01-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

ਮਲੇਰਕੋਟਲਾ ਪੁਲਿਸ ਵਿਭਾਗ ’ਚ ਵੱਡਾ ਫੇਰਬਦਲ, 7 ਪੁਲਿਸ ਅਧਿਕਾਰੀਆਂ ਦੇ ਤਬਾਦਲੇ

ਮਲੇਰਕੋਟਲਾ, 31 ਅਕਤੂਬਰ (ਮੁਹੰਮਦ ਹਨੀਫ਼ ਥਿੰਦ)-ਜ਼ਿਲ੍ਹਾ ਮਲੇਰਕੋਟਲਾ ਦੇ ਪੁਲਿਸ ਪ੍ਰਸ਼ਾਸਨ ’ਚ ਅਹਿਮ ਪ੍ਰਸ਼ਾਸਕੀ ਫੇਰਬਦਲ ਕਰਦਿਆਂ ਸੀਨੀਅਰ ਕਪਤਾਨ ਪੁਲਿਸ ਜਨਾਬ ਹਰਕਮਲਪ੍ਰੀਤ ਸਿੰਘ ਖੱਖ ਵਲੋਂ 7 ਪੁਲਿਸ ਅਧਿਕਾਰੀਆਂ ਦੀਆਂ ਬਦਲੀਆਂ ਦੇ ਹੁਕਮ ਜਾਰੀ ਕੀਤੇ ਗਏ ਹਨ। ਇਨ੍ਹਾਂ ਹੁਕਮਾਂ ਤਹਿਤ ਸ਼ਹਿਰ ਮਲੇਰਕੋਟਲਾ ਸਮੇਤ ਅਮਰਗੜ੍ਹ, ਸੰਦੌੜ ਅਤੇ ਅਹਿਮਦਗੜ੍ਹ ਦੇ ਵੱਖ-ਵੱਖ ਥਾਣਿਆਂ ਦੇ ਮੁੱਖ ਅਫ਼ਸਰ ਬਦਲੇ ਗਏ ਹਨ।

