ਈ-ਵੇਸਟ ਵਿਸ਼ੇ ’ਤੇ ਕੁਇਜ਼ ਮੁਕਾਬਲਾ ਕਰਵਾਇਆ
ਸੰਗਰੂਰ, 2 ਨਵੰਬਰ (ਧੀਰਜ ਪਸੌਰੀਆ) - ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੇਨੜਾ ਵਿਖੇ ਵਿਦਿਆਰਥੀਆਂ ਨੂੰ ਵਾਤਾਵਰਣ ਦੀ ਸੰਭਾਲ ਅਤੇ ਇਲੈਕਟ੍ਰਾਨਿਕ ਰਹਿੰਦ-ਖੂੰਹਦ (ਈ-ਵੇਸਟ) ਦੇ ਸਹੀ ਪ੍ਰਬੰਧਨ ਪ੍ਰਤੀ ਜਾਗਰੂਕ ਕਰਨ ਦੇ ਉਦੇਸ਼ ਨਾਲ ਈ-ਵੇਸਟ ਵਿਸ਼ੇ ’ਤੇ ਕੰਪਿਊਟਰ ਫੈਕਲਟੀ ਜਸਵਿੰਦਰ ਕੁਮਾਰ ਅਤੇ ਬਲਵਿੰਦਰ ਸਿੰਘ ਦੇ ਦੁਆਰਾ ਕੁਇਜ਼ ਮੁਕਾਬਲਾ ਕਰਵਾਇਆ ਗਿਆ । ਇਸ ਮੁਕਾਬਲੇ ਵਿੱਚ ਵੱਖ-ਵੱਖ ਹਾਊਸਾਂ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ।
ਸੰਗਰੂਰ, 2 ਨਵੰਬਰ (ਧੀਰਜ ਪਸੌਰੀਆ) - ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੇਨੜਾ ਵਿਖੇ ਵਿਦਿਆਰਥੀਆਂ ਨੂੰ ਵਾਤਾਵਰਣ ਦੀ ਸੰਭਾਲ ਅਤੇ ਇਲੈਕਟ੍ਰਾਨਿਕ ਰਹਿੰਦ-ਖੂੰਹਦ (ਈ-ਵੇਸਟ) ਦੇ ਸਹੀ ਪ੍ਰਬੰਧਨ ਪ੍ਰਤੀ ਜਾਗਰੂਕ ਕਰਨ ਦੇ ਉਦੇਸ਼ ਨਾਲ ਈ-ਵੇਸਟ ਵਿਸ਼ੇ ’ਤੇ ਕੰਪਿਊਟਰ ਫੈਕਲਟੀ ਜਸਵਿੰਦਰ ਕੁਮਾਰ ਅਤੇ ਬਲਵਿੰਦਰ ਸਿੰਘ ਦੇ ਦੁਆਰਾ ਕੁਇਜ਼ ਮੁਕਾਬਲਾ ਕਰਵਾਇਆ ਗਿਆ । ਇਸ ਮੁਕਾਬਲੇ ਵਿੱਚ ਵੱਖ-ਵੱਖ ਹਾਊਸਾਂ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ।ਮੁਕਾਬਲੇ ਦੌਰਾਨ ਈ-ਵੇਸਟ ਦੀ ਪਛਾਣ, ਇਸ ਦੇ ਨੁਕਸਾਨ, ਸੁਰੱਖਿਅਤ ਨਿਪਟਾਰੇ ਅਤੇ ਰੀਸਾਈਕਲਿੰਗ ਸਬੰਧੀ ਕਈ ਸਵਾਲ ਪੁੱਛੇ ਗਏ, ਜਿਸ ਵਿੱਚ ਵਿਦਿਆਰਥੀਆਂ ਨੇ ਆਪਣੇ ਗਿਆਨ ਦਾ ਬਿਹਤਰੀਨ ਪ੍ਰਦਰਸ਼ਨ ਕੀਤਾ। ਮੁਕਾਬਲੇ ਵਿੱਚ ਯਮੁਨਾ ਹਾਊਸ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਪ੍ਰਾਪਤ ਕੀਤਾ। ਜੇਤੂ ਟੀਮ ਦੇ ਵਿਦਿਆਰਥੀਆਂ ਨੂੰ ਮੈਡਲ ਦੇ ਕੇ ਸਨਮਾਨਿਤ ਕੀਤਾ ਗਿਆ।ਸ੍ਰੀ ਪਰਵੀਨ ਕੁਮਾਰ ਮਨਚੰਦਾ ਪ੍ਰਿੰਸੀਪਲ ਨੇ ਕਿਹਾ ਅਜਿਹੇ ਮੁਕਾਬਲੇ ਵਿਦਿਆਰਥੀਆਂ ਦੇ ਗਿਆਨ ਵਿੱਚ ਵਾਧਾ ਕਰਨ ਦੇ ਨਾਲ-ਨਾਲ ਉਨ੍ਹਾਂ ਵਿੱਚ ਵਾਤਾਵਰਣ ਪ੍ਰਤੀ ਜ਼ਿੰਮੇਵਾਰੀ ਦੀ ਭਾਵਨਾ ਵੀ ਪੈਦਾ ਕਰਦੇ ਹਨ। ਇਸ ਮੌਕੇ ਆਰਤੀ ਕਾਲੜਾ, ਰਜਨੀ ਸ਼ਰਮਾ, ਨਰਿੰਦਰ ਕੌਰ , ਰਜਨੀ ਸ਼ਰਮਾ , ