30-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-10-2026

ਸਰਪੰਚ ਐਸੋਸੀਏਸ਼ਨ ਦੇ ਪ੍ਰਧਾਨ ਨਾਰੀਕੇ ਦੀ ਅਗਵਾਈ ‘ਚ ਪੰਚਾਇਤ ਨੇ ਪਿੰਡ ਨੂੰ ਨਸ਼ਾ-ਮੁਕਤ ਕਰਨ ਦਾ ਲਿਆ ਅਹਿਦ

ਅਮਰਗੜ੍ਹ, 30 ਅਕਤੂਬਰ(ਜਤਿੰਦਰ ਮੰਨਵੀ, ਪਵਿੱਤਰ ਸਿੰਘ)-ਨਸ਼ਿਆਂ ਦੇ ਮਕੜਜਾਲ ‘ਚ ਫਸੀ ਜਵਾਨੀ ਨੂੰ ਮੌਤ ਦੇ ਮੂੰਹ ਚੋਂ ਕੱਢਣ ਲਈ ਨਾਰੀਕੇ ਪਿੰਡ ਦੀ ਪੰਚਾਇਤ ਨੇ ਇੱਕ ਇਤਿਹਾਸਕ ਪਹਿਲਕਦਮੀ ਕਰਦਿਆਂ ਪਿੰਡ ਨੂੰ ਨਸ਼ਾ-ਮੁਕਤ ਕਰਨ ਦਾ ਅਹਿਦ ਲਿਆ ਹੈ। ਸਰਪੰਚ ਐਸੋਸੀਏਸ਼ਨ ਦੇ ਪ੍ਰਧਾਨ ਨਰੇਸ਼ ਕੁਮਾਰ ਨਾਰੀਕੇ ਦੀ ਅਗਵਾਈ ਹੇਠ ਪਿੰਡ ਦੀ ਪੰਚਾਇਤ ਨੇ ਮੈਡੀਕਲ ਸਟੋਰ ਮਾਲਕਾਂ ਅਤੇ ਸਮੂਹ ਦੁਕਾਨਦਾਰਾਂ ਨਾਲ ਮੀਟਿੰਗ ਕਰਕੇ ਜਿਥੇ ਮੈਡੀਕਲ ਸਟੋਰ ਮਾਲਕਾਂ ਤੋਂ ਲਿਖਤੀ ਤੌਰ ਵਾਅਦਾ ਲਿਆ ਕਿ ਉਹ ਆਪਣੇ ਕਿੱਤੇ ਦੀ ਪਵਿੱਤਰਤਾ ਨੂੰ ਕਾਇਮ ਰੱਖਦੇ ਹੋਏ ਕੋਈ ਵੀ ਮੈਡੀਕਲ ਨਸ਼ਾ ਨਹੀਂ ਵੇਚਣਗੇ ਉੱਥੇ ਹੀ ਪਰਚੂਨ ਅਤੇ ਹੋਰ ਦੁਕਾਨਦਾਰਾਂ ਨਾਲ ਵਿਚਾਰ-ਚਰਚਾ ਕਰਕੇ ਦੁਕਾਨਾਂ ਬੰਦ ਕਰਨ ਦੇ ਰਾਤ ਦੇ ਸਮੇਂ ਨੂੰ ਨਿਯੰਤਰਿਤ ਕੀਤਾ ਗਿਆ ਹੈ ਤਾਂ ਜੋ ਦੇਰ ਰਾਤ ਤੱਕ ਦੁਕਾਨਾਂ ਖੁੱਲ੍ਹੀਆਂ ਰੱਖਣ ਦੇ ਪਰਛਾਵਿਆਂ ਹੇਠ ਪਨਪ ਰਹੀਆਂ ਗ਼ੈਰ-ਕਾਨੂੰਨੀ ਸਰਗਰਮੀਆਂ ਨੂੰ ਪੂਰਨ ਤੌਰ ਤੇ ਠੱਲ੍ਹ ਪਾਈ ਜਾ ਸਕੇ।

