02-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

4 ਨਵੰਬਰ ਦੀ ਸੰਗਰੂਰ ਇਨਸਾਫ਼ ਰੈਲੀ ਵਿੱਚ ਧੂਰੀ ਤੋਂ ਉਮੜੇਗਾ ਹਜ਼ਾਰਾਂ ਕਾਂਗਰਸੀ ਵਰਕਰਾਂ ਅਤੇ ਯੂਥ ਕਾਂਗਰਸ ਦੇ ਨੌਜਵਾਨਾਂ ਦਾ ਜਨਸੈਲਾਬ – ਸ਼ੁਭਮ ਸ਼ਰਮਾ (ਸ਼ੁਬੀ)

ਧੂਰੀ, 1 ਨਵੰਬਰ (ਲਖਵੀਰ ਸਿੰਘ ਧਾਂਦਰਾ, ਸੁਖਵੰਤ ਸਿੰਘ ਭੁੱਲਰ)-4 ਨਵੰਬਰ ਨੂੰ ਸੰਗਰੂਰ ਵਿਖੇ ਹੋਣ ਜਾ ਰਹੀ ਇਨਸਾਫ਼ ਰੈਲੀ ਨੂੰ ਲੈ ਕੇ ਕਾਂਗਰਸੀ ਵਰਕਰਾਂ ਅਤੇ ਨੌਜਵਾਨਾਂ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਅੱਜ ਧੂਰੀ ਵਿਖੇ ਸ਼ੁਭਮ ਸ਼ਰਮਾ (ਸ਼ੁਬੀ) ਦੇ ਦਫ਼ਤਰ ਵਿੱਚ ਹੋਏ ਸਮਾਗਮ ਦੌਰਾਨ ਉਨ੍ਹਾਂ ਐਲਾਨ ਕੀਤਾ ਕਿ ਹਲਕਾ ਧੂਰੀ ਤੋਂ ਹਜ਼ਾਰਾਂ ਦੀ ਗਿਣਤੀ ਵਿੱਚ ਕਾਂਗਰਸੀ ਵਰਕਰ ਅਤੇ ਯੂਥ ਕਾਂਗਰਸ ਦੇ ਨੌਜਵਾਨ ਸੰਗਰੂਰ ਰੈਲੀ ਵਿੱਚ ਸ਼ਮੂਲੀਅਤ ਕਰਨਗੇ।

Ad Position 21
No active advertisement
ਯੂਥ ਕਾਂਗਰਸ ਦੇ ਪ੍ਰਧਾਨ ਸ਼ੁਭਮ ਸ਼ਰਮਾ (ਸ਼ੁਬੀ) ਦੇ ਦਫ਼ਤਰ ਵਿਖੇ ਕਾਂਗਰਸ ਦੀ ਮੀਟਿੰਗ ਦੀ ਮੀਟਿੰਗ ਦਾ ਦ੍ਰਿਸ਼। ਤਸਵੀਰ : ਲਖਵੀਰ ਸਿੰਘ ਧਾਂਦਰਾ 02-11-2026
ਧੂਰੀ, 1 ਨਵੰਬਰ (ਲਖਵੀਰ ਸਿੰਘ ਧਾਂਦਰਾ, ਸੁਖਵੰਤ ਸਿੰਘ ਭੁੱਲਰ)-4 ਨਵੰਬਰ ਨੂੰ ਸੰਗਰੂਰ ਵਿਖੇ ਹੋਣ ਜਾ ਰਹੀ ਇਨਸਾਫ਼ ਰੈਲੀ ਨੂੰ ਲੈ ਕੇ ਕਾਂਗਰਸੀ ਵਰਕਰਾਂ ਅਤੇ ਨੌਜਵਾਨਾਂ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਅੱਜ ਧੂਰੀ ਵਿਖੇ ਸ਼ੁਭਮ ਸ਼ਰਮਾ (ਸ਼ੁਬੀ) ਦੇ ਦਫ਼ਤਰ ਵਿੱਚ ਹੋਏ ਸਮਾਗਮ ਦੌਰਾਨ ਉਨ੍ਹਾਂ ਐਲਾਨ ਕੀਤਾ ਕਿ ਹਲਕਾ ਧੂਰੀ ਤੋਂ ਹਜ਼ਾਰਾਂ ਦੀ ਗਿਣਤੀ ਵਿੱਚ ਕਾਂਗਰਸੀ ਵਰਕਰ ਅਤੇ ਯੂਥ ਕਾਂਗਰਸ ਦੇ ਨੌਜਵਾਨ ਸੰਗਰੂਰ ਰੈਲੀ ਵਿੱਚ ਸ਼ਮੂਲੀਅਤ ਕਰਨਗੇ। ਇਸ ਮੌਕੇ ਆਲ ਇੰਡੀਆ ਕਾਂਗਰਸ ਕਮੇਟੀ ਦੇ ਸਕੱਤਰ ਅਤੇ ਪੰਜਾਬ ਕਾਂਗਰਸ ਦੇ ਸਹਿ-ਇੰਚਾਰਜ ਸ੍ਰੀ ਸੂਰਜ ਠਾਕੁਰ ਵੀ ਵਿਸ਼ੇਸ਼ ਤੌਰ ’ਤੇ ਸ਼ੁਭਮ ਸ਼ਰਮਾ (ਸ਼ੁਬੀ) ਦੇ ਧੂਰੀ ਸਥਿਤ ਦਫ਼ਤਰ ਵਿਖੇ ਪਹੁੰਚੇ। ਇਸ ਦੌਰਾਨ ਉਨ੍ਹਾਂ ਨੇ ਸਥਾਨਕ ਕਾਂਗਰਸੀ ਆਗੂਆਂ ਅਤੇ ਵਰਕਰਾਂ ਨਾਲ ਮੁਲਾਕਾਤ ਕੀਤੀ ਅਤੇ ਪਾਰਟੀ ਦੀਆਂ ਗਤੀਵਿਧੀਆਂ ਸਬੰਧੀ ਵਿਚਾਰ-ਵਟਾਂਦਰਾ ਕੀਤਾ। ਸ਼ੁਭਮ ਸ਼ਰਮਾ (ਸ਼ੁਬੀ) ਨੇ ਕਿਹਾ ਕਿ 4 ਨਵੰਬਰ ਦੀ ਇਨਸਾਫ਼ ਰੈਲੀ ਨੂੰ ਸਫਲ ਬਣਾਉਣ ਲਈ ਧੂਰੀ ਹਲਕੇ ਦੇ ਪਿੰਡਾਂ ਅਤੇ ਸ਼ਹਿਰਾਂ ਵਿੱਚ ਲਗਾਤਾਰ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਯੂਥ ਕਾਂਗਰਸ ਦੇ ਨੌਜਵਾਨਾਂ ਵਿੱਚ ਰੈਲੀ ਨੂੰ ਲੈ ਕੇ ਬੇਮਿਸਾਲ ਜੋਸ਼ ਹੈ। ਧੂਰੀ ਤੋਂ ਹਜ਼ਾਰਾਂ ਵਰਕਰਾਂ ਦਾ ਕਾਫ਼ਲਾ ਸੰਗਰੂਰ ਪਹੁੰਚ ਕੇ ਆਪਣੀ ਇੱਕਜੁੱਟਤਾ ਅਤੇ ਤਾਕਤ ਦਾ ਪ੍ਰਦਰਸ਼ਨ ਕਰੇਗਾ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਲੋਕਾਂ ਦੇ ਹੱਕਾਂ, ਇਨਸਾਫ਼ ਅਤੇ ਲੋਕਤੰਤਰੀ ਕਦਰਾਂ-ਕੀਮਤਾਂ ਦੀ ਰਾਖੀ ਲਈ ਸੰਘਰਸ਼ ਕਰਦੀ ਰਹੀ ਹੈ। 4 ਨਵੰਬਰ ਦੀ ਇਹ ਰੈਲੀ ਲੋਕਾਂ ਦੀ ਆਵਾਜ਼ ਨੂੰ ਬੁਲੰਦ ਕਰਨ ਅਤੇ ਇਨਸਾਫ਼ ਦੀ ਮੰਗ ਨੂੰ ਹੋਰ ਮਜ਼ਬੂਤੀ ਨਾਲ ਉਠਾਉਣ ਦਾ ਮੰਚ ਸਾਬਤ ਹੋਵੇਗੀ। ਇਸ ਮੌਕੇ ਲਖਵੀਰ ਸਿੰਘ ਬਮਾਲ ਬਲਾਕ ਪ੍ਰਧਾਨ, ਸਤੀਸ਼ ਬਲਾਕ ਪ੍ਰਧਾਨ, ਅੱਛਰਾ ਭਲਵਾਨ, ਡੀ.ਪੀ. ਬਾਂਸਲ, ਜਰਨੈਲ ਸਿੰਘ, ਰਿਆਜ਼ ਦੁਗਨੀ, ਰਜਿੰਦਰ ਕਾਕਾ, ਰਜਿੰਦਰ ਵਰਮਾ, ਗਿਆਨ ਸਿੰਘ, ਵਿਜੇ ਸਿੰਗਲਾ ਅਤੇ ਰਿੰਪੀ ਸ਼ਰਮਾ ਸਮੇਤ ਹੋਰ ਕਾਂਗਰਸੀ ਆਗੂ ਅਤੇ ਵਰਕਰ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਅਕਾਲੀ ਦਲ (ਬ) ਵੱਲੋਂ ਬਰਾੜ ਜ਼ਿਲ੍ਹਾ ਪੀਏਸੀ ਮੈਂਬਰ ਨਿਯੁਕਤ ਅਗਲੀ ਖ਼ਬਰ ਅਜੀਤ, ਜਲੰਧਰ 4 ਦੀ ਕਾਂਗਰਸ ‘ਇਨਸਾਫ ਰੈੱਲੀ’ ਸੂਬੇ ਦਾ ਭਵਿੱਖ ਨਿਰਧਾਰਤ ਕਰਨ ਲਈ ਹੋਵੇਗੀ ਸਹਾਈ-ਸਿੰਗਲਾ
Ad Position 24