ਸਰਵੋਤਮ ਅਕੈਡਮੀ ਸਕੂਲ ਖੁੱਡੀ ਕਲਾਂ ਦੇ ਵਿਦਿਆਰਥੀਆਂ ਨੇ ਚੰਡੀਗੜ੍ਹ ਯੂਨੀਵਰਸਿਟੀ ਵਲੋਂ ਕਰਵਾਏ ਗਏ ਦੈਨਿਕ-2026 ਪ੍ਰੋਗਰਾਮ ਵਿਚ ਕੀਤੀ ਸ਼ਮੂਲੀਅਤ
ਹੰਡਿਆਇਆ, 1 ਨਵੰਬਰ (ਗੁਰਜੀਤ ਸਿੰਘ ਖੁੱਡੀ)-ਸਰਵੋਤਮ ਅਕੈਡਮੀ ਸਕੂਲ ਖੁੱਡੀ ਕਲਾਂ ਵਲੋਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਨੂੰ ਧਿਆਨ ਵਿਚ ਰੱਖਦਿਆਂ ਵੱਖ-ਵੱਖ ਵਿੱਦਿਅਕ ਅਤੇ ਸਹਿ-ਵਿੱਦਿਅਕ ਗਤੀਵਿਧੀਆਂ ਵਿਚ ਭਾਗ ਲੈਣ ਲਈ ਉਤਸ਼ਾਹਿਤ ਕੀਤਾ ਜਾਂਦਾ ਹੈ। ਇਸੇ ਲੜੀ ਤਹਿਤ ਸਕੂਲ ਦੇ ਵਿਦਿਆਰਥੀਆਂ ਨੇ ਚੰਡੀਗੜ੍ਹ ਯੂਨੀਵਰਸਿਟੀ ਵਿਖੇ ਕਰਵਾਏ ਦੈਨਿਕ-2026 ਦੇ ਪ੍ਰੋਗਰਾਮ ਵਿਚ ਸ਼ਮੂਲੀਅਤ ਕੀਤੀ।
ਹੰਡਿਆਇਆ, 1 ਨਵੰਬਰ (ਗੁਰਜੀਤ ਸਿੰਘ ਖੁੱਡੀ)-ਸਰਵੋਤਮ ਅਕੈਡਮੀ ਸਕੂਲ ਖੁੱਡੀ ਕਲਾਂ ਵਲੋਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਨੂੰ ਧਿਆਨ ਵਿਚ ਰੱਖਦਿਆਂ ਵੱਖ-ਵੱਖ ਵਿੱਦਿਅਕ ਅਤੇ ਸਹਿ-ਵਿੱਦਿਅਕ ਗਤੀਵਿਧੀਆਂ ਵਿਚ ਭਾਗ ਲੈਣ ਲਈ ਉਤਸ਼ਾਹਿਤ ਕੀਤਾ ਜਾਂਦਾ ਹੈ। ਇਸੇ ਲੜੀ ਤਹਿਤ ਸਕੂਲ ਦੇ ਵਿਦਿਆਰਥੀਆਂ ਨੇ ਚੰਡੀਗੜ੍ਹ ਯੂਨੀਵਰਸਿਟੀ ਵਿਖੇ ਕਰਵਾਏ ਦੈਨਿਕ-2026 ਦੇ ਪ੍ਰੋਗਰਾਮ ਵਿਚ ਸ਼ਮੂਲੀਅਤ ਕੀਤੀ। ਇਸ ਪ੍ਰੋਗਰਾਮ ਰਾਹੀਂ ਵਿਦਿਆਰਥੀਆਂ ਨੂੰ ਨਵੀਆਂ ਗੱਲਾਂ ਸਿੱਖਣ, ਆਪਣੇ ਗਿਆਨ ਵਿਚ ਵਾਧਾ ਕਰਨ ਅਤੇ ਨਵੇਂ ਤਜਰਬੇ ਹਾਸਲ ਕਰਨ ਦਾ ਮੌਕਾ ਮਿਲਿਆ। ਅਜਿਹੇ ਪ੍ਰੋਗਰਾਮ ਵਿਦਿਆਰਥੀਆਂ ਦੇ ਆਤਮ-ਵਿਸ਼ਵਾਸ, ਸ਼ਖ਼ਸੀਅਤ ਅਤੇ ਸਮਾਜਿਕ ਸਮਝ ਨੂੰ ਵਿਕਸਤ ਕਰਨ ਵਿਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ। ਇਸ ਮੌਕੇ ਅਕੈਡਮੀ ਦੇ ਪ੍ਰਿੰਸੀਪਲ ਡਾਕਟਰ ਰੁਪਿੰਦਰ ਕੌਰ ਬਾਜਵਾ ਨੇ ਕਿਹਾ ਕਿ ਪੜ੍ਹਾਈ ਦੇ ਨਾਲ-ਨਾਲ ਅਜਿਹੀਆਂ ਗਤੀਵਿਧੀਆਂ ਵਿਚ ਭਾਗ ਲੈਣਾ ਵੀ ਬਹੁਤ ਜ਼ਰੂਰੀ ਹੈ, ਕਿਉਂਕਿ ਇਨ੍ਹਾਂ ਰਾਹੀਂ ਬੱਚਿਆਂ ਨੂੰ ਕਿਤਾਬੀ ਗਿਆਨ ਦੇ ਨਾਲ-ਨਾਲ ਵਿਹਾਰਕ ਜਾਣਕਾਰੀ ਵੀ ਪ੍ਰਾਪਤ ਹੁੰਦੀ ਹੈ। ਇਸ ਮੌਕੇ ਫਾਉਂਡਰ ਕੁਲਵੰਤ ਸਿੰਘ ਬਾਜਵਾ, ਚੇਅਰਮੈਨ ਸੁਖਮੰਦਰ ਸਿੰਘ ਅਤੇ ਐਮ.ਡੀ. ਚਮਕੌਰ ਸਿੰਘ ਬਾਜਵਾ ਨੇ ਕਿਹਾ ਕਿ ਸਕੂਲ ਵਲੋਂ ਭਵਿੱਖ ਵਿਚ ਵੀ ਵਿਦਿਆਰਥੀਆਂ ਨੂੰ ਅਜਿਹੇ ਮੌਕੇ ਪ੍ਰਦਾਨ ਕੀਤੇ ਜਾਂਦੇ ਰਹਿਣਗੇ।