Ad Position 21
No active advertisement
ਮੀਟਿੰਗ ਉਪਰੰਤ ਜਾਣਕਾਰੀ ਦਿੰਦੇ ਹੋਏ ਸਰਪੰਚ ਐਸੋਸ਼ੀਏਸ਼ਨ ਦੇ ਪ੍ਰਧਾਨ ਨਰੇਸ਼ ਕੁਮਾਰ ਨਾਰੀਕੇ। ਤਸਵੀਰ ਜਤਿੰਦਰ ਮੰਨਵੀ 31-10-2026
ਅਮਰਗੜ੍ਹ, 30 ਅਕਤੂਬਰ(ਜਤਿੰਦਰ ਮੰਨਵੀ, ਪਵਿੱਤਰ ਸਿੰਘ)-ਨਸ਼ਿਆਂ ਦੇ ਮਕੜਜਾਲ ‘ਚ ਫਸੀ ਜਵਾਨੀ ਨੂੰ ਮੌਤ ਦੇ ਮੂੰਹ ਚੋਂ ਕੱਢਣ ਲਈ ਨਾਰੀਕੇ ਪਿੰਡ ਦੀ ਪੰਚਾਇਤ ਨੇ ਇੱਕ ਇਤਿਹਾਸਕ ਪਹਿਲਕਦਮੀ ਕਰਦਿਆਂ ਪਿੰਡ ਨੂੰ ਨਸ਼ਾ-ਮੁਕਤ ਕਰਨ ਦਾ ਅਹਿਦ ਲਿਆ ਹੈ। ਸਰਪੰਚ ਐਸੋਸੀਏਸ਼ਨ ਦੇ ਪ੍ਰਧਾਨ ਨਰੇਸ਼ ਕੁਮਾਰ ਨਾਰੀਕੇ ਦੀ ਅਗਵਾਈ ਹੇਠ ਪਿੰਡ ਦੀ ਪੰਚਾਇਤ ਨੇ ਮੈਡੀਕਲ ਸਟੋਰ ਮਾਲਕਾਂ ਅਤੇ ਸਮੂਹ ਦੁਕਾਨਦਾਰਾਂ ਨਾਲ ਮੀਟਿੰਗ ਕਰਕੇ ਜਿਥੇ ਮੈਡੀਕਲ ਸਟੋਰ ਮਾਲਕਾਂ ਤੋਂ ਲਿਖਤੀ ਤੌਰ ਵਾਅਦਾ ਲਿਆ ਕਿ ਉਹ ਆਪਣੇ ਕਿੱਤੇ ਦੀ ਪਵਿੱਤਰਤਾ ਨੂੰ ਕਾਇਮ ਰੱਖਦੇ ਹੋਏ ਕੋਈ ਵੀ ਮੈਡੀਕਲ ਨਸ਼ਾ ਨਹੀਂ ਵੇਚਣਗੇ ਉੱਥੇ ਹੀ ਪਰਚੂਨ ਅਤੇ ਹੋਰ ਦੁਕਾਨਦਾਰਾਂ ਨਾਲ ਵਿਚਾਰ-ਚਰਚਾ ਕਰਕੇ ਦੁਕਾਨਾਂ ਬੰਦ ਕਰਨ ਦੇ ਰਾਤ ਦੇ ਸਮੇਂ ਨੂੰ ਨਿਯੰਤਰਿਤ ਕੀਤਾ ਗਿਆ ਹੈ ਤਾਂ ਜੋ ਦੇਰ ਰਾਤ ਤੱਕ ਦੁਕਾਨਾਂ ਖੁੱਲ੍ਹੀਆਂ ਰੱਖਣ ਦੇ ਪਰਛਾਵਿਆਂ ਹੇਠ ਪਨਪ ਰਹੀਆਂ ਗ਼ੈਰ-ਕਾਨੂੰਨੀ ਸਰਗਰਮੀਆਂ ਨੂੰ ਪੂਰਨ ਤੌਰ ਤੇ ਠੱਲ੍ਹ ਪਾਈ ਜਾ ਸਕੇ।