01-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

ਫਾਰਚੂਨ ਕਾਨਵੈਂਟ ਸਕੂਲ ਦੇ 100 ਦੇ ਕਰੀਬ ਵਿਦਿਆਰਥੀਆਂ ਨੇ ਕਸੌਲੀ ਦਾ ਸਿੱਖਿਆਦਾਇਕ ਟੂਰ ਕੀਤਾ

ਸੰਗਰੂਰ, 1 ਨਵੰਬਰ ( ਧੀਰਜ ਪਸੋਰੀਆ) - ਫਾਰਚੂਨ ਕਾਨਵੈਂਟ ਸਕੂਲ, ਸੰਗਰੂਰ ਵੱਲੋਂ ਵਿਦਿਆਰਥੀਆਂ ਲਈ ਹਿਮਾਚਲ ਪ੍ਰਦੇਸ਼ ਦੇ ਸੁੰਦਰ ਪਹਾੜੀ ਸਥਾਨ ਕਸੌਲੀ ਵਿਖੇ ਇੱਕ ਰੋਜ਼ਾ ਸਿੱਖਿਆਦਾਇਕ ਅਤੇ ਮਨੋਰੰਜਕ ਟੂਰ ਦਾ ਆਯੋਜਨ ਕੀਤਾ ਗਿਆ। ਇਸ ਦੌਰੇ ਵਿੱਚ ਸਕੂਲ ਦੇ ਲਗਭਗ 100 ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ।

Ad Position 21
No active advertisement
ਫੋਰਚੂਨ ਕੌਨਵੈਂਟ ਸਕੂਲ ਅਕੋਈ (ਸੰਗਰੂਰ) ਦੇ ਵਿਦਿਆਰਥੀ ਆਪਣੇ ਕਸੌਲੀ ਦੇ ਟੂਰ ਦੌਰਾਨ ਅਧਿਆਪਕਾਂ ਨਾਲ। ਤਸਵੀਰ- ਮੁਕੇਸ ਕੁਮਾਰ 02-11-2026
ਸੰਗਰੂਰ, 1 ਨਵੰਬਰ ( ਧੀਰਜ ਪਸੋਰੀਆ) - ਫਾਰਚੂਨ ਕਾਨਵੈਂਟ ਸਕੂਲ, ਸੰਗਰੂਰ ਵੱਲੋਂ ਵਿਦਿਆਰਥੀਆਂ ਲਈ ਹਿਮਾਚਲ ਪ੍ਰਦੇਸ਼ ਦੇ ਸੁੰਦਰ ਪਹਾੜੀ ਸਥਾਨ ਕਸੌਲੀ ਵਿਖੇ ਇੱਕ ਰੋਜ਼ਾ ਸਿੱਖਿਆਦਾਇਕ ਅਤੇ ਮਨੋਰੰਜਕ ਟੂਰ ਦਾ ਆਯੋਜਨ ਕੀਤਾ ਗਿਆ। ਇਸ ਦੌਰੇ ਵਿੱਚ ਸਕੂਲ ਦੇ ਲਗਭਗ 100 ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ।ਇਸ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਕਲਾਸਰੂਮ ਤੋਂ ਬਾਹਰ ਨਵੀਆਂ ਚੀਜ਼ਾਂ ਸਿੱਖਣ, ਕੁਦਰਤੀ ਸੁੰਦਰਤਾ ਨੂੰ ਨੇੜਿਓਂ ਦੇਖਣ ਅਤੇ ਆਪਸੀ ਮਿਲਵਰਤਣ ਦੀ ਭਾਵਨਾ ਪੈਦਾ ਕਰਨ ਦਾ ਮੌਕਾ ਦੇਣਾ ਸੀ। ਵਿਦਿਆਰਥੀਆਂ ਨੇ ਕਸੌਲੀ ਦੇ ਸੁੰਦਰ ਪਹਾੜਾਂ, ਹਰਿਆਲੀ ਅਤੇ ਮਨਮੋਹਕ ਕੁਦਰਤੀ ਨਜ਼ਾਰਿਆਂ ਦਾ ਖੂਬ ਆਨੰਦ ਮਾਣਿਆ । ਇਸ ਦੌਰੇ ਦੌਰਾਨ ਵਿਦਿਆਰਥੀਆਂ ਨੂੰ ਨਵੀਆਂ ਥਾਵਾਂ ਦੇਖਣ ਅਤੇ ਕੁਦਰਤੀ ਵਾਤਾਵਰਨ ਬਾਰੇ ਜਾਣਕਾਰੀ ਪ੍ਰਾਪਤ ਕਰਨ ਦਾ ਮੌਕਾ ਮਿਲਿਆ। ਇਸ ਦੇ ਨਾਲ ਹੀ ਉਨ੍ਹਾਂ ਨੇ ਆਪਣੇ ਅਧਿਆਪਕਾਂ ਅਤੇ ਸਾਥੀਆਂ ਨਾਲ ਯਾਦਗਾਰੀ ਸਮਾਂ ਬਿਤਾਇਆ। ਅਜਿਹੇ ਦੌਰੇ ਬੱਚਿਆਂ ਵਿੱਚ ਆਤਮ-ਵਿਸ਼ਵਾਸ, ਅਨੁਸ਼ਾਸਨ, ਸਹਿਯੋਗ ਅਤੇ ਜ਼ਿੰਮੇਵਾਰੀ ਦੀ ਭਾਵਨਾ ਪੈਦਾ ਕਰਨ ਵਿੱਚ ਸਹਾਇਕ ਹੁੰਦੇ ਹਨ। ਇਸ ਮੌਕੇ ਸਕੂਲ ਦੇ ਚੇਅਰਮੈਨ, ਡਾਇਰੈਕਟਰ ਅਤੇ ਪ੍ਰਿੰਸੀਪਲ ਨੇ ਵਿਦਿਆਰਥੀਆਂ ਦੇ ਉਤਸ਼ਾਹ ਅਤੇ ਅਨੁਸ਼ਾਸਨ ਦੀ ਸ਼ਲਾਘਾ ਕੀਤੀ।
Ad Position 22
No active advertisement
ਪਿਛਲੀ ਖ਼ਬਰ ਕਾਂਗਰਸ ਦੀ ਸੰਗਰੂਰ ਵਿਖੇ 4 ਨੂੰ ਹੋਣ ਵਾਲੀ ਰੈਲੀ ਇਤਿਹਾਸਿਕ ਹੋਵੇਗੀ - ਕੁਠਾਲਾ ਅਗਲੀ ਖ਼ਬਰ ਜ਼ਿਲ੍ਹੇ ’ਚ ਫੂਡ ਸੇਫ਼ਟੀ ਟੀਮ ਵਲੋਂ ਮਠਿਆਈਆਂ ਦੀਆਂ ਦੁਕਾਨਾਂ ’ਤੇ ਛਾਪੇਮਾਰੀ
Ad Position 24