ਪ੍ਰਕਾਸ਼ ਪੁਰਬ ਮਨਾਇਆ
ਅਹਿਮਦਗੜ੍ਹ, 29 ਅਕਤੂਬਰ (ਸੁਖਜੀਤ ਸਿੰਘ ਖੇੜਾ)-ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਗੁਰਦੁਆਰਾ ਸਿੰਘ ਸਭਾ ਅਹਿਮਦਗੜ੍ਹ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਮੌਕੇ ਗੁਰਵਿੰਦਰ ਸਿੰਘ ਟੋਨੀ ਵੀਰ ਜੀ (ਲੁਧਿਆਣੇ ਵਾਲੇ) ਨੇ ਕੀਰਤਨ ਅਤੇ ਵਿਆਖਿਆ ਰਾਹੀਂ ਸੰਗਤਾਂ ਨੂੰ ਗੁਰੂ ਸਾਹਿਬ ਦੇ ਜੀਵਨ ਅਤੇ ਸਿੱਖਿਆਵਾਂ ਬਾਰੇ ਇਤਿਹਾਸਕ ਜਾਣਕਾਰੀ ਦਿੱਤੀ।
ਅਹਿਮਦਗੜ੍ਹ, 29 ਅਕਤੂਬਰ (ਸੁਖਜੀਤ ਸਿੰਘ ਖੇੜਾ)-ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਗੁਰਦੁਆਰਾ ਸਿੰਘ ਸਭਾ ਅਹਿਮਦਗੜ੍ਹ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਮੌਕੇ ਗੁਰਵਿੰਦਰ ਸਿੰਘ ਟੋਨੀ ਵੀਰ ਜੀ (ਲੁਧਿਆਣੇ ਵਾਲੇ) ਨੇ ਕੀਰਤਨ ਅਤੇ ਵਿਆਖਿਆ ਰਾਹੀਂ ਸੰਗਤਾਂ ਨੂੰ ਗੁਰੂ ਸਾਹਿਬ ਦੇ ਜੀਵਨ ਅਤੇ ਸਿੱਖਿਆਵਾਂ ਬਾਰੇ ਇਤਿਹਾਸਕ ਜਾਣਕਾਰੀ ਦਿੱਤੀ। ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਘੇਲ ਸਿੰਘ ਉੱਭੀ, ਹਰਦੀਪ ਸਿੰਘ ਹੂੰਝਣ, ਬਲਜੀਤ ਸਿੰਘ ਬਾਲੀ, ਕੀਰਤਨ ਸਿੰਘ ਵੱਲੋਂ ਸੰਗਤਾਂ ਨੂੰ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੱਤੀਆਂ ਗਈਆਂ। ਇਸ ਮੌਕੇ ਨਗਰ ਕੌਂਸਲ ਪ੍ਰਧਾਨ ਕਮਲਜੀਤ ਸਿੰਘ ਉੱਭੀ, ਗੁਰਮੁਖ ਸਿੰਘ, ਕੁਲਦੀਪ ਸਿੰਘ ਖਾਲਸਾ, ਸਾਬਕਾ ਪ੍ਰਧਾਨ ਭਜਨ ਸਿੰਘ ਬਰਾੜ, ਗੁਰਸ਼ਰਨ ਸਿੰਘ ਸੋਨੀ, ਕੁਲਦੀਪ ਸਿੰਘ ਕੀਪਾ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।