ਗੱਜਣਮਾਜਰਾ ਨੂੰ ‘ਆਪ’ ਵਲੋਂ ਮੁੜ ਉਮੀਦਵਾਰ ਐਲਾਨੇ ਜਾਣ ’ਤੇ ਖੁਸ਼ੀ ਪ੍ਰਗਟਾਈ
ਅਮਰਗੜ੍ਹ, 31 ਅਕਤੂਬਰ (ਜਤਿੰਦਰ ਮੰਨਵੀ, ਪਵਿੱਤਰ ਸਿੰਘ)- ਹਲਕਾ ਅਮਰਗੜ੍ਹ ਦੇ ਵਿਧਾਇਕ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਨੂੰ ਆਗਾਮੀ ਚੋਣਾਂ ਦੇ ਮੱਦੇਨਜ਼ਰ ਮੁੜ ਤੋਂ ਪਾਰਟੀ ਦਾ ਉਮੀਦਵਾਰ ਚੁਣ ਲਿਆ ਗਿਆ ਹੈ।
ਵ
ਵਿਧਾਇਕ ਪ੍ਰੋ.ਜਸਵੰਤ ਸਿੰਘ ਗੱਜਣਮਾਜਰਾ
01-11-2026
ਅਮਰਗੜ੍ਹ, 31 ਅਕਤੂਬਰ (ਜਤਿੰਦਰ ਮੰਨਵੀ, ਪਵਿੱਤਰ ਸਿੰਘ)- ਹਲਕਾ ਅਮਰਗੜ੍ਹ ਦੇ ਵਿਧਾਇਕ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਨੂੰ ਆਗਾਮੀ ਚੋਣਾਂ ਦੇ ਮੱਦੇਨਜ਼ਰ ਮੁੜ ਤੋਂ ਪਾਰਟੀ ਦਾ ਉਮੀਦਵਾਰ ਚੁਣ ਲਿਆ ਗਿਆ ਹੈ। ਇਸ ਐਲਾਨ ਦੇ ਨਾਲ ਹੀ ਹਲਕੇ ਭਰ ਵਿਚ ਜਸ਼ਨ ਦਾ ਮਾਹੌਲ ਬਣ ਗਿਆ ਹੈ ਅਤੇ ਪਾਰਟੀ ਵਰਕਰਾਂ ਵਿਚ ਖ਼ੁਸ਼ੀ ਦੀ ਲਹਿਰ ਦੌੜ ਗਈ ਹੈ। ਟਿਕਟ ਮਿਲਣ ਦੀ ਖ਼ਬਰ ਮਿਲਦਿਆਂ ਹੀ ਪ੍ਰੋ. ਗੱਜਣਮਾਜਰਾ ਨੇ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਮਨੀਸ਼ ਸਿਸੋਦੀਆ ਦਾ ਤਹਿ ਦਿਲੋਂ ਧੰਨਵਾਦ ਕੀਤਾ। ਵਧਾਈ ਦੇਣ ਵਾਲੇ ਪ੍ਰਮੁੱਖ ਆਗੂਆਂ ਵਿੱਚ ਨਿੱਜੀ ਸਕੱਤਰ ਰਾਜੀਵ ਕੁਮਾਰ ਤੋਗਾਹੇੜੀ, ਅਭਿਜੋਤ ਨਾਗਰਾ, ਮਾਰਕੀਟ ਕਮੇਟੀ ਅਮਰਗੜ੍ਹ ਦੇ ਚੇਅਰਮੈਨ ਹਰਪ੍ਰੀਤ ਸਿੰਘ ਹੈਪੀ ਨੰਗਲ, ਆੜ੍ਹਤੀਆ ਐਸੋਸੀਏਸ਼ਨ ਅਮਰਗੜ੍ਹ ਦੇ ਪ੍ਰਧਾਨ ਪ੍ਰਦੀਪ ਕੁਮਾਰ ਜੱਗੀ, ਖਾਦੀ ਬੋਰਡ ਦੇ ਮੈਂਬਰ ਗੁਰਦੀਪ ਸਿੰਘ ਨਿਆਮਤਪੁਰ, ਸਰਪੰਚ ਐਸੋਸੀਏਸ਼ਨ ਦੇ ਪ੍ਰਧਾਨ ਨਰੇਸ਼ ਕੁਮਾਰ ਨਾਰੀਕੇ, ਸਮਾਜ ਸੇਵੀ ਦੀਪਕ ਕੌੜਾ ਦੀਪਾ, ਨਗਰ ਸੁਧਾਰ ਟਰੱਸਟ ਮਾਲੇਰਕੋਟਲਾ ਦੇ ਚੇਅਰਮੈਨ ਕੇਵਲ ਸਿੰਘ ਜਾਗੋਵਾਲ, ਯੂਥ ਜ਼ਿਲ੍ਹਾ ਪ੍ਰਧਾਨ ਜਗਵੀਰ ਸਿੰਘ ਰੋਸੀ ਤੋਲੇਵਾਲ, ਬਲਾਕ ਪ੍ਰਧਾਨ ਜਰਨੈਲ ਸਿੰਘ ਟਿਵਾਣਾ ਲਸੋਈ ਸਮੇਤ ਵੱਡੀ ਗਿਣਤੀ ਵਿਚ ਸਰਪੰਚ, ਪੰਚ ਅਤੇ ਇਲਾਕੇ ਦੇ ਮੁਹਤਬਰ ਵਿਅਕਤੀ ਮੌਜੂਦ ਸਨ।