ਮਦਰ ਟੀਚਰ ਇੰਟਰਨੈਸ਼ਨਲ ਸਕੂਲ ਵਿਖੇ ਜਾਦੂ ਦਾ ਸ਼ੋਅ ਕਰਵਾਇਆ
ਬਰਨਾਲਾ, 1 ਨਵੰਬਰ (ਅਸ਼ੋਕ ਭਾਰਤੀ)-ਮਦਰ ਟੀਚਰ ਇੰਟਰਨੈਸ਼ਨਲ ਸਕੂਲ ਹੰਡਿਆਇਆ ਵਿਖੇ ਰੈੱਡ ਕਰਾਸ ਸੁਸਾਇਟੀ ਦੇ ਸਹਿਯੋਗ ਨਾਲ ਵਿਦਿਆਰਥੀਆਂ ਲਈ ਇੱਕ ਰੋਮਾਂਚਕ ਜਾਦੂ ਸ਼ੋਅ ਦਾ ਆਯੋਜਨ ਕੀਤਾ ਗਿਆ। ਇਸ ਪ੍ਰੋਗਰਾਮ ਦਾ ਸਕੂਲੀ ਵਿਦਿਆਰਥੀਆਂ ਨੇ ਅਨੰਦ ਮਾਣਿਆ।
ਬਰਨਾਲਾ, 1 ਨਵੰਬਰ (ਅਸ਼ੋਕ ਭਾਰਤੀ)-ਮਦਰ ਟੀਚਰ ਇੰਟਰਨੈਸ਼ਨਲ ਸਕੂਲ ਹੰਡਿਆਇਆ ਵਿਖੇ ਰੈੱਡ ਕਰਾਸ ਸੁਸਾਇਟੀ ਦੇ ਸਹਿਯੋਗ ਨਾਲ ਵਿਦਿਆਰਥੀਆਂ ਲਈ ਇੱਕ ਰੋਮਾਂਚਕ ਜਾਦੂ ਸ਼ੋਅ ਦਾ ਆਯੋਜਨ ਕੀਤਾ ਗਿਆ। ਇਸ ਪ੍ਰੋਗਰਾਮ ਦਾ ਸਕੂਲੀ ਵਿਦਿਆਰਥੀਆਂ ਨੇ ਅਨੰਦ ਮਾਣਿਆ। ਇਸ ਸ਼ੋਅ ਵਿਚ ਦਿਲਚਸਪ ਜਾਦੂਈ ਕਰਤਬਾਂ, ਹੈਰਾਨ ਕਰ ਦੇਣ ਵਾਲੇ ਭਰਮਾਂ ਅਤੇ ਮਨਮੋਹਕ ਪੇਸ਼ਕਾਰੀਆਂ ਨੇ ਨੰਨ੍ਹੇ ਦਰਸ਼ਕਾਂ ਨੂੰ ਮੰਤਰ ਮੁਗਧ ਕਰ ਦਿੱਤਾ। ਇਸ ਮੌਕੇ ਪ੍ਰਿੰਸੀਪਲ ਨੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਤਜਰਬੇ ਬੱਚਿਆਂ ਵਿਚ ਜਗਿਆਸਾ, ਕਲਪਨਾਸ਼ੀਲਤਾ ਅਤੇ ਰਚਨਾਤਮਿਕ ਸੋਚ ਨੂੰ ਵਿਕਸਿਤ ਕਰਨ ਵਿਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ। ਇਸ ਮੌਕੇ ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸ ਨ।