ਜਾਗਰੂਕ ਲੋਕ ਵੱਡੀ ਗਿਣਤੀ ਵਿੱਚ ਸ਼੍ਰੋਮਣੀ ਅਕਾਲੀ ਦਲ ਨਾਲ ਜੁੜ ਰਹੇ ਹਨ। ਇਸ ਕਾਰਨ ਪਾਰਟੀ ਦਾ ਕਾਫ਼ਲਾ ਦਿਨੋ-ਦਿਨ ਵਧ ਰਿਹਾ ਹੈ ਅਤੇ ਪਾਰਟੀ ਵਰਕਰਾਂ ਵਿੱਚ ਵੀ ਨਵਾਂ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦਾ ਪਾਰਟੀ ਪ੍ਰਤੀ ਵਧ ਰਿਹਾ ਸਮਰਥਨ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਅਹਿਮ ਭੂਮਿਕਾ ਨਿਭਾਏਗਾ। ਖੰਡੇਬਾਦ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਉਠਾਉਂਦਿਆਂ ਕਿਹਾ ਕਿ ਉਨ੍ਹਾਂ ਦੀ ਨਜ਼ਰ ਵਿੱਚ ਮੌਜੂਦਾ ਸਰਕਾਰ ਲੋਕਾਂ ਦੀਆਂ ਉਮੀਦਾਂ ’ਤੇ ਖਰੀ ਨਹੀਂ ਉਤਰੀ।
Ad Position 22
No active advertisement
ਪਿਛਲੀ ਖ਼ਬਰ ਜਹਾਂਗੀਰ ਧਰਨੇ ’ਚ ਸਮਰਥਨ ਦਾ ਭਰੋਸਾ ਅਗਲੀ ਖ਼ਬਰ ਜ਼ਿਲ੍ਹਾ ਪੱਧਰੀ ਸਾਹਿਤ ਸਿਰਜਣ ਅਤੇ ਕਵਿਤਾ ਗਾਇਨ ਮੁਕਾਬਲੇ ਕਰਵਾਏ
Ad Position 24