ਚੇਅਰਮੈਨ ਈਲਵਾਲ ਨੇ ਅਨਾਜ ਮੰਡੀ ਦਾ ਦੌਰਾ ਕਰ ਕੇ ਲਿਆ ਜਾਇਜ਼ਾ
ਸੰਗਰੂਰ, 31 ਅਕਤੂਬਰ (ਧੀਰਜ ਪਸ਼ੌਰੀਆ)-ਮਾਰਕੀਟ ਕਮੇਟੀ ਸੰਗਰੂਰ ਦੇ ਚੇਅਰਮੈਨ ਅਵਤਾਰ ਸਿੰਘ ਈਲਵਾਲ ਨੇ ਅਨਾਜ ਮੰਡੀ ਸੰਗਰੂਰ ਵਿਖੇ ਵੱਖ-ਵੱਖ ਥਾਵਾਂ ’ਤੇ ਜਾ ਕੇ ਝੋਨੇ ਦੀ ਹੋ ਰਹੀ ਖਰੀਦ ਦਾ ਜਾਇਜ਼ਾ ਲਿਆ। ਉਨ੍ਹਾਂ ਇਸ ਦੌਰਾਨ ਝੋਨੇ ਦੀ ਖਰੀਦ ਨੂੰ ਲੈ ਕੇ ਜਿੱਥੇ ਵੱਖ-ਵੱਖ ਕਿਸਾਨਾਂ ਨਾਲ ਗੱਲਬਾਤ ਕੀਤੀ, ਉੱਥੇ ਮੰਡੀ ਦੇ ਆੜ੍ਹਤੀਆਂ ਅਤੇ ਮੰਡੀ ਮਜ਼ਦੂਰਾਂ ਨਾਲ ਵੀ ਗੱਲਬਾਤ ਕੀਤੀ।
ਸੰਗਰੂਰ, 31 ਅਕਤੂਬਰ (ਧੀਰਜ ਪਸ਼ੌਰੀਆ)-ਮਾਰਕੀਟ ਕਮੇਟੀ ਸੰਗਰੂਰ ਦੇ ਚੇਅਰਮੈਨ ਅਵਤਾਰ ਸਿੰਘ ਈਲਵਾਲ ਨੇ ਅਨਾਜ ਮੰਡੀ ਸੰਗਰੂਰ ਵਿਖੇ ਵੱਖ-ਵੱਖ ਥਾਵਾਂ ’ਤੇ ਜਾ ਕੇ ਝੋਨੇ ਦੀ ਹੋ ਰਹੀ ਖਰੀਦ ਦਾ ਜਾਇਜ਼ਾ ਲਿਆ। ਉਨ੍ਹਾਂ ਇਸ ਦੌਰਾਨ ਝੋਨੇ ਦੀ ਖਰੀਦ ਨੂੰ ਲੈ ਕੇ ਜਿੱਥੇ ਵੱਖ-ਵੱਖ ਕਿਸਾਨਾਂ ਨਾਲ ਗੱਲਬਾਤ ਕੀਤੀ, ਉੱਥੇ ਮੰਡੀ ਦੇ ਆੜ੍ਹਤੀਆਂ ਅਤੇ ਮੰਡੀ ਮਜ਼ਦੂਰਾਂ ਨਾਲ ਵੀ ਗੱਲਬਾਤ ਕੀਤੀ। ਅਨਾਜ ਮੰਡੀ ਦੇ ਦੌਰੇ ਦੌਰਾਨ ਉਨ੍ਹਾਂ ਨਾਲ ਮਾਰਕਿਟ ਕਮੇਟੀ ਸੰਗਰੂਰ ਦੇ ਸੁਪਰਡੈਂਟ ਗੁਰਜੀਤ ਸਿੰਘ ਲੱਡੀ, ਮੰਡੀ ਸੁਪਰਵਾਈਜ਼ਰ ਹਰਿੰਦਰ ਸਿੰਘ ਅਤੇ ਮੰਡੀ ਸੁਪਰਵਾਈਜ਼ਰ ਬਘੇਲ ਸਿੰਘ ਵੀ ਮੌਜੂਦ ਸਨ। ਇਸ ਤੋਂ ਬਾਅਦ “ਅਜੀਤ” ਨਾਲ ਗੱਲਬਾਤ ਕਰਦਿਆਂ ਉਹਨਾਂ ਕਿਹਾ ਕਿ ਮਾਰਕੀਟ ਕਮੇਟੀ ਵਲੋਂ ਮੰਡੀ ਦੀ ਸਾਫ ਸਫਾਈ ਤੋਂ ਇਲਾਵਾ ਲਾਈਟਾਂ ਪੀਣ ਵਾਲੇ ਪਾਣੀ ਤੋਂ ਇਲਾਵਾ ਹੋਰ ਜਰੂਰਤ ਦੇ ਸਭ ਪ੍ਰਬੰਧ ਕੀਤੇ ਹੋਏ ਹਨ ਤਾਂ ਜੋ ਆਪਣੀ ਫਸਲ ਲੈ ਕੇ ਆਉਣ ਵਾਲੇ ਕਿਸਾਨਾਂ ਨੂੰ ਕੋਈ ਦਿੱਕਤ ਨਾ ਆਵੇ।