ਕਮਲ ਧਾਲੀਵਾਲ ਵੱਲੋਂ ਅਹਿਮਦਗੜ੍ਹ ਦਾਣਾ ਮੰਡੀ ਦਾ ਦੌਰਾ, ਕਿਸਾਨਾਂ ਤੇ ਆੜ੍ਹਤੀਆਂ ਦੀਆਂ ਸੁਣੀਆਂ ਮੁਸ਼ਕਿਲਾਂ
ਕਿਹਾ ਮੌਜੂਦਾ ਸਰਕਾਰ ਦੀ ਕਾਰਗੁਜ਼ਾਰੀ ਤੋਂ ਹਰ ਵਰਗ ਦੁਖੀ
ਅਹਿਮਦਗੜ, 30 ਅਕਤੂਬਰ (ਸੁਖਜੀਤ ਸਿੰਘ ਖੇੜਾ) - ਹਲਕਾ ਅਮਰਗੜ੍ਹ ਦੇ ਸੀਨੀਅਰ ਕਾਂਗਰਸੀ ਆਗੂ ਅਤੇ ਸੇਵਾਦਾਰ ਕਮਲ ਧਾਲੀਵਾਲ ਨੇ ਝੋਨੇ ਦੇ ਚੱਲ ਰਹੇ ਸੀਜ਼ਨ ਦੌਰਾਨ ਅਹਿਮਦਗੜ ਅਨਾਜ ਮੰਡੀ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਕਿਸਾਨਾਂ ਅਤੇ ਆੜ੍ਹਤੀਆਂ ਨਾਲ ਗੱਲਬਾਤ ਕਰਕੇ ਝੋਨੇ ਦੀ ਖ਼ਰੀਦ ਦੇ ਚੱਲ ਰਹੇ ਪ੍ਰਬੰਧਾਂ ਬਾਰੇ ਜਾਣਕਾਰੀ ਹਾਸਲ ਕੀਤੀ ਅਤੇ ਉਨ੍ਹਾਂ ਨੂੰ ਪੇਸ਼ ਆ ਰਹੀਆਂ ਮੁਸ਼ਕਲਾਂ ਨੂੰ ਧਿਆਨ ਨਾਲ ਸੁਣਿਆ।
ਅਹਿਮਦਗੜ, 30 ਅਕਤੂਬਰ (ਸੁਖਜੀਤ ਸਿੰਘ ਖੇੜਾ) - ਹਲਕਾ ਅਮਰਗੜ੍ਹ ਦੇ ਸੀਨੀਅਰ ਕਾਂਗਰਸੀ ਆਗੂ ਅਤੇ ਸੇਵਾਦਾਰ ਕਮਲ ਧਾਲੀਵਾਲ ਨੇ ਝੋਨੇ ਦੇ ਚੱਲ ਰਹੇ ਸੀਜ਼ਨ ਦੌਰਾਨ ਅਹਿਮਦਗੜ ਅਨਾਜ ਮੰਡੀ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਕਿਸਾਨਾਂ ਅਤੇ ਆੜ੍ਹਤੀਆਂ ਨਾਲ ਗੱਲਬਾਤ ਕਰਕੇ ਝੋਨੇ ਦੀ ਖ਼ਰੀਦ ਦੇ ਚੱਲ ਰਹੇ ਪ੍ਰਬੰਧਾਂ ਬਾਰੇ ਜਾਣਕਾਰੀ ਹਾਸਲ ਕੀਤੀ ਅਤੇ ਉਨ੍ਹਾਂ ਨੂੰ ਪੇਸ਼ ਆ ਰਹੀਆਂ ਮੁਸ਼ਕਲਾਂ ਨੂੰ ਧਿਆਨ ਨਾਲ ਸੁਣਿਆ। ਸ. ਧਾਲੀਵਾਲ ਨੇ ਗੱਲਬਾਤ ਦੌਰਾਨ ਕਿਹਾ ਕਿ ਸੂਬੇ ਦੇ ਹਰ ਵਰਗ ਨੂੰ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਉਣਾ ਅਤੇ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨਾ ਸਰਕਾਰ ਦੀ ਮੁੱਢਲੀ ਜ਼ਿੰਮੇਵਾਰੀ ਹੁੰਦੀ ਹੈ, ਪਰ ਮੌਜੂਦਾ ਸਰਕਾਰ ਦੇ ਰਾਜ ਵਿੱਚ ਕਿਸਾਨਾਂ, ਆੜ੍ਹਤੀਆਂ ਅਤੇ ਮਜ਼ਦੂਰਾਂ ਨੂੰ ਆਪਣੀਆਂ ਮੁਸ਼ਕਲਾਂ ਲਈ ਜੂਝਣਾ ਪੈ ਰਿਹਾ ਹੈ। ਬਦਲਾਅ ਦੇ ਵੱਡੇ-ਵੱਡੇ ਦਾਅਵੇ ਕਰਕੇ ਸੱਤਾ ਵਿੱਚ ਆਈ ਸਰਕਾਰ ਦੇ ਰਾਜ ਵਿੱਚ ਅੱਜ ਅੰਨਦਾਤਾ ਨੂੰ ਆਪਣੀ ਫ਼ਸਲ ਵੇਚਣ ਸਮੇਂ ਵੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਜਿਸ ਕਾਰਨ ਵੱਖ - ਵੱਖ ਵਰਗਾਂ ਵਿੱਚ ਨਿਰਾਸ਼ਾ ਪਾਈ ਜਾ ਰਹੀ ਹੈ। ਇਸ ਮੌਕੇ ਆੜਤੀਆ ਦੀਪਕ ਨੋਨੀ, ਸੁਭਾਸ਼ ਸੇਖਾ, ਆੜਤੀ ਹੈਪੀ ਪੂਰਨ, ਆੜਤੀ ਗੁਰਮੇਲ ਸਿੰਘ ਗੋਗੀ, ਕੌਂਸਲਰ ਰਿੰਪੀ ਕੜਵਲ, ਵਿਕਾਸ ਟੰਡਨ, ਅਮਨ ਢੰਡ, ਮਨੀਸ਼ ਕਪਿਲਾ, ਸਮੀਰ ਗਰਗ, ਰਾਜਨ ਥਾਪਰ, ਭਰਤ ਕੁਮਾਰ, ਰਾਜਨ, ਰਜੀਵ ਸਿੰਗਲਾ ਆਦਿ ਤੋਂ ਇਲਾਵਾ ਵੱਖ ਵੱਖ ਖਰੀਦ ਏਜੰਸੀਆਂ ਦੇ ਇੰਸਪੈਕਟਰ, ਕਮਿੱਕਰ ਰਾਮ ਸਮੇਤ ਕਿਸਾਨ ਹਾਜ਼ਰ ਸਨ।