ਗੱਜਣਮਾਜਰਾ ਨੂੰ ਉਮੀਦਵਾਰ ਐਲਾਨਣ ’ਤੇ ਵਰਕਰਾਂ ਨੇ ਲੱਡੂ ਵੰਡੇ
ਮਾਲੇਰਕੋਟਲਾ, 31 ਅਕਤੂਬਰ (ਮਨਜਿੰਦਰ ਸਿੰਘ ਸਰੌਦ)-ਵਿਧਾਨ ਸਭਾ ਹਲਕਾ ਅਮਰਗੜ੍ਹ ਤੋਂ ਵਿਧਾਇਕ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਨੂੰ ਦੁਬਾਰਾ ਟਿਕਟ ਮਿਲਣ ਦੇ ਨਾਲ ‘ਆਪ’ ਦੇ ਵਰਕਰਾਂ ਵਲੋਂ ਖੁਸ਼ੀ ਦਾ ਪ੍ਰਗਟਾਵਾ ਕੀਤਾ।
ਮਾਲੇਰਕੋਟਲਾ, 31 ਅਕਤੂਬਰ (ਮਨਜਿੰਦਰ ਸਿੰਘ ਸਰੌਦ)-ਵਿਧਾਨ ਸਭਾ ਹਲਕਾ ਅਮਰਗੜ੍ਹ ਤੋਂ ਵਿਧਾਇਕ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਨੂੰ ਦੁਬਾਰਾ ਟਿਕਟ ਮਿਲਣ ਦੇ ਨਾਲ ‘ਆਪ’ ਦੇ ਵਰਕਰਾਂ ਵਲੋਂ ਖੁਸ਼ੀ ਦਾ ਪ੍ਰਗਟਾਵਾ ਕੀਤਾ। ਪਾਰਟੀ ਵਲੋਂ ਉਨ੍ਹਾਂ ਨੂੰ ਇੱਕ ਵਾਰ ਫਿਰ ਹਲਕਾ ਅਮਰਗੜ੍ਹ ਤੋਂ ਚੋਣ ਲੜਾਉਣ ਦੇ ਲਈ ਮੈਦਾਨ ਵਿੱਚ ਉਤਾਰਨ ਤੋਂ ਬਾਅਦ ‘ਆਪ’ ਦੇ ਆਗੂਆਂ ਤੇ ਵਰਕਰਾਂ ਨੇ ਲੱਡੂ ਵੰਡ ਕੇ ਖੁਸ਼ੀ ਸਾਂਝੀ ਕੀਤੀ। ਗੱਲਬਾਤ ਕਰਦਿਆਂ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਨੇ ਆਖਿਆ ਕਿ ਪਾਰਟੀ ਵਲੋਂ ਉਨ੍ਹਾਂ ‘ਤੇ ਵਿਸ਼ਵਾਸ ਪ੍ਰਗਟ ਕਰਨ ਲਈ ਉਹ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਭਗਵੰਤ ਮਾਨ ਅਤੇ ਮਨੀਸ਼ ਸਿਸੋਦੀਆ ਦਾ ਦਿਲੀਂ ਧੰਨਵਾਦ ਕਰਦੇ ਹਨ। ਇਸ ਮੌਕੇ ਸੀਨੀਅਰ ਆਗੂ ਸੁਖਪਾਲ ਸਿੰਘ ਧੀਰੋਮਾਜਰਾ, ਪ੍ਰਧਾਨ ਜਰਨੈਲ ਸਿੰਘ ਲਸੋਈ, ਲਖਵੀਰ ਸਿੰਘ ਬਬਲੀ ਗੱਜਣਮਾਜਰਾ, ਮੁਹੰਮਦ ਯਾਮੀਨ, ਗੁਰਦੀਪ ਸਿੰਘ , ਅਮਰ ਸਿੰਘ ਭੁਰਥਲਾ ਹਾਜ਼ਰ ਸਨ।