ਮੀਰੀ ਪੀਰੀ ਖ਼ਾਲਸਾ ਕਾਲਜ ਭਦੌੜ ਦਾ ਬੀ.ਕਾਮ ਭਾਗ ਦੂਜਾ ਦੇ ਸਮੈਸਟਰ ਚੌਥੇ ਦਾ ਨਤੀਜਾ ਰਿਹਾ ਸ਼ਾਨਦਾਰ
ਭਦੌੜ, 1 ਨਵੰਬਰ (ਰਜਿੰਦਰ ਬੱਤਾ, ਵਿਨੋਦ ਕਲਸੀ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਦੁਆਰਾ ਬੀ. ਕਾਮ.
ਭਦੌੜ, 1 ਨਵੰਬਰ (ਰਜਿੰਦਰ ਬੱਤਾ, ਵਿਨੋਦ ਕਲਸੀ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਦੁਆਰਾ ਬੀ.ਕਾਮ. ਭਾਗ ਦੂਜਾ ਦੇ ਸਮੈਸਟਰ ਚੌਥੇ ਦੇ ਐਲਾਨੇ ਗਏ ਨਤੀਜਿਆਂ ਵਿਚ ਮੀਰੀ ਪੀਰੀ ਖ਼ਾਲਸਾ ਕਾਲਜ ਭਦੌੜ ਦੇ ਵਿਦਿਆਰਥਣਾਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਕਾਮਰਸ ਵਿਭਾਗ ਦੇ ਪ੍ਰੋਫੈਸਰ ਅਤੇ ਇੰਚਾਰਜ ਹਰਜਿੰਦਰ ਕੌਰ ਨੇ ਦੱਸਿਆ ਕਿ ਬੀ.ਕਾਮ. ਭਾਗ ਦੂਜਾ, ਸਮੈਸਟਰ ਚੌਥਾ ਦੇ ਆਏ ਨਤੀਜਿਆਂ ਵਿਚ ਵਿਦਿਆਰਥਣ ਕੋਮਲਪ੍ਰੀਤ ਕੌਰ ਨੇ 8.91 ਐੱਸ.ਜੀ.ਪੀ.ਏ. ਲੈ ਕੇ ਪਹਿਲਾ, ਹਰਮਨਪ੍ਰੀਤ ਕੌਰ ਨੇ 8.74 ਐੱਸ.ਜੀ.ਪੀ.ਏ. ਲੈ ਕੇ ਦੂਜਾ, ਨਵਦੀਪ ਕੌਰ, ਮਨਦੀਪ ਕੌਰ ਅਤੇ ਨਵਪ੍ਰੀਤ ਕੌਰ ਨੇ 8.09 ਐੱਸ.ਜੀ.ਪੀ.ਏ. ਲੈ ਕੇ ਤੀਜਾ ਸਥਾਨ ਪ੍ਰਾਪਤ ਕਰ ਕੇ ਸੰਸਥਾ ਦਾ ਨਾਮ ਰੌਸ਼ਨ ਕੀਤਾ। ਪ੍ਰਿੰ: ਮਲਵਿੰਦਰ ਸਿੰਘ ਨੇ ਵਿਦਿਆਰਥਣਾਂ ਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ ਅਤੇ ਸਟਾਫ਼ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਇਹ ਉਨ੍ਹਾਂ ਦੀ ਸਖ਼ਤ ਮਿਹਨਤ ਦਾ ਨਤੀਜਾ ਹੈ। ਵਿਦਿਆਰਥਣਾਂ ਨੇ ਵਧੀਆ ਨੰਬਰ ਲੈ ਕੇ ਆਪਣੇ ਮਾਪਿਆਂ ਤੇ ਸੰਸਥਾ ਦਾ ਨਾਂਅ ਰੌਸ਼ਨ ਕੀਤਾ ਹੈ। ਇਸ ਮੌਕੇ ਲੈਕ. ਗੁਰਮੀਤ ਕੌਰ, ਪ੍ਰੋ. ਸਾਲੂ ਜਿੰਦਲ, ਪ੍ਰੋ. ਅਮਨਪ੍ਰੀਤ ਕੌਰ, ਪ੍ਰੋ. ਹਰਜਿੰਦਰ ਕੌਰ ਸਮੇਤ ਸਮੂਹ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ।