ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ ’ ਚ ਇਨਸਾਫ਼ ਦੀ ਮੰਗ - ਜੱਸੀ ਖੇੜੀ
ਸ਼ੇਰਪੁਰ, 29 ਅਕਤੂਬਰ (ਮੇਘ ਰਾਜ ਜੋਸ਼ੀ)-ਨਸ਼ਿਆਂ ਵਿਰੁੱਧ ਲੜਾਈ ਲੜਨ ਵਾਲੇ ਮਾਨਸਾ ਦੇ ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਦੇ ਸੂਬਾ ਮੀਤ ਪ੍ਰਧਾਨ ਜਸਪ੍ਰੀਤ ਸਿੰਘ ਜੱਸੀ ਖੇੜੀ ਨੇ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਉਠਾਉਂਦਿਆਂ ਮਾਮਲੇ ਵਿੱਚ ਇਨਸਾਫ਼ ਯਕੀਨੀ ਬਣਾਉਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਵਿਅਕਤੀ ਨਾਲ ਵਾਪਰੀ ਅਜਿਹੀ ਘਟਨਾ ਨੂੰ ਗੰਭੀਰਤਾ ਨਾਲ ਲੈਂਦਿਆਂ ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਉਣਾ ਅਤੇ ਦੋਸ਼ੀਆਂ ਵਿਰੁੱਧ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕਰਨਾ ਸਰਕਾਰ ਤੇ ਪ੍ਰਸ਼ਾਸਨ ਦੀ ਜ਼ਿੰਮੇਵਾਰੀ ਹੈ।
ਸ਼ੇਰਪੁਰ, 29 ਅਕਤੂਬਰ (ਮੇਘ ਰਾਜ ਜੋਸ਼ੀ)-ਨਸ਼ਿਆਂ ਵਿਰੁੱਧ ਲੜਾਈ ਲੜਨ ਵਾਲੇ ਮਾਨਸਾ ਦੇ ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਦੇ ਸੂਬਾ ਮੀਤ ਪ੍ਰਧਾਨ ਜਸਪ੍ਰੀਤ ਸਿੰਘ ਜੱਸੀ ਖੇੜੀ ਨੇ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਉਠਾਉਂਦਿਆਂ ਮਾਮਲੇ ਵਿੱਚ ਇਨਸਾਫ਼ ਯਕੀਨੀ ਬਣਾਉਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਵਿਅਕਤੀ ਨਾਲ ਵਾਪਰੀ ਅਜਿਹੀ ਘਟਨਾ ਨੂੰ ਗੰਭੀਰਤਾ ਨਾਲ ਲੈਂਦਿਆਂ ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਉਣਾ ਅਤੇ ਦੋਸ਼ੀਆਂ ਵਿਰੁੱਧ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕਰਨਾ ਸਰਕਾਰ ਤੇ ਪ੍ਰਸ਼ਾਸਨ ਦੀ ਜ਼ਿੰਮੇਵਾਰੀ ਹੈ।ਜੱਸੀ ਖੇੜੀ ਨੇ ਕਿਹਾ ਕਿ ਇਨਸਾਫ਼ ਦੀ ਮੰਗ ਕਰ ਰਹੇ ਲੋਕਾਂ ਦੀ ਆਵਾਜ਼ ਸੁਣਨਾ ਅਤੇ ਦੋਸ਼ੀਆਂ ਵਿਰੁੱਧ ਕਾਨੂੰਨੀ ਕਾਰਵਾਈ ਕਰਨਾ ਸਮੇਂ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਇਨਸਾਫ਼ ਯਕੀਨੀ ਬਣਾਉਣ ਲਈ ਸਰਕਾਰ ਨੂੰ ਠੋਸ ਕਦਮ ਚੁੱਕਣੇ ਚਾਹੀਦੇ ਹਨ।