02-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

ਅਜੀਤ, ਜਲੰਧਰ ਸੁਨਾਮ ਹਲਕੇ ਦੇ ਸਰਬਪੱਖੀ ਵਿਕਾਸ ਅਤੇ ਲੋਕਾਂ ਨੂੰ ਬਿਹਤਰ ਨਾਗਰਿਕ ਸਹੂਲਤਾਂ ਦੇਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ- ਅਮਨ ਅਰੋੜਾ ਸੁਨਾਮ, ਚੀਮਾ ਅਤੇ ਲੌਂਗੋਵਾਲ ਵਿੱਚ ਲਗਭਗ 66 ਲੱਖ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ

ਸੁਨਾਮ ਊਧਮ ਸਿੰਘ ਵਾਲਾ, 1 ਨਵੰਬਰ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ)-ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਸੁਨਾਮ ਵਿਧਾਨ ਸਭਾ ਹਲਕੇ ਦੇ ਸਰਬਪੱਖੀ ਵਿਕਾਸ, ਸ਼ਹਿਰੀ ਸੁੰਦਰੀਕਰਨ ਅਤੇ ਲੋਕਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕਾਂ ਦੀਆਂ ਲੋੜਾਂ ਮੁਤਾਬਕ ਵਿਕਾਸ ਕਾਰਜ ਕਰਵਾਉਣ ਅਤੇ ਜਨਤਕ ਸਹੂਲਤਾਂ ਦੇ ਨਿਰੰਤਰ ਰੱਖ-ਰਖਾਅ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ।

