ਯੂਨੀਵਰਸਿਟੀ ਕਾਲਜ ਬੇਨੜਾ ਦੀਆਂ ਯੁਵਕ ਅਤੇ ਲੋਕ ਮੇਲੇ ’ਚ ਸ਼ਾਨਦਾਰ ਪ੍ਰਾਪਤੀਆਂ
ਧੂਰੀ, 29 ਅਕਤੂਬਰ (ਲਖਵੀਰ ਸਿੰਘ ਧਾਂਦਰਾ) - ਯੂਨੀਵਰਸਿਟੀ ਕਾਲਜ ਬੇਨੜਾ ਦੇ ਵਿਦਿਆਰਥੀਆਂ ਨੇ ਪ੍ਰਿੰਸੀਪਲ ਡਾ. ਹਰਵਿੰਦਰ ਸਿੰਘ ਮੰਡ ਦੀ ਅਗਵਾਈ ਵਿੱਚ ਯੁਵਕ ਮੇਲੇ ਦੌਰਾਨ ਵੱਖ-ਵੱਖ ਮੁਕਾਬਲਿਆਂ ਵਿੱਚ ਭਾਗ ਲੈਂਦੇ ਸਮੇਂ ਸ਼ਾਨਦਾਰ ਪ੍ਰਦਰਸ਼ਨ ਕਰਕੇ ਅਹਿਮ ਸਥਾਨ ਹਾਸਿਲ ਕੀਤੇ।
ਧੂਰੀ, 29 ਅਕਤੂਬਰ (ਲਖਵੀਰ ਸਿੰਘ ਧਾਂਦਰਾ) - ਯੂਨੀਵਰਸਿਟੀ ਕਾਲਜ ਬੇਨੜਾ ਦੇ ਵਿਦਿਆਰਥੀਆਂ ਨੇ ਪ੍ਰਿੰਸੀਪਲ ਡਾ. ਹਰਵਿੰਦਰ ਸਿੰਘ ਮੰਡ ਦੀ ਅਗਵਾਈ ਵਿੱਚ ਯੁਵਕ ਮੇਲੇ ਦੌਰਾਨ ਵੱਖ-ਵੱਖ ਮੁਕਾਬਲਿਆਂ ਵਿੱਚ ਭਾਗ ਲੈਂਦੇ ਸਮੇਂ ਸ਼ਾਨਦਾਰ ਪ੍ਰਦਰਸ਼ਨ ਕਰਕੇ ਅਹਿਮ ਸਥਾਨ ਹਾਸਿਲ ਕੀਤੇ। ਇਹ ਮਾਣਮੱਤੀਆਂ ਪ੍ਰਾਪਤੀਆਂ ਪਿੱਛੇ ਵਿਦਿਆਰਥੀਆਂ ਦੀ ਅਣਥੱਕ ਮਿਹਨਤ, ਲਗਨ, ਕਲਾਤਮਕ ਪ੍ਰਤਿਭਾ ਅਤੇ ਯੂਥ ਕੋਆਰਡੀਨੇਟਰ ਡਾ. ਸੁਭਾਸ਼ ਕੁਮਾਰ, ਕੋ-ਕੋਆਰਡੀਨੇਟਰ ਡਾ. ਜਸਬੀਰ ਸਿੰਘ ਤੇ ਸੰਗੀਤ ਵਿਭਾਗ ਦੇ ਪ੍ਰੋਫੈਸਰ ਜਸਵੀਰ ਸਿੰਘ ਦੀ ਵਿਸ਼ੇਸ਼ ਪ੍ਰੇਰਨਾ ਹੈ। ਜਿਸ ਕਰਕੇ ਵਿਦਿਆਰਥੀਆਂ ਨੇ ਵੱਖ-ਵੱਖ ਮੁਕਾਬਲਿਆਂ ਵਿੱਚ ਆਪਣੀ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਯੁਵਕ ਮੇਲੇ ਦੌਰਾਨ ਕਾਲਜ ਵਿਦਿਆਰਥੀਆਂ ਨੇ ਵਾਦ-ਵਿਵਾਦ ਵਿੱਚ ਪਹਿਲਾ, ਲੜਕਿਆਂ ਦੇ ਮਲਵਈ ਗਿੱਧੇ ਵਿੱਚ ਦੂਜਾ, ਕਵੀਸ਼ਰੀ ਵਿੱਚ ਦੂਜਾ, ਪੱਛਮੀ ਸਾਜ਼ (ਏਕਲ) ਵਿੱਚ ਦੂਜਾ, ਸੁਗਮ ਸੰਗੀਤ (ਗ਼ਜ਼ਲ) ਵਿੱਚ ਤੀਜਾ ਸਥਾਨ ਹਾਸਲ ਕੀਤਾ। ਕਾਲਜ ਪ੍ਰਿੰਸੀਪਲ ਨੇ ਕਿਹਾ ਕਿ ਇਹ ਪ੍ਰਾਪਤੀਆਂ ਵਿਦਿਆਰਥੀਆਂ ਦੀ ਬਹੁਪੱਖੀ ਪ੍ਰਤਿਭਾ, ਪੰਜਾਬੀ ਸੱਭਿਆਚਾਰ ਨਾਲ ਲਗਾਵ ਅਤੇ ਕਲਾ ਪ੍ਰਤੀ ਸਮਰਪਣ ਦਾ ਪ੍ਰਤੀਕ ਹਨ ।