01-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

ਥਾਣਾ ਮੁਖੀ ਨੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਾਉਣ ਸੰਬੰਧੀ ਕੀਤਾ ਪ੍ਰੇਰਿਤ

ਤਪਾ ਮੰਡੀ, 1 ਨਵੰਬਰ (ਪ੍ਰਵੀਨ ਗਰਗ)-ਝੋਨੇ ਦੀ ਕਟਾਈ ਤੋਂ ਬਾਅਦ ਖੇਤਾਂ ਵਿਚ ਬਚੀ ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਲਈ ਪੁਲਿਸ ਪ੍ਰਸ਼ਾਸਨ ਵਲੋਂ ਕਿਸਾਨਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਇਸੇ ਮੁਹਿੰਮ ਤਹਿਤ ਥਾਣਾ ਮੁਖੀ ਤਪਾ ਇੰਸ: ਹਰਸਿਮਰਨਜੀਤ ਸਿੰਘ ਅਤੇ ਸਿਟੀ ਇੰਚਾਰਜ ਕੁਲਵੰਤ ਸਿੰਘ ਵਲੋਂ ਸਾਂਝੇ ਤੌਰ ’ਤੇ ਨਜ਼ਦੀਕੀ ਪਿੰਡ ਦਰਾਜ਼ ਵਿਖੇ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਪ੍ਰੇਰਿਤ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 02-11-2026
ਤਪਾ ਮੰਡੀ, 1 ਨਵੰਬਰ (ਪ੍ਰਵੀਨ ਗਰਗ)-ਝੋਨੇ ਦੀ ਕਟਾਈ ਤੋਂ ਬਾਅਦ ਖੇਤਾਂ ਵਿਚ ਬਚੀ ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਲਈ ਪੁਲਿਸ ਪ੍ਰਸ਼ਾਸਨ ਵਲੋਂ ਕਿਸਾਨਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਇਸੇ ਮੁਹਿੰਮ ਤਹਿਤ ਥਾਣਾ ਮੁਖੀ ਤਪਾ ਇੰਸ: ਹਰਸਿਮਰਨਜੀਤ ਸਿੰਘ ਅਤੇ ਸਿਟੀ ਇੰਚਾਰਜ ਕੁਲਵੰਤ ਸਿੰਘ ਵਲੋਂ ਸਾਂਝੇ ਤੌਰ ’ਤੇ ਨਜ਼ਦੀਕੀ ਪਿੰਡ ਦਰਾਜ਼ ਵਿਖੇ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਪ੍ਰੇਰਿਤ ਕੀਤਾ ਗਿਆ। ਉਨ੍ਹਾਂ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਵਾਤਾਵਰਨ ਪ੍ਰਦੂਸ਼ਿਤ ਹੁੰਦਾ ਹੈ ਅਤੇ ਇਸ ਦਾ ਮਨੁੱਖੀ ਸਿਹਤ ਦੇ ਨਾਲ-ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ’ਤੇ ਵੀ ਮਾੜਾ ਅਸਰ ਪੈਂਦਾ ਹੈ। ਉਨ੍ਹਾਂ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਸੜਕਾਂ ’ਤੇ ਧੂੰਏਂ ਕਾਰਨ ਆਵਾਜਾਈ ਦੌਰਾਨ ਹਾਦਸੇ ਵਾਪਰਨ ਦਾ ਖ਼ਤਰਾ ਵੀ ਬਣਿਆ ਰਹਿੰਦਾ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਖੇਤੀਬਾੜੀ ਮਸ਼ੀਨਰੀ ਅਤੇ ਹੋਰ ਆਧੁਨਿਕ ਤਰੀਕਿਆਂ ਨਾਲ ਇਸ ਦਾ ਸੁਚੱਜਾ ਪ੍ਰਬੰਧਨ ਕਰਨ। ਉਨ੍ਹਾਂ ਕਿਹਾ ਕਿ ਵਾਤਾਵਰਨ ਦੀ ਸੰਭਾਲ ਕਰਨਾ ਸਾਡੀ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ ਅਤੇ ਕਿਸਾਨ ਇਸ ਮੁਹਿੰਮ ਵਿਚ ਆਪਣਾ ਵਡਮੁੱਲਾ ਯੋਗਦਾਨ ਪਾਉਣ ਤਾਂ ਜੋ ਆਉਣ ਵਾਲੀਆਂ ਪੀੜ੍ਹੀਆਂ ਨੂੰ ਸਾਫ਼-ਸੁਥਰਾ ਵਾਤਾਵਰਨ ਮਿਲ ਸਕੇ। ਇਸ ਮੌਕੇ ਸਹਾਇਕ ਥਾਣੇਦਾਰ ਸਤਿਗੁਰ ਸਿੰਘ, ਸਰਪੰਚ ਗੁਰਜੰਟ ਸਿੰਘ ਦਰਾਜ਼ ਆਦਿ ਵੱਡੀ ਗਿਣਤੀ ’ਚ ਕਿਸਾਨ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਮਾਰਕੀਟ ਕਮੇਟੀ ਬਰਨਾਲਾ ਵਲੋਂ ਰਾਤ ਸਮੇਂ ਸੁਰੱਖਿਆ ਦੇ ਨਾਕਸ ਪ੍ਰਬੰਧਾਂ ਦੀ ਖੁੱਲ੍ਹੀ ਪੋਲ ਅਨਾਜ ਮੰਡੀ ’ਚੋਂ ਚੋਰਾਂ ਨੇ ਆ... ਅਗਲੀ ਖ਼ਬਰ ਕਾਂਗਰਸੀ ਆਗੂ ਮਲਕੀਤ ਕੌਰ ਸਹੋਤਾ ਨੇ ਪਿੰਡਾਂ ਵਿਚ ਕੀਤੀਆਂ ਮੀਟਿੰਗਾਂ
Ad Position 24