Ad Position 21
No active advertisement
ਸ਼ਹਿਰ ਵਾਸੀਆਂ ਦੇ ਇਕੱਠ ਵਿਚ ਕੈਬਨਿਟ ਮੰਤਰੀ ਅਮਨ ਅਰੋੜਾ। ਤਸਵੀਰ-ਭੁੱਲਰ 02-11-2026
ਸੁਨਾਮ ਊਧਮ ਸਿੰਘ ਵਾਲਾ, 1 ਨਵੰਬਰ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ)-ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਸੁਨਾਮ ਵਿਧਾਨ ਸਭਾ ਹਲਕੇ ਦੇ ਸਰਬਪੱਖੀ ਵਿਕਾਸ, ਸ਼ਹਿਰੀ ਸੁੰਦਰੀਕਰਨ ਅਤੇ ਲੋਕਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕਾਂ ਦੀਆਂ ਲੋੜਾਂ ਮੁਤਾਬਕ ਵਿਕਾਸ ਕਾਰਜ ਕਰਵਾਉਣ ਅਤੇ ਜਨਤਕ ਸਹੂਲਤਾਂ ਦੇ ਨਿਰੰਤਰ ਰੱਖ-ਰਖਾਅ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ।ਸੁਨਾਮ, ਚੀਮਾ ਅਤੇ ਲੌਂਗੋਵਾਲ ਵਿੱਚ ਲਗਭਗ 66 ਲੱਖ ਰੁਪਏ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਇਨ੍ਹਾਂ ਪ੍ਰਾਜੈਕਟਾਂ ਤਹਿਤ ਤਿੰਨਾਂ ਸ਼ਹਿਰਾਂ ਵਿੱਚ ਕੁੱਲ 510 ਨਵੀਆਂ ਸਟ੍ਰੀਟ ਲਾਈਟਾਂ ਅਤੇ 71 ਸੀਸੀਟੀਵੀ ਕੈਮਰੇ ਲਗਾਏ ਜਾ ਰਹੇ ਹਨ। ਇਸ ਤੋਂ ਇਲਾਵਾ ਸੁਨਾਮ ਦੇ ਨਵਾਂ ਬਾਜ਼ਾਰ, ਪੁਰਾਣੀ ਅਨਾਜ ਮੰਡੀ ਅਤੇ ਪੀਰ ਵਾਲਾ ਗੇਟ ਵਿਖੇ ਤਿੰਨ ਆਧੁਨਿਕ ਜਨਤਕ ਪਖਾਨੇ ਬਣਾਏ ਜਾ ਰਹੇ ਹਨ, ਜਿਨ੍ਹਾਂ ਨਾਲ ਬਾਜ਼ਾਰਾਂ ਵਿੱਚ ਆਉਣ ਵਾਲੇ ਲੋਕਾਂ ਅਤੇ ਦੁਕਾਨਦਾਰਾਂ ਨੂੰ ਸਹੂਲਤ ਮਿਲੇਗੀ।ਕੈਬਨਿਟ ਮੰਤਰੀ ਨੇ ਕਿਹਾ ਕਿ ਸਟ੍ਰੀਟ ਲਾਈਟਾਂ ਲੱਗਣ ਨਾਲ ਰਾਤ ਸਮੇਂ ਆਵਾਜਾਈ ਸੁਖਾਲੀ ਹੋਵੇਗੀ, ਜਦਕਿ ਸੀਸੀਟੀਵੀ ਕੈਮਰਿਆਂ ਨਾਲ ਜਨਤਕ ਸਥਾਨਾਂ ਦੀ ਨਿਗਰਾਨੀ ਅਤੇ ਸੁਰੱਖਿਆ ਪ੍ਰਬੰਧਾਂ ਨੂੰ ਮਜ਼ਬੂਤੀ ਮਿਲੇਗੀ। ਉਨ੍ਹਾਂ ਦੱਸਿਆ ਕਿ ਲਾਈਟਾਂ ਅਤੇ ਕੈਮਰੇ ਲਗਾਉਣ ਦਾ ਕੰਮ ਅਗਲੇ 15 ਤੋਂ 20 ਦਿਨਾਂ ਵਿੱਚ ਮੁਕੰਮਲ ਕਰਨ ਦਾ ਟੀਚਾ ਰੱਖਿਆ ਗਿਆ ਹੈ।ਸ੍ਰੀ ਅਰੋੜਾ ਨੇ ਕਿਹਾ ਕਿ ਇਨ੍ਹਾਂ ਸਹੂਲਤਾਂ ਦੇ ਨਾਲ ਉਨ੍ਹਾਂ ਦੇ ਰੱਖ-ਰਖਾਅ ਦਾ ਵੀ ਪੁਖ਼ਤਾ ਪ੍ਰਬੰਧ ਕੀਤਾ ਗਿਆ ਹੈ। ਸਬੰਧਤ ਕੰਪਨੀ ਨਾਲ ਪੰਜ ਸਾਲਾਂ ਦਾ ਰੱਖ-ਰਖਾਅ ਇਕਰਾਰਨਾਮਾ ਕੀਤਾ ਗਿਆ ਹੈ, ਜਿਸ ਤਹਿਤ ਕੋਈ ਲਾਈਟ ਜਾਂ ਕੈਮਰਾ ਖ਼ਰਾਬ ਹੋਣ ’ਤੇ ਕੰਪਨੀ ਉਸ ਦੀ ਮੁਰੰਮਤ ਜਾਂ ਲੋੜ ਅਨੁਸਾਰ ਤਬਦੀਲੀ ਕਰਨ ਲਈ ਜ਼ਿੰਮੇਵਾਰ ਹੋਵੇਗੀ। ਉਨ੍ਹਾਂ ਕਿਹਾ ਕਿ ਜਨਤਕ ਪੈਸੇ ਨਾਲ ਤਿਆਰ ਕੀਤੀਆਂ ਸਹੂਲਤਾਂ ਦਾ ਲੰਮੇ ਸਮੇਂ ਤੱਕ ਲੋਕਾਂ ਨੂੰ ਲਾਭ ਮਿਲਣਾ ਯਕੀਨੀ ਬਣਾਇਆ ਜਾ ਰਿਹਾ ਹੈ। ਸੁਨਾਮ ਵਿੱਚ ਅਜਿਹੇ 182 ਦੁਕਾਨਦਾਰਾਂ ਦੀ ਪਛਾਣ ਕੀਤੀ ਗਈ ਹੈ।ਸ੍ਰੀ ਅਰੋੜਾ ਨੇ ਸੁਨਾਮ, ਚੀਮਾ ਅਤੇ ਲੌਂਗੋਵਾਲ ਦੇ ਯੋਗ ਦੁਕਾਨਦਾਰਾਂ ਨੂੰ ਅਪੀਲ ਕੀਤੀ ਕਿ ਉਹ 6 ਤਾਰੀਖ਼ ਤੱਕ ਆਪਣੇ ਅਰਜ਼ੀ ਫ਼ਾਰਮ ਲੋੜੀਂਦੇ ਦਸਤਾਵੇਜ਼ਾਂ ਸਮੇਤ ਸਬੰਧਤ ਨਗਰ ਕੌਂਸਲ ਦਫ਼ਤਰ ਵਿੱਚ ਜਮ੍ਹਾਂ ਕਰਵਾਉਣ। ਇਸ ਮੌਕੇ ਨਗਰ ਕੌਂਸਲ ਸੁਨਾਮ, ਚੀਮਾ ਅਤੇ ਲੌਂਗੋਵਾਲ ਦੇ ਪ੍ਰਧਾਨ, ਕੌਂਸਲਰ, ਸਬੰਧਤ ਅਧਿਕਾਰੀ, ਟਰੇਡ ਯੂਨੀਅਨਾਂ ਦੇ ਨੁਮਾਇੰਦੇ ਅਤੇ ਸ਼ਹਿਰਾਂ ਦੇ ਪਤਵੰਤੇ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਰੈਲੀ ਵਿੱਚ 60 ਤੋਂ ਵੱਧ ਬੱਸਾਂ ਲਿਜਾਣ ਦਾ ਟੀਚਾ- ਕਮਲ ਧਾਲੀਵਾਲ ਅਗਲੀ ਖ਼ਬਰ ਰੈਲੀ ਵਿੱਚ 60 ਤੋਂ ਵੱਧ ਬੱਸਾਂ ਲਿਜਾਣ ਦਾ ਟੀਚਾ- ਕਮਲ ਧਾਲੀਵਾਲ ਖੰਡੇਬਾਦ ਵਿਖੇ 27 ਏਕੜ ਜ਼ਮੀਨ ’ਚ ਬਣੇਗੀ ਨਵੀਂ ਅਨਾਜ...
Ad Position 24