02-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

ਬੜੂ ਸਾਹਿਬ ਯੂਨੀਵਰਸਿਟੀ ਵਿਖੇ ਦੋ ਰੋਜ਼ਾ ਕੌਮਾਂਤਰੀ ਖੇਤੀਬਾੜੀ ਸੰਮੇਲਨ ਕਰਵਾਇਆ

ਸੰਗਰੂਰ, ਚੀਮਾ ਮੰਡੀ , 1 ਨਵੰਬਰ (ਸੁਖਵਿੰਦਰ ਸਿੰਘ ਫੁੱਲ, ਗੁਰਜੀਤ ਸਿੰਘ ਚਹਿਲ)- ਇਟਰਨਲ ਯੂਨੀਵਰਸਿਟੀ ਬੜੂ ਸਾਹਿਬ ਦੇ ਅਕਾਲ ਕਾਲਜ ਆਫ਼ ਐਗਰੀਕਲਚਰ ਵਲੋਂ ‘ਭਾਰਤ ਦੀ ਖੇਤੀ ਦਾ ਦ੍ਰਿਸ਼ਟੀਕੋਣ, ਵਿਕਾਸ ਲਈ ਨੀਤੀਆਂ, ਖੋਜ ਅਤੇ ਵਿਸਥਾਰ’ ਵਿਸ਼ੇ ’ਤੇ ਦੋ ਰੋਜ਼ਾ ਕੌਮਾਂਤਰੀ ਸੰਮੇਲਨ 31 ਅਕਤੂਬਰ ਅਤੇ 1 ਨਵੰਬਰ ਨੂੰ ਕਰਵਾਇਆ ਗਿਆ, ਜਿਸ ’ਚ ਭਾਰਤ ਦੇ ਵੱਖ-ਵੱਖ ਰਾਜਾਂ ਤੋਂ ਇਲਾਵਾ ਨਿਪਾਲ, ਬਰਤਾਨੀਆ, ਸ੍ਰੀਲੰਕਾ ਅਤੇ ਇੰਡੋਨੇਸ਼ੀਆ ਦੇ ਪ੍ਰਤੀਨਿਧੀਆਂ, ਖੇਤੀਬਾੜੀ ਮਾਹਿਰਾਂ ਅਤੇ ਖੋਜਕਰਤਾਵਾਂ ਨੇ ਭਾਗ ਲਿਆ। ਸਮਾਗਮ ਦੀ ਸ਼ੁਰੂਆਤ ਅਕਾਲ ਕਾਲਜ ਆਫ਼ ਡਿਵਾਇਨ ਮਿਊਜ਼ਿਕ ਦੇ ਵਿਦਿਆਰਥੀਆਂ ਵਲੋਂ ਸ਼ਬਦ ਗਾਇਨ ਨਾਲ ਕੀਤੀ ਗਈ।

Ad Position 21
No active advertisement
ਅਜੀਤ ਡੈਸਕ 02-11-2026
ਸੰਗਰੂਰ, ਚੀਮਾ ਮੰਡੀ , 1 ਨਵੰਬਰ (ਸੁਖਵਿੰਦਰ ਸਿੰਘ ਫੁੱਲ, ਗੁਰਜੀਤ ਸਿੰਘ ਚਹਿਲ)- ਇਟਰਨਲ ਯੂਨੀਵਰਸਿਟੀ ਬੜੂ ਸਾਹਿਬ ਦੇ ਅਕਾਲ ਕਾਲਜ ਆਫ਼ ਐਗਰੀਕਲਚਰ ਵਲੋਂ ‘ਭਾਰਤ ਦੀ ਖੇਤੀ ਦਾ ਦ੍ਰਿਸ਼ਟੀਕੋਣ, ਵਿਕਾਸ ਲਈ ਨੀਤੀਆਂ, ਖੋਜ ਅਤੇ ਵਿਸਥਾਰ’ ਵਿਸ਼ੇ ’ਤੇ ਦੋ ਰੋਜ਼ਾ ਕੌਮਾਂਤਰੀ ਸੰਮੇਲਨ 31 ਅਕਤੂਬਰ ਅਤੇ 1 ਨਵੰਬਰ ਨੂੰ ਕਰਵਾਇਆ ਗਿਆ, ਜਿਸ ’ਚ ਭਾਰਤ ਦੇ ਵੱਖ-ਵੱਖ ਰਾਜਾਂ ਤੋਂ ਇਲਾਵਾ ਨਿਪਾਲ, ਬਰਤਾਨੀਆ, ਸ੍ਰੀਲੰਕਾ ਅਤੇ ਇੰਡੋਨੇਸ਼ੀਆ ਦੇ ਪ੍ਰਤੀਨਿਧੀਆਂ, ਖੇਤੀਬਾੜੀ ਮਾਹਿਰਾਂ ਅਤੇ ਖੋਜਕਰਤਾਵਾਂ ਨੇ ਭਾਗ ਲਿਆ। ਸਮਾਗਮ ਦੀ ਸ਼ੁਰੂਆਤ ਅਕਾਲ ਕਾਲਜ ਆਫ਼ ਡਿਵਾਇਨ ਮਿਊਜ਼ਿਕ ਦੇ ਵਿਦਿਆਰਥੀਆਂ ਵਲੋਂ ਸ਼ਬਦ ਗਾਇਨ ਨਾਲ ਕੀਤੀ ਗਈ। ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਜਸਵੀਰ ਸਿੰਘ ਨੇ ਮਹਿਮਾਨਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਖੇਤੀਬਾੜੀ ਭਾਰਤੀ ਅਰਥ ਵਿਵਸਥਾ ਦੀ ਰੀੜ੍ਹ ਦੀ ਹੱਡੀ ਹੈ ਅਤੇ ਸਾਲ 2047 ਤੱਕ ਖੇਤੀ ਨੂੰ ਆਧੁਨਿਕ, ਟਿਕਾਊ ਅਤੇ ਆਤਮ ਨਿਰਭਰ ਬਣਾਉਣ ਲਈ ਖੋਜ ਅਤੇ ਨਵੀਆਂ ਤਕਨੀਕਾਂ ਨੂੰ ਉਤਸ਼ਾਹਿਤ ਕਰਨਾ ਜ਼ਰੂਰੀ ਹੈ। ਇਸ ਮੌਕੇ ਯੂਨੀਵਰਸਿਟੀ ਦੇ ਚਾਂਸਲਰ ਅਤੇ ਕਲਗ਼ੀਧਰ ਟਰੱਸਟ ਦੇ ਪ੍ਰਧਾਨ ਬਾਬਾ ਡਾ. ਦਵਿੰਦਰ ਸਿੰਘ ਨੇ ਬੜੂ ਸਾਹਿਬ ਦੀ ਸਥਾਪਨਾ ਤੋਂ ਲੈ ਕੇ ਹੁਣ ਤੱਕ ਦੇ ਸਫ਼ਰ ਬਾਰੇ ਜਾਣਕਾਰੀ ਸਾਂਝੀ ਕੀਤੀ। ਡਾ. ਨੀਲਮ ਕੌਰ, ਪ੍ਰੋ. ਐਸ.ਸੀ. ਘੋਸ਼, ਡਾ. ਸੁਨੀਤਾ ਚੰਦਨ ਅਤੇ ਆਈ.ਆਈ.ਐਮ. ਅਹਿਮਦਾਬਾਦ ਦੇ ਪ੍ਰੋਫੈਸਰ ਡਾ. ਸੁਖਪਾਲ ਸਿੰਘ ਨੇ ਵੀ ਖੇਤੀਬਾੜੀ ਦੇ ਭਵਿੱਖ, ਪ੍ਰਬੰਧਨ ਅਤੇ ਨੀਤੀਗਤ ਸੁਧਾਰਾਂ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ। ਇਸ ਤੋਂ ਇਲਾਵਾ ਮਹਾਰਾਸ਼ਟਰ ਸਰਕਾਰ ਦੇ ਖੇਤੀਬਾੜੀ ਵਿਭਾਗ ਦੇ ਸਾਬਕਾ ਵਧੀਕ ਮੁੱਖ ਸਕੱਤਰ ਡਾ. ਸੁਧੀਰ ਕੁਮਾਰ ਗੋਇਲ ਨੇ ਨੌਜਵਾਨਾਂ ਨੂੰ ਨਵੇਂ ਵਿਚਾਰਾਂ ਅਤੇ ਸਟਾਰਟਅੱਪ ਰਾਹੀਂ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਲਈ ਪ੍ਰੇਰਿਤ ਕੀਤਾ। ਸੰਮੇਲਨ ਦੌਰਾਨ ਕੌਮੀ ਅਤੇ ਕੌਮਾਂਤਰੀ ਪੱਧਰ ਦੇ ਖੋਜਕਰਤਾਵਾਂ ਵਲੋਂ ਲਗਭਗ 45 ਖੋਜ ਪੱਤਰ ਪੇਸ਼ ਕੀਤੇ ਗਏ, ਜਿਨ੍ਹਾਂ ’ਚ ਟਿਕਾਊ ਖੇਤੀ, ਆਧੁਨਿਕ ਤਕਨੀਕਾਂ, ਵਿਗਿਆਨਕ ਖੋਜ, ਨੀਤੀਗਤ ਸੁਧਾਰਾਂ ਅਤੇ ਸਾਲ 2047 ਤੱਕ ਭਾਰਤੀ ਖੇਤੀਬਾੜੀ ਨੂੰ ਆਤਮ ਨਿਰਭਰ ਬਣਾਉਣ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ ।
Ad Position 22
No active advertisement
ਪਿਛਲੀ ਖ਼ਬਰ ਕੰਪਿਊਟਰ ਅਧਿਆਪਕਾਂ ਨੇ ਮੁੱਖ ਮੰਤਰੀ ਨਿਵਾਸ ਬਾਹਰ ਕੀਤਾ ਪ੍ਰਦਰਸ਼ਨ ਅਗਲੀ ਖ਼ਬਰ ਰੇਲ ਗੱਡੀ ’ਚੋਂ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ
Ad Position 24