ਇਸ ਫੈਸਲੇ ਬਾਰੇ ਜਾਣੂ ਕਰਵਾਉਂਦਿਆਂ ਸਰਪੰਚ ਨਰੇਸ਼ ਕੁਮਾਰ ਨਾਰੀਕੇ ਨੇ ਦੱਸਿਆ ਕਿ ਦੇਰ ਰਾਤ ਤੱਕ ਦੁਕਾਨਾਂ ਖੁੱਲ੍ਹੀਆਂ ਰਹਿਣ ਨਾਲ ਜਿੱਥੇ ਸਮਾਜ ਵਿਚ ਅਸੁਰੱਖਿਆ ਦਾ ਮਾਹੌਲ ਬਣਦਾ ਹੈ, ਉੱਥੇ ਹੀ ਨਸ਼ੇ ਦੀ ਤਸਕਰੀ ਅਤੇ ਵਿਕਰੀ ਦਾ ਡਰ ਵੀ ਹਮੇਸ਼ਾ ਮੰਡਰਾਉਂਦਾ ਰਹਿੰਦਾ ਹੈ। ਸਾਡੀ ਪੰਚਾਇਤ ਨੇ ਜਵਾਨੀ ਨੂੰ ਤਬਾਹ ਹੋਣੋਂ ਬਚਾਉਣ ਲਈ ਇਹ ਪ੍ਰਣ ਲਿਆ ਹੈ ਕਿ ਪਿੰਡ ਵਿਚ ਕਿਸੇ ਤਰਾਂ ਦਾ ਕੋਈ ਨਸ਼ਾ ਨਹੀਂ ਵਿਕਣ ਦੇਵਾਂਗੇ।ਨਾਰੀਕੇ ਪੰਚਾਇਤ ਦੇ ਇਸ ਦ੍ਰਿੜ੍ਹ ਇਰਾਦੇ ਦੀ ਹਰ ਪਾਸੇ ਪ੍ਰਸ਼ੰਸਾ ਹੋ ਰਹੀ ਹੈ।ਇਸ ਮੌਕੇ ਪੰਚ ਦਵਿੰਦਰ ਸਿੰਘ, ਪੰਚ ਮਨਵੀਰ ਸਿੰਘ, ਪੰਚ ਇਕਬਾਲ ਸਿੰਘ, ਪੰਚ ਲਖਬੀਰ ਸਿੰਘ, ਪੰਚ ਪਰਗਟ ਸਿੰਘ, ਪੰਚ ਮਨਜੀਤ ਸਿੰਘ, ਬਲਬੀਰ ਸਿੰਘ, ਰਮਨਦੀਪ ਸਿੰਘ, ਕੁਲਦੀਪ ਸਿੰਘ, ਹਰਪ੍ਰੀਤ ਸਿੰਘ, ਕਿੱਕਰ ਸਿੰਘ, ਡਾਕਟਰ ਰਜਾ, ਮਨਜਿੰਦਰ ਕੁਮਾਰ, ਗੁਰਸੇਵਕ ਦਾਸ, ਲਖੀ ਮਹੰਤ ਅਤੇ ਸੋਮ ਦਾਸ ਸਮੇਤ ਵੱਡੀ ਗਿਣਤੀ ਵਿਚ ਪਿੰਡ ਵਾਸੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਜਪਾਨ ’ਚ ਚਾਂਦੀ ਚਮਕਾ ਕੇ ਮਲੇਰਕੋਟਲਾ ਦਾ ਮਾਣ ਬਣਿਆ ਯਾਸਰ - ਵਿਧਾਇਕ ਜਮੀਲ ਅਤੇ ਡੀ.ਸੀ. ਨੇ ਕੀਤਾ ਸਨਮਾਨਿਤ ਅਗਲੀ ਖ਼ਬਰ ਕਰੰਟ ਲੱਗਣ ਕਾਰਨ ਨੌਜਵਾਨ ਦੀ ਮੌਤ
Ad Position 24