ਪਟਾਕਿਆਂ ਦੀ ਵਿਕਰੀ ਤੇ ਵਰਤੋਂ ਸੰਬੰਧੀ ਕੁਦਰਤ-ਮਾਨਵ ਕੇਂਦਰਿਤ ਲੋਕ ਲਹਿਰ ਨੇ ਐੱਸ.ਡੀ.ਐੱਮ. ਨੂੰ ਸੌਂਪਿਆ ਮੰਗ-ਪੱਤਰ
ਸ਼ੇਰਪੁਰ, 2 ਨਵੰਬਰ (ਮੇਘ ਰਾਜ ਜੋਸ਼ੀ)-ਕੁਦਰਤ-ਮਾਨਵ ਕੇਂਦਰਿਤ ਲੋਕ ਲਹਿਰ ਇਕਾਈ ਸ਼ੇਰਪੁਰ ਦੇ ਕਨਵੀਨਰ ਸੰਦੀਪ ਸਿੰਘ ਗਰੇਵਾਲ ਦੀ ਅਗਵਾਈ ਹੇਠ ਇਕ ਵਫ਼ਦ ਵੱਲੋਂ ਐੱਸ. ਡੀ.
ਸ਼ੇਰਪੁਰ, 2 ਨਵੰਬਰ (ਮੇਘ ਰਾਜ ਜੋਸ਼ੀ)-ਕੁਦਰਤ-ਮਾਨਵ ਕੇਂਦਰਿਤ ਲੋਕ ਲਹਿਰ ਇਕਾਈ ਸ਼ੇਰਪੁਰ ਦੇ ਕਨਵੀਨਰ ਸੰਦੀਪ ਸਿੰਘ ਗਰੇਵਾਲ ਦੀ ਅਗਵਾਈ ਹੇਠ ਇਕ ਵਫ਼ਦ ਵੱਲੋਂ ਐੱਸ.ਡੀ.ਐੱਮ. ਧੂਰੀ ਇਸਮਤ ਵਿਜੇ ਸਿੰਘ ਨੂੰ ਪਟਾਕਿਆਂ ਦੀ ਵਿਕਰੀ ਅਤੇ ਵਰਤੋਂ ਸਬੰਧੀ ਮੰਗ ਪੱਤਰ ਸੌਂਪਿਆ ਗਿਆ। ਇਸ ਮੌਕੇ ਵਫ਼ਦ ਨੇ ਪਟਾਕਿਆਂ ਦੀ ਵਿਕਰੀ ਅਤੇ ਵਰਤੋਂ ਸਬੰਧੀ ਨਿਰਧਾਰਤ ਨਿਯਮਾਂ ਦੀ ਪਾਲਣਾ ਯਕੀਨੀ ਬਣਾਉਣ ਅਤੇ ਇਸ ਮਾਮਲੇ ਵਿੱਚ ਪ੍ਰਸ਼ਾਸਨ ਵੱਲੋਂ ਲੋੜੀਂਦੇ ਕਦਮ ਚੁੱਕਣ ਦੀ ਮੰਗ ਰੱਖੀ। ਇਸ ਸਬੰਧੀ ਸੰਸਥਾ ਦੇ ਆਗੂਆਂ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਵੀ ਉਨ੍ਹਾਂ ਵੱਲੋਂ ਥਾਣਾ ਮੁਖੀ ਸ਼ੇਰਪੁਰ ਅਤੇ ਨਾਇਬ ਤਹਿਸੀਲਦਾਰ ਸ਼ੇਰਪੁਰ ਨੂੰ ਮੰਗ ਪੱਤਰ ਸੌਂਪ ਕੇ ਪਟਾਕਿਆਂ ਦੀ ਵਿਕਰੀ ਤੇ ਵਰਤੋਂ ਸਬੰਧੀ ਨਿਯਮਾਂ ਨੂੰ ਸਖ਼ਤੀ ਨਾਲ ਲਾਗੂ ਕਰਵਾਉਣ ਦੀ ਮੰਗ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਨੂੰ ਲੈ ਕੇ ਪ੍ਰਸ਼ਾਸਨਿਕ ਅਧਿਕਾਰੀਆਂ ਦੇ ਧਿਆਨ ਵਿੱਚ ਲਿਆਉਣ ਦਾ ਮਕਸਦ ਲੋਕਾਂ ਦੀ ਸਿਹਤ ਅਤੇ ਵਾਤਾਵਰਨ ਦੀ ਸੁਰੱਖਿਆ ਨੂੰ ਯਕੀਨੀ ਬਣਾਉਣਾ ਹੈ। ਇਸ ਮੌਕੇ ਅਮਰਜੀਤ ਸਿੰਘ ਜੱਸੀ, ਮਾਸਟਰ ਈਸ਼ਰ ਸਿੰਘ, ਲਖਵੰਤ ਸਿੰਘ, ਹਰਗੋਬਿੰਦ ਸ਼ੇਰਪੁਰ, ਬਲਦੇਵ ਸਿੰਘ ਘਨੌਰੀ ਖੁਰਦ ਅਤੇ ਚੌਧਰੀ ਬਹਾਦਰ ਸਿੰਘ ਗਰੇਵਾਲ ਸਮੇਤ ਹੋਰ ਆਗੂ ਹਾਜ਼ਰ ਸਨ।