ਰਾਹੁਲ ਦੀ ਦਿੱਲੀ ਰੈਲੀ ਨਾਲ ਕਾਂਗਰਸ ਨੇ ਸਿੱਖਾਂ ਦੇ 1984 ਕਤਲੇਆਮ ਦੇ ਜ਼ਖ਼ਮ ਮੁੜ ਕੁਰੇਦੇ-ਨਰਿੰਦਰ ਗਰਗ ਨੀਟਾ
ਬਰਨਾਲਾ, 1 ਨਵੰਬਰ (ਗੁਰਪ੍ਰੀਤ ਸਿੰਘ ਲਾਡੀ)-ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਬਰਨਾਲਾ ਦੇ ਪ੍ਰਧਾਨ ਨਰਿੰਦਰ ਗਰਗ ਨੀਟਾ ਨੇ 1984 ਦੇ ਸਿੱਖ ਕਤਲੇਆਮ ਦੀ ਬਰਸੀ ਮੌਕੇ ਦਿੱਲੀ ਵਿਚ ਰਾਹੁਲ ਗਾਂਧੀ ਦੀ ਅਗਵਾਈ ਹੇਠ ਕਾਂਗਰਸ ਵਲੋਂ ਕੀਤੀ ਗਈ ਸਿਆਸੀ ਰੈਲੀ ਦੀ ਸਖ਼ਤ ਨਿਖੇਧੀ ਕਰਦਿਆਂ ਕਿਹਾ ਕਿ 1 ਨਵੰਬਰ ਸਿੱਖ ਕੌਮ ਲਈ ਸੋਗ, ਦਰਦ ਅਤੇ ਇਤਿਹਾਸ ਦੇ ਸਭ ਤੋਂ ਦੁਖਦਾਈ ਚੈਪਟਰਾਂ ਵਿਚੋਂ ਇੱਕ ਹੈ। ਇਸ ਦਿਨ ਦਿੱਲੀ ਵਿਚ ਸਿਆਸੀ ਰੈਲੀ ਕਰਨਾ 42 ਸਾਲ ਪੁਰਾਣੇ ਜ਼ਖ਼ਮਾਂ ਨੂੰ ਮੁੜ ਕੁਰੇਦਣਾ ਹੈ।
ਨ
ਨਰਿੰਦਰ ਗਰਗ ਨੀਟਾ
02-11-2026
ਬਰਨਾਲਾ, 1 ਨਵੰਬਰ (ਗੁਰਪ੍ਰੀਤ ਸਿੰਘ ਲਾਡੀ)-ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਬਰਨਾਲਾ ਦੇ ਪ੍ਰਧਾਨ ਨਰਿੰਦਰ ਗਰਗ ਨੀਟਾ ਨੇ 1984 ਦੇ ਸਿੱਖ ਕਤਲੇਆਮ ਦੀ ਬਰਸੀ ਮੌਕੇ ਦਿੱਲੀ ਵਿਚ ਰਾਹੁਲ ਗਾਂਧੀ ਦੀ ਅਗਵਾਈ ਹੇਠ ਕਾਂਗਰਸ ਵਲੋਂ ਕੀਤੀ ਗਈ ਸਿਆਸੀ ਰੈਲੀ ਦੀ ਸਖ਼ਤ ਨਿਖੇਧੀ ਕਰਦਿਆਂ ਕਿਹਾ ਕਿ 1 ਨਵੰਬਰ ਸਿੱਖ ਕੌਮ ਲਈ ਸੋਗ, ਦਰਦ ਅਤੇ ਇਤਿਹਾਸ ਦੇ ਸਭ ਤੋਂ ਦੁਖਦਾਈ ਚੈਪਟਰਾਂ ਵਿਚੋਂ ਇੱਕ ਹੈ। ਇਸ ਦਿਨ ਦਿੱਲੀ ਵਿਚ ਸਿਆਸੀ ਰੈਲੀ ਕਰਨਾ 42 ਸਾਲ ਪੁਰਾਣੇ ਜ਼ਖ਼ਮਾਂ ਨੂੰ ਮੁੜ ਕੁਰੇਦਣਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਦੀ ਇਹ ਰੈਲੀ ਪਾਰਟੀ ਦੀ ਉਸ ਮਾਨਸਿਕਤਾ ਦਾ ਹੀ ਪ੍ਰਗਟਾਵਾ ਹੈ, ਜਿਸ ਤਹਿਤ ਸੋਝੀ ਸਮਝੀ ਸਾਜ਼ਿਸ਼ ਨਾਲ ਕਤਲੇਆਮ ਕਰਵਾਇਆ ਗਿਆ, ਉਸ ਦੇ ਦੋਸ਼ੀਆਂ ਨੂੰ ਸਰਪ੍ਰਸਤੀ ਦਿੱਤੀ ਗਈ ਅਤੇ ਉਨ੍ਹਾਂ ਨੂੰ ਸੰਸਦ ਮੈਂਬਰ, ਕੇਂਦਰੀ ਵਜ਼ੀਰ ਅਤੇ ਮੁੱਖ ਮੰਤਰੀ ਵਰਗੇ ਉੱਚੇ ਅਹੁਦੇ ਦੇ ਕੇ ਨਿਵਾਜਿਆ ਗਿਆ। ਸ੍ਰੀ ਨੀਟਾ ਨੇ ਕਿਹਾ ਕਿ 1984 ਵਿਚ ਦਿੱਲੀ ਸਮੇਤ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿਚ ਹਜ਼ਾਰਾਂ ਬੇਕਸੂਰ ਸਿੱਖਾਂ ਦਾ ਕਤਲੇਆਮ ਕੀਤਾ ਗਿਆ। ਹਜ਼ਾਰਾਂ ਲੋਕਾਂ ਨੂੰ ਗਲਾਂ ਟਾਇਰ ਪਾ ਕੇ ਜਿਊਂਦੇ ਸਾੜਿਆ ਗਿਆ, ਧੀਆਂ ਅਤੇ ਭੈਣਾਂ ਦੀ ਪਤ ਲੁੱਟੀ ਗਈ ਅਤੇ ਕਾਰੋਬਾਰ ਖ਼ਤਮ ਕਰ ਦਿੱਤੇ ਗਏ। ਇਸ ਨਾਲ ਸਿੱਖਾਂ ਦੀਆਂ ਕਈ ਪੀੜ੍ਹੀਆਂ ਤਬਾਹ ਹੋ ਗਈਆਂ, ਇਸ ਲਈ ਨਵੰਬਰ ਇੱਕ ਕੋਈ ਆਮ ਤਾਰੀਖ ਨਹੀਂ, ਸਗੋਂ ਅਜਿਹਾ ਦਰਦ ਹੈ ਜੋ ਚਾਰ ਦਹਾਕਿਆਂ ਤੋਂ ਵੱਧ ਸਮਾਂ ਬੀਤਣ ਦੇ ਬਾਵਜੂਦ ਵੀ ਤਾਜ਼ਾ ਹੈ। ਇਸ ਦੇ ਜ਼ਖ਼ਮ ਅਜੇ ਵੀ ਅੱਲੇ ਹਨ, ਇਹ ਨਾ ਬਖ਼ਸ਼ਣ ਯੋਗ ਤੇ ਨਾ ਭੁੱਲਣ ਯੋਗ ਗੁਨਾਹ ਹੈ।