ਕੁਲਵੰਤ ਸਿੰਘ ਪੰਡੋਰੀ ਨੂੰ ਮੁੜ ਟਿਕਟ ਮਿਲਣ ’ਤੇ ਖੁਸ਼ੀ ਦੀ ਲਹਿਰ
ਸ਼ੇਰਪੁਰ, 31 ਅਕਤੂਬਰ (ਮੇਘ ਰਾਜ ਜੋਸ਼ੀ)-ਆਮ ਆਦਮੀ ਪਾਰਟੀ ਵਲੋਂ ਹਲਕਾ ਮਹਿਲ ਕਲਾਂ ਤੋਂ ਮੌਜੂਦਾ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੂੰ ਤੀਜੀ ਵਾਰ ਪਾਰਟੀ ਦਾ ਉਮੀਦਵਾਰ ਐਲਾਨਿਆ ਗਿਆ। ਪਾਰਟੀ ਵਲੋਂ ਉਨ੍ਹਾਂ ’ਤੇ ਮੁੜ ਭਰੋਸਾ ਪ੍ਰਗਟਾਉਂਦਿਆਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਟਿਕਟ ਦਿੱਤੀ ਗਈ ਹੈ।
ਵ
ਵਿਧਾਇਕ ਕੁਲਵੰਤ ਸਿੰਘ ਪੰਡੋਰੀ
01-11-2026
ਸ਼ੇਰਪੁਰ, 31 ਅਕਤੂਬਰ (ਮੇਘ ਰਾਜ ਜੋਸ਼ੀ)-ਆਮ ਆਦਮੀ ਪਾਰਟੀ ਵਲੋਂ ਹਲਕਾ ਮਹਿਲ ਕਲਾਂ ਤੋਂ ਮੌਜੂਦਾ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੂੰ ਤੀਜੀ ਵਾਰ ਪਾਰਟੀ ਦਾ ਉਮੀਦਵਾਰ ਐਲਾਨਿਆ ਗਿਆ। ਪਾਰਟੀ ਵਲੋਂ ਉਨ੍ਹਾਂ ’ਤੇ ਮੁੜ ਭਰੋਸਾ ਪ੍ਰਗਟਾਉਂਦਿਆਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਟਿਕਟ ਦਿੱਤੀ ਗਈ ਹੈ। ਕੁਲਵੰਤ ਸਿੰਘ ਪੰਡੋਰੀ ਨੂੰ ਲਗਾਤਾਰ ਤੀਜੀ ਵਾਰ ਉਮੀਦਵਾਰ ਬਣਾਏ ਜਾਣ ਦੀ ਖ਼ਬਰ ਮਿਲਦਿਆਂ ਹੀ ਹਲਕਾ ਮਹਿਲ ਕਲਾਂ ਦੇ ਆਮ ਆਦਮੀ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਵਿੱਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਕੁਲਵੰਤ ਸਿੰਘ ਪੰਡੋਰੀ ਲਗਾਤਾਰ ਦੋ ਵਾਰ ਵਿਧਾਨ ਸਭਾ ਹਲਕਾ ਮਹਿਲ ਕਲਾਂ ਤੋਂ ਚੋਣ ਜਿੱਤ ਕੇ ਵਿਧਾਇਕ ਬਣੇ ਹਨ। ਹੁਣ ਪਾਰਟੀ ਵਲੋਂ ਉਨ੍ਹਾਂ ਨੂੰ ਤੀਜੀ ਵਾਰ ਚੋਣ ਮੈਦਾਨ ਵਿੱਚ ਉਤਾਰਨ ਦਾ ਫ਼ੈਸਲਾ ਕੀਤਾ ਗਿਆ ਹੈ। ਚੇਅਰਮੈਨ ਮਾਰਕੀਟ ਕਮੇਟੀ ਸ਼ੇਰਪੁਰ ਸਰਪੰਚ ਰਾਜਵਿੰਦਰ ਸਿੰਘ, ਪੰਚਾਇਤ ਯੂਨੀਅਨ ਦੇ ਆਗੂ ਸਰਪੰਚ ਦਰਸ਼ਨ ਸਿੰਘ ਗੁੰਮਟੀ, ਆਪ ਆਗੂ ਚਮਕੌਰ ਸਿੰਘ ਗਰੇਵਾਲ ਗੁੰਮਟੀ, ਬਹਾਦਰ ਸਿੰਘ ਫੌਜੀ ਸ਼ੇਰਪੁਰ, ਬਲਾਕ ਪ੍ਰਧਾਨ ਸੁਖਬੀਰ ਸਿੰਘ ਚੀਮਾ, ਸਰਪੰਚ ਗੁਰਜੰਟ ਸਿੰਘ ਗੰਡੇਵਾਲ, ਸਰਪੰਚ ਦਵਿੰਦਰ ਸਿੰਘ ਬਦੇਸਾ, ਹਰਪਾਲ ਸਿੰਘ ਪੋਪੀ ਗੰਡੇਵਾਲ, ਚੇਅਰਮੈਨ ਚੇਤਨ ਰਿਸ਼ੀ ਭਗਵਾਨਪੁਰਾ, ਚੇਅਰਮੈਨ ਠੇਕੇਦਾਰ ਚਮਨ ਸਿੰਗਲਾ ਸ਼ੇਰਪੁਰ, ਦਵਿੰਦਰ ਸਿੰਘ ਬੋਪਾ ਰਾਏ ਗੋਬਿੰਦਪੁਰਾ, ਬਲਾਕ ਸੰਮਤੀ ਮੈਂਬਰ ਬਿੱਲੂ ਬੜੀ, ਆੜਤੀਆ ਨਛੱਤਰ ਸਿੰਘ ਖੇੜੀ ਆਦਿ ਆਗੂਆਂ ਨੇ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੂੰ ਮੁਬਾਰਕਬਾਦ ਦਿੱਤੀ।