Ad Position 21
No active advertisement
ਜ਼ਿਲ੍ਹਾ ਪੁਲਿਸ ਮੁਖੀ ਹਰਕਮਲਪ੍ਰੀਤ ਸਿੰਘ ਖੱਖ ਜਾਣਕਾਰੀ ਦਿੰਦੇ ਹੋਏ। ਤਸਵੀਰ-ਮੁਹੰਮਦ ਹਨੀਫ਼ ਥਿੰਦ 01-11-2026
ਮਲੇਰਕੋਟਲਾ, 31 ਅਕਤੂਬਰ (ਮੁਹੰਮਦ ਹਨੀਫ਼ ਥਿੰਦ)-ਜ਼ਿਲ੍ਹਾ ਮਲੇਰਕੋਟਲਾ ਦੇ ਪੁਲਿਸ ਪ੍ਰਸ਼ਾਸਨ ’ਚ ਅਹਿਮ ਪ੍ਰਸ਼ਾਸਕੀ ਫੇਰਬਦਲ ਕਰਦਿਆਂ ਸੀਨੀਅਰ ਕਪਤਾਨ ਪੁਲਿਸ ਜਨਾਬ ਹਰਕਮਲਪ੍ਰੀਤ ਸਿੰਘ ਖੱਖ ਵਲੋਂ 7 ਪੁਲਿਸ ਅਧਿਕਾਰੀਆਂ ਦੀਆਂ ਬਦਲੀਆਂ ਦੇ ਹੁਕਮ ਜਾਰੀ ਕੀਤੇ ਗਏ ਹਨ। ਇਨ੍ਹਾਂ ਹੁਕਮਾਂ ਤਹਿਤ ਸ਼ਹਿਰ ਮਲੇਰਕੋਟਲਾ ਸਮੇਤ ਅਮਰਗੜ੍ਹ, ਸੰਦੌੜ ਅਤੇ ਅਹਿਮਦਗੜ੍ਹ ਦੇ ਵੱਖ-ਵੱਖ ਥਾਣਿਆਂ ਦੇ ਮੁੱਖ ਅਫ਼ਸਰ ਬਦਲੇ ਗਏ ਹਨ। ਇਸ ਤੋਂ ਇਲਾਵਾ ਸੀ.ਆਈ.ਏ. ਸਟਾਫ਼ ਮਾਹੋਰਾਣਾ ਦੇ ਇੰਚਾਰਜ ਦੀ ਵੀ ਬਦਲੀ ਕੀਤੀ ਗਈ ਹੈ। ਪੁਲਿਸ ਵਿਭਾਗ ਵਲੋਂ ਇਹ ਬਦਲੀਆਂ ਪ੍ਰਬੰਧਕੀ ਆਧਾਰ ‘ਤੇ ਕੀਤੀਆਂ ਗਈਆਂ ਹਨ। ਜਾਰੀ ਹੁਕਮਾਂ ਅਨੁਸਾਰ ਸਬੰਧਤ ਅਧਿਕਾਰੀਆਂ ਨੂੰ ਤੁਰੰਤ ਆਪਣੀ ਨਵੀਂ ਤਾਇਨਾਤੀ ਵਾਲੀ ਥਾਂ ‘ਤੇ ਹਾਜ਼ਰ ਹੋਣ ਅਤੇ ਇਸ ਸਬੰਧੀ ਦਫ਼ਤਰ ਨੂੰ ਸੂਚਿਤ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਜਾਰੀ ਕੀਤੀ ਗਈ ਤਬਾਦਲਾ ਸੂਚੀ ਅਨੁਸਾਰ ਇੰਸਪੈਕਟਰ ਹਰਪ੍ਰੀਤ ਸਿੰਘ, ਜੋ ਥਾਣਾ ਸਿਟੀ-1 ਮਲੇਰਕੋਟਲਾ ਦੇ ਮੁੱਖ ਅਫ਼ਸਰ ਵਜੋਂ ਤਾਇਨਾਤ ਸਨ, ਨੂੰ ਬਦਲ ਕੇ ਸੀ.ਆਈ.ਏ. ਸਟਾਫ਼ ਮਾਹੋਰਾਣਾ ਦਾ ਇੰਚਾਰਜ ਲਗਾਇਆ ਗਿਆ ਹੈ। ਇਸੇ ਤਰ੍ਹਾਂ ਸੀ.ਆਈ.ਏ. ਸਟਾਫ਼ ਮਾਹੋਰਾਣਾ ਦੇ ਇੰਚਾਰਜ ਇੰਸਪੈਕਟਰ ਹਰਜਿੰਦਰ ਸਿੰਘ ਨੂੰ ਥਾਣਾ ਅਮਰਗੜ੍ਹ ਦਾ ਮੁੱਖ ਅਫ਼ਸਰ ਨਿਯੁਕਤ ਕੀਤਾ ਗਿਆ ਹੈ। ਮਹਿਲਾ ਇੰਸਪੈਕਟਰ ਨਵਦੀਪ ਕੌਰ ਚਹਿਲ, ਜੋ ਥਾਣਾ ਅਮਰਗੜ੍ਹ ਦੇ ਮੁੱਖ ਅਫ਼ਸਰ ਸਨ, ਨੂੰ ਬਦਲ ਕੇ ਥਾਣਾ ਸਿਟੀ-1 ਮਲੇਰਕੋਟਲਾ ਦਾ ਮੁੱਖ ਅਫ਼ਸਰ ਲਗਾਇਆ ਗਿਆ ਹੈ। ਮਹਿਲਾ ਇੰਸਪੈਕਟਰ ਗੁਰਪ੍ਰੀਤ ਕੌਰ ਸਿੱਧੂ ਨੂੰ ਥਾਣਾ ਸਦਰ ਅਹਿਮਦਗੜ੍ਹ ਤੋਂ ਬਦਲ ਕੇ ਥਾਣਾ ਸੰਦੌੜ ਦਾ ਮੁੱਖ ਅਫ਼ਸਰ ਨਿਯੁਕਤ ਕੀਤਾ ਗਿਆ ਹੈ। ਇਸੇ ਤਰ੍ਹਾਂ ਥਾਣਾ ਸੰਦੌੜ ਦੇ ਮੁੱਖ ਅਫ਼ਸਰ ਥਾਣੇਦਾਰ ਸਈਅਦ ਸ਼ਕੀਲ ਨੂੰ ਪੁਲਿਸ ਲਾਈਨ ਮਲੇਰਕੋਟਲਾ ਭੇਜਿਆ ਗਿਆ ਹੈ। ਥਾਣਾ ਸਿਟੀ ਅਹਿਮਦਗੜ੍ਹ ਦੇ ਮੁੱਖ ਅਫ਼ਸਰ ਥਾਣੇਦਾਰ ਬਲੌਰ ਸਿੰਘ ਨੂੰ ਬਦਲ ਕੇ ਥਾਣਾ ਸਦਰ
Ad Position 22
No active advertisement
ਪਿਛਲੀ ਖ਼ਬਰ ਮੁੱਖ ਮੰਤਰੀ ਭਗਵੰਤ ਮਾਨ ਨੇ ਸਿੱਖਿਆ, ਰੁਜ਼ਗਾਰ ਅਤੇ ਪੰਜਾਬ ਦੀ ਤਰੱਕੀ ਨੂੰ ਦੱਸਿਆ ਸਰਕਾਰ ਦੀ ਮੁੱਖ ਤਰਜੀਹ ਅਗਲੀ ਖ਼ਬਰ ਹਿਨਾ ਕਾਮਰੇ ਵਲੋਂ ਰਾਜਾ ਬੀਰ ਕਲਾਂ ਨਾਲ ਮੀਟਿੰਗ
Ad Position 24