30-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-10-2026

ਕਰੰਟ ਲੱਗਣ ਕਾਰਨ ਨੌਜਵਾਨ ਦੀ ਮੌਤ

ਸੁਨਾਮ ਊਧਮ ਸਿੰਘ ਵਾਲਾ, 30 ਅਕਤੂਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)-ਨੇੜਲੇ ਪਿੰਡ ਬਿਗੜਵਾਲ ਵਿਖੇ ਤੂੜੀ ਦੀ ਟਰਾਲੀ ਭਰਦਿਆਂ ਇਕ ਨੌਜਵਾਨ ਮਜਦੂਰ ਦੀ ਬਿਜਲੀ ਦਾ ਕਰੰਟ ਲੱਗਣ ਕਾਰਨ ਮੌਤ ਹੋਣ ਦੀ ਖਬਰ ਹੈ। ਪੁਲਿਸ ਥਾਣਾ ਸਹਿਰੀ ਸੁਨਾਮ ਊਧਮ ਸਿੰਘ ਵਾਲਾ ਦੇ ਸਹਾਇਕ ਥਾਣੇਦਾਰ ਸ਼ਾਮ ਸਿੰਘ ਨੇ ਦੱਸਿਆ ਕਿ ਦਿਹਾੜੀਦਾਰ ਵਜੋਂ ਕੰਮ ਕਰਕੇ ਆਪਣਾ ਪਰਿਵਾਰ ਪਾਲ ਰਹੇ ਗੁਰਪ੍ਰੀਤ ਸਿੰਘ (27) ਪੁੱਤਰ ਅਵਤਾਰ ਸਿੰਘ ਵਾਸੀ ਪਿੰਡ ਸੰਗਤੀਵਾਲਾ ਨੇੜਲੇ ਪਿੰਡ ਬਿਗੜਵਾਲ ਵਿਖੇ ਇਕ ਕਿਸਾਨ ਦੇ ਖੇਤ ਚੋਂ ਘਰ ਲਿਜਾਣ ਲਈ ਟਰਾਲੀ ਵਿਚ ਤੂੜੀ ਦੀਆਂ ਪੰਡਾਂ ਲੱਦ ਰਿਹਾ ਸੀ।

Ad Position 21
No active advertisement
ਅਜੀਤ ਡੈਸਕ 31-10-2026
ਸੁਨਾਮ ਊਧਮ ਸਿੰਘ ਵਾਲਾ, 30 ਅਕਤੂਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)-ਨੇੜਲੇ ਪਿੰਡ ਬਿਗੜਵਾਲ ਵਿਖੇ ਤੂੜੀ ਦੀ ਟਰਾਲੀ ਭਰਦਿਆਂ ਇਕ ਨੌਜਵਾਨ ਮਜਦੂਰ ਦੀ ਬਿਜਲੀ ਦਾ ਕਰੰਟ ਲੱਗਣ ਕਾਰਨ ਮੌਤ ਹੋਣ ਦੀ ਖਬਰ ਹੈ।ਪੁਲਿਸ ਥਾਣਾ ਸਹਿਰੀ ਸੁਨਾਮ ਊਧਮ ਸਿੰਘ ਵਾਲਾ ਦੇ ਸਹਾਇਕ ਥਾਣੇਦਾਰ ਸ਼ਾਮ ਸਿੰਘ ਨੇ ਦੱਸਿਆ ਕਿ ਦਿਹਾੜੀਦਾਰ ਵਜੋਂ ਕੰਮ ਕਰਕੇ ਆਪਣਾ ਪਰਿਵਾਰ ਪਾਲ ਰਹੇ ਗੁਰਪ੍ਰੀਤ ਸਿੰਘ (27) ਪੁੱਤਰ ਅਵਤਾਰ ਸਿੰਘ ਵਾਸੀ ਪਿੰਡ ਸੰਗਤੀਵਾਲਾ ਨੇੜਲੇ ਪਿੰਡ ਬਿਗੜਵਾਲ ਵਿਖੇ ਇਕ ਕਿਸਾਨ ਦੇ ਖੇਤ ਚੋਂ ਘਰ ਲਿਜਾਣ ਲਈ ਟਰਾਲੀ ਵਿਚ ਤੂੜੀ ਦੀਆਂ ਪੰਡਾਂ ਲੱਦ ਰਿਹਾ ਸੀ।ਇਸ ਦੌਰਾਨ ਟਰਾਲੀ ਉੱਪਰੋਂ ਲੰਘ ਰਹੀਆਂ ਬਿਜਲੀ ਦੀਆਂ ਤਾਰਾਂ ਨਾਲ਼ ਅਚਾਨਕ ਉਸ ਦਾ ਸਿਰ ਛੂਹਣ ਕਾਰਨ ਬਿਜਲੀ ਦਾ ਕਰੰਟ ਲੱਗ ਗਿਆ। ਗੁਰਪ੍ਰੀਤ ਸਿੰਘ ਨੂੰ ਤੁਰੰਤ ਇਲਾਜ ਲਈ ਸੁਨਾਮ ਹਸਪਤਾਲ ਲਿਜਾਇਆ ਗਿਆ ਪਰ ਡਾਕਟਰਾਂ ਵਲੋਂ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਸਹਾਇਕ ਥਾਣੇਦਾਰ ਸ਼ਾਮ ਸਿੰਘ ਨੇ ਕਿਹਾ ਕਿ ਪੁਲਿਸ ਵਲੋਂ ਮ੍ਰਿਤਕ ਨੌਜਵਾਨ ਦੇ ਪਿਤਾ ਅਵਤਾਰ ਸਿੰਘ ਦੇ ਬਿਆਨਾਂ ਤੇ ਬੀ ਐਨ ਐਸ ਐਸ ਦੀ ਧਾਰਾ 194 ਤਹਿਤ ਕਾਰਵਾਈ ਅਮਲ ਵਿਚ ਲਿਆਂਦੀ ਗਈ ਹੈ।
Ad Position 22
No active advertisement
ਪਿਛਲੀ ਖ਼ਬਰ ਸਰਪੰਚ ਐਸੋਸੀਏਸ਼ਨ ਦੇ ਪ੍ਰਧਾਨ ਨਾਰੀਕੇ ਦੀ ਅਗਵਾਈ ‘ਚ ਪੰਚਾਇਤ ਨੇ ਪਿੰਡ ਨੂੰ ਨਸ਼ਾ-ਮੁਕਤ ਕਰਨ ਦਾ ਲਿਆ ਅਹਿਦ ਅਗਲੀ ਖ਼ਬਰ 4 ਨਵੰਬਰ ਦੀ ਕਾਂਗਰਸ ਰੈਲੀ ਨੂੰ ਲੈ ਕੇ ਵਿਜੈਇੰਦਰ ਸਿੰਗਲਾ ਨੇ ਵਰਕਰਾਂ ਨੂੰ ਕੀਤਾ ਲਾਮਬੰਦ ਬਾਂਸਲ, ਬੀਬੀ ਸੈਣੀ, ਢੀਂਗਰਾ...
Ad Position 24