02-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

ਅਕਾਲ ਅਕੈਡਮੀ ਦੇ ਵਿਦਿਆਰਥੀਆਂ ਨੇ ਮੁਕਾਬਲੇ ’ਚ ਮਾਰੀ ਬਾਜ਼ੀ

ਚੀਮਾ ਮੰਡੀ, 1 ਨਵੰਬਰ (ਗੁਰਜੀਤ ਸਿੰਘ ਚਹਿਲ, ਜਗਰਾਜ ਮਾਨ) - ਕਲਗੀਧਰ ਟਰੱਸਟ ਬੜੂ ਸਾਹਿਬ ਦੁਆਰਾ ਸੰਚਾਲਿਤ ਅਕਾਲ ਅਕੈਡਮੀ ਚੀਮਾ ਸਾਹਿਬ (ਅੰਗਰੇਜੀ ਮਾਧਿਅਮ) ਵੱਲੋਂ ਢਾਡੀ ਵਾਰਾਂ ਅਤੇ ਕਵੀਸ਼ਰੀ ਦੇ ਅੰਤਰ ਅਕੈਡਮੀ ਮੁਕਾਬਲੇ ਕਰਵਾਏ ਗਏ, ਜਿਸ ‘ਚੋ ਅਕਾਲ ਅਕੈਡਮੀ ਚੀਮਾ (ਅੰਗਰੇਜੀ ਮਾਧਿਅਮ), ਅਕਾਲ ਅਕੈਡਮੀ ਚੀਮਾ (ਪੀ. ਐਸ.

Ad Position 21
No active advertisement
ਅਜੀਤ ਡੈਸਕ 02-11-2026
ਚੀਮਾ ਮੰਡੀ, 1 ਨਵੰਬਰ (ਗੁਰਜੀਤ ਸਿੰਘ ਚਹਿਲ, ਜਗਰਾਜ ਮਾਨ) - ਕਲਗੀਧਰ ਟਰੱਸਟ ਬੜੂ ਸਾਹਿਬ ਦੁਆਰਾ ਸੰਚਾਲਿਤ ਅਕਾਲ ਅਕੈਡਮੀ ਚੀਮਾ ਸਾਹਿਬ (ਅੰਗਰੇਜੀ ਮਾਧਿਅਮ) ਵੱਲੋਂ ਢਾਡੀ ਵਾਰਾਂ ਅਤੇ ਕਵੀਸ਼ਰੀ ਦੇ ਅੰਤਰ ਅਕੈਡਮੀ ਮੁਕਾਬਲੇ ਕਰਵਾਏ ਗਏ, ਜਿਸ ‘ਚੋ ਅਕਾਲ ਅਕੈਡਮੀ ਚੀਮਾ (ਅੰਗਰੇਜੀ ਮਾਧਿਅਮ), ਅਕਾਲ ਅਕੈਡਮੀ ਚੀਮਾ (ਪੀ.ਐਸ.ਈ.ਬੀ.), ਅਕਾਲ ਅਕੈਡਮੀ ਫਤਹਿਗੜ੍ਹ ਗੰਢੂਆਂ, ਅਕਾਲ ਅਕੈਡਮੀ ਰਟੋਲਾਂ ਅਤੇ ਅਕਾਲ ਅਕੈਡਮੀ ਉਭਿਆ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲੈ ਕੇ ਆਪਣੀ ਚੰਗੀ ਖੇਡ ਦੀ ਛਾਪ ਛੱਡੀ । ਇਸ ਮੁਕਾਬਲੇ ਦੌਰਾਨ ਵਿਦਿਆਰਥੀਆਂ ਨੇ ਢਾਡੀ ਵਾਰਾਂ ਅਤੇ ਕਵੀਸ਼ਰੀ ਦੀਆਂ ਪ੍ਰਭਾਵਸ਼ਾਲੀ ਪੇਸ਼ਕਾਰੀਆਂ ਰਾਹੀਂ ਆਪਣੀ ਕਲਾ, ਪ੍ਰਤਿਭਾ ਅਤੇ ਸਿੱਖ ਇਤਿਹਾਸ ਪ੍ਰਤੀ ਡੂੰਘੀ ਸਮਝ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਸ ਮੁਕਾਬਲੇ ਵਿੱਚ ਅਕਾਲ ਅਕੈਡਮੀ ਚੀਮਾ ਦੇ ਵਿਦਿਆਰਥੀਆਂ ਨੇ ਪਹਿਲਾ ਸਥਾਨ ਹਾਸਲ ਕਰਕੇ ਅਕੈਡਮੀ ਦਾ ਮਾਣ ਵਧਾਇਆ। ਇਸ ਸ਼ਾਨਦਾਰ ਪ੍ਰਾਪਤੀ ’ਤੇ ਅਕੈਡਮੀ ਪ੍ਰਿੰਸੀਪਲ ਅਤੇ ਸਟਾਫ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੀ ਮਿਹਨਤ ਅਤੇ ਲਗਨ ਦੀ ਸ਼ਲਾਘਾ ਕੀਤੀ ।
Ad Position 22
No active advertisement
ਪਿਛਲੀ ਖ਼ਬਰ ਜਗਦੀਪ ਗੋਲਡੀ ਨੂੰ ਟਿਕਟ ਮਿਲਣ ’ਤੇ ਕੰਬੋਜ ਭਾਈਚਾਰੇ ’ਚ ਖੁਸ਼ੀ ਦੀ ਲਹਿਰ ਅਗਲੀ ਖ਼ਬਰ ਰਾਹੁਲ ਗਾਂਧੀ ਦਾ ਪੰਜਾਬ ਦੌਰਾ ਸੂਬੇ ਦੀ ਸਿਆਸਤ ’ਤੇ ਕੋਈ ਅਸਰ ਨਹੀਂ ਪਾ ਸਕੇਗਾ - ਭਰਾਜ
Ad Position 24