30-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-10-2026

ਪਟਾਕਿਆਂ ਦੀ ਵਿਕਰੀ ਤੇ ਵਰਤੋਂ ਸੰਬੰਧੀ ਕਾਨੂੰਨ ਸਖ਼ਤੀ ਨਾਲ ਲਾਗੂ ਕੀਤੇ ਜਾਣ-ਆਗੂ

ਸ਼ੇਰਪੁਰ, 29 ਅਕਤੂਬਰ (ਮੇਘ ਰਾਜ ਜੋਸ਼ੀ)-ਕੁਦਰਤ-ਮਾਨਵ ਕੇਂਦਰਿਤ ਲੋਕ ਲਹਿਰ ਦੀ ਸ਼ੇਰਪੁਰ ਇਕਾਈ ਵਲੋਂ ਦੀਵਾਲੀ ਸਮੇਤ ਹੋਰਨਾਂ ਤਿਉਹਾਰਾਂ ਦੌਰਾਨ ਪਟਾਕਿਆਂ ਦੀ ਵਿਕਰੀ ਅਤੇ ਵਰਤੋਂ ਸਬੰਧੀ ਨਿਯਮਾਂ ਨੂੰ ਸਖ਼ਤੀ ਨਾਲ ਲਾਗੂ ਕਰਵਾਉਣ ਦੀ ਮੰਗ ਨੂੰ ਲੈ ਕੇ ਵੱਖ-ਵੱਖ ਅਧਿਕਾਰੀਆਂ ਨੂੰ ਮੰਗ ਪੱਤਰ ਸੌਂਪੇ ਗਏ। ਜਥੇਬੰਦੀ ਦੇ ਆਗੂਆਂ ਨੇ ਮੰਗ ਕੀਤੀ ਕਿ ਸੁਪਰੀਮ ਕੋਰਟ ਦੀਆਂ ਹਦਾਇਤਾਂ ਅਨੁਸਾਰ ਪਟਾਕਿਆਂ ਦੀ ਵਿਕਰੀ ਅਤੇ ਵਰਤੋਂ ਨੂੰ ਨਿਯਮਾਂ ਦੇ ਦਾਇਰੇ ਵਿੱਚ ਰੱਖਿਆ ਜਾਵੇ, ਤਾਂ ਜੋ ਲੋਕਾਂ ਨੂੰ ਹਵਾ ਅਤੇ ਆਵਾਜ਼ ਪ੍ਰਦੂਸ਼ਣ ਤੋਂ ਬਚਾਇਆ ਜਾ ਸਕੇ।

Ad Position 21
No active advertisement
ਪਟਾਕਿਆਂ ਦੀ ਵਿਕਰੀ ਅਤੇ ਵਰਤੋਂ ਸੰਬੰਧੀ ਨਿਯਮਾਂ ਨੂੰ ਸਖ਼ਤੀ ਨਾਲ ਲਾਗੂ ਕਰਵਾਉਣ ਦੀ ਮੰਗ ਨਾਇਬ ਤਹਿਸੀਲਦਾਰ ਸ਼ੇਰਪੁਰ ਨੂੰ ਸੌਂਪਦੇ ਹੋਏ ਕੁਦਰਤ-ਮਾਨਵ ਕੇਂਦਰਿਤ ਲੋਕ ਲਹਿਰ ਦੇ ਆਗੂ। ਤਸਵੀਰ: ਮੇਘ ਰਾਜ ਜੋਸ਼ੀ 30-10-2026
ਸ਼ੇਰਪੁਰ, 29 ਅਕਤੂਬਰ (ਮੇਘ ਰਾਜ ਜੋਸ਼ੀ)-ਕੁਦਰਤ-ਮਾਨਵ ਕੇਂਦਰਿਤ ਲੋਕ ਲਹਿਰ ਦੀ ਸ਼ੇਰਪੁਰ ਇਕਾਈ ਵਲੋਂ ਦੀਵਾਲੀ ਸਮੇਤ ਹੋਰਨਾਂ ਤਿਉਹਾਰਾਂ ਦੌਰਾਨ ਪਟਾਕਿਆਂ ਦੀ ਵਿਕਰੀ ਅਤੇ ਵਰਤੋਂ ਸਬੰਧੀ ਨਿਯਮਾਂ ਨੂੰ ਸਖ਼ਤੀ ਨਾਲ ਲਾਗੂ ਕਰਵਾਉਣ ਦੀ ਮੰਗ ਨੂੰ ਲੈ ਕੇ ਵੱਖ-ਵੱਖ ਅਧਿਕਾਰੀਆਂ ਨੂੰ ਮੰਗ ਪੱਤਰ ਸੌਂਪੇ ਗਏ। ਜਥੇਬੰਦੀ ਦੇ ਆਗੂਆਂ ਨੇ ਮੰਗ ਕੀਤੀ ਕਿ ਸੁਪਰੀਮ ਕੋਰਟ ਦੀਆਂ ਹਦਾਇਤਾਂ ਅਨੁਸਾਰ ਪਟਾਕਿਆਂ ਦੀ ਵਿਕਰੀ ਅਤੇ ਵਰਤੋਂ ਨੂੰ ਨਿਯਮਾਂ ਦੇ ਦਾਇਰੇ ਵਿੱਚ ਰੱਖਿਆ ਜਾਵੇ, ਤਾਂ ਜੋ ਲੋਕਾਂ ਨੂੰ ਹਵਾ ਅਤੇ ਆਵਾਜ਼ ਪ੍ਰਦੂਸ਼ਣ ਤੋਂ ਬਚਾਇਆ ਜਾ ਸਕੇ। ਜਥੇਬੰਦੀ ਦੀ ਸਮੁੱਚੀ ਟੀਮ ਵੱਲੋਂ ਐੱਸ.ਡੀ.ਐੱਮ. ਧੂਰੀ ਦੇ ਨਾਂ ਮੰਗ ਪੱਤਰ ਨਾਇਬ ਤਹਿਸੀਲਦਾਰ ਸ਼ੇਰਪੁਰ ਅਤੇ ਥਾਣਾ ਮੁਖੀ ਸ਼ੇਰਪੁਰ ਗੁਰਦੇਵ ਸਿੰਘ ਨੂੰ ਸੌਂਪੇ ਗਏ। ਇਸ ਮੌਕੇ ਆਗੂਆਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਪਟਾਕਿਆਂ ਦੀ ਵਿਕਰੀ ਅਤੇ ਵਰਤੋਂ ਸਬੰਧੀ ਨਿਯਮਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ ਅਤੇ ਉਲੰਘਣਾ ਕਰਨ ਵਾਲਿਆਂ ਵਿਰੁੱਧ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕੁਦਰਤ-ਮਾਨਵ ਕੇਂਦਰਿਤ ਲੋਕ ਲਹਿਰ ਦੀ ਸਥਾਨਕ ਇਕਾਈ ਦੇ ਕਨਵੀਨਰ ਸੰਦੀਪ ਸਿੰਘ ਗਰੇਵਾਲ ਨੇ ਕਿਹਾ ਕਿ ਉਨ੍ਹਾਂ ਦੀ ਸੰਸਥਾ ਪਿਛਲੇ ਕਈ ਸਾਲਾਂ ਤੋਂ ਕੁਦਰਤ ਨਾਲ ਹੋ ਰਹੇ ਖਿਲਵਾੜ ਅਤੇ ਵਾਤਾਵਰਨ ਦੇ ਵਿਗਾੜ ਪ੍ਰਤੀ ਲੋਕਾਂ ਨੂੰ ਸੁਚੇਤ ਕਰਨ ਲਈ ਯਤਨਸ਼ੀਲ ਹੈ। ਇਸ ਮਕਸਦ ਲਈ ਸਮੇਂ-ਸਮੇਂ ’ਤੇ ਸੈਮੀਨਾਰ ਅਤੇ ਵਿਚਾਰ-ਗੋਸ਼ਟੀਆਂ ਕਰਵਾਈਆਂ ਜਾਂਦੀਆਂ ਹਨ, ਤਾਂ ਜੋ ਲੋਕਾਂ ਨੂੰ ਵਾਤਾਵਰਨ ਦੀ ਸੰਭਾਲ ਪ੍ਰਤੀ ਆਪਣੀ ਜ਼ਿੰਮੇਵਾਰੀ ਦਾ ਅਹਿਸਾਸ ਹੋ ਸਕੇ। ਉਨ੍ਹਾਂ ਕਿਹਾ ਕਿ ਵੱਡੇ ਤਿਉਹਾਰਾਂ ਮੌਕੇ ਚਲਾਏ ਜਾਂਦੇ ਪਟਾਕਿਆਂ ਕਾਰਨ ਪੈਦਾ ਹੋਣ ਵਾਲਾ ਧੂੰਆਂ ਹਵਾ ਨੂੰ ਪ੍ਰਦੂਸ਼ਿਤ ਕਰਦਾ ਹੈ, ਜਿਸ ਨਾਲ ਸਾਹ ਅਤੇ ਦਮੇ ਦੀਆਂ ਬਿਮਾਰੀਆਂ ਤੋਂ ਪੀੜਤ ਮਰੀਜ਼ਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਮੌਕੇ ਮਾਸਟਰ ਮਹਿੰਦਰ ਪ੍ਰਤਾਪ, ਨਸ਼ਾ ਰੋਕੂ ਕਮੇਟੀ ਦੇ ਆਗੂ ਹਰਪ੍ਰੀਤ ਸਿੰਘ ਤੂਰ, ਅਮਰਜੀਤ ਸਿੰਘ ਜੱਸੀ, ਕਰਮਿੰਦਰ ਸਿੰਘ ਹੇੜੀਕੇ, ਹਰਗੋਬਿੰਦ ਸ਼ੇਰਪੁਰ, ਚੋਧਰੀ ਬਹਾਦਰ ਸਿੰਘ ਗਰੇਵਾਲ, ਈਸ਼ਰ ਸਿੰਘ, ਜਸਮੇਲ ਸਿੰਘ ਬੜੀ, ਮਾਸਟਰ ਦਿਆਲ ਸਿੰਘ, ਲਖਵੰਤ ਸਿੰਘ, ਬੰਤ ਸਿੰਘ ਰੰਗੀਆਂ, ਅਮਰਿੰਦਰ ਸਿੰਘ ਟਿੱਬਾ, ਬਹਾਦਰ ਸਿੰਘ ਢੰਡਾ, ਮਾਸਟਰ ਗੁਰਨਾਮ ਸਿੰਘ ਪੱਤੀ ਖ਼ਲੀਲ, ਡਿੰਪਲ ਕੁਮਾਰ, ਬਲਦੇਵ ਸਿੰਘ ਘਨੌਰੀ ਖੁਰਦ ਅਤੇ ਹਰਨੇਕ ਸਿੰਘ ਖੇੜੀ ਚਹਿਲਾਂ ਸਮੇਤ ਹੋਰ ਆਗੂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਧਰਨੇ ਮਗਰੋਂ ਸਹਿਕਾਰੀ ਸਭਾ ਦੀ ਚੋਣ ਮੁਲਤਵੀ ਅਗਲੀ ਖ਼ਬਰ ਨਸ਼ਾ ਤਸਕਰਾਂ ਦੀਆਂ ਗੈਰ-ਕਾਨੂੰਨੀ ਜਾਇਦਾਦਾਂ ਵਿਰੁੱਧ ਪੁਲਿਸ ਦੀ ਕਾਰਵਾਈ
Ad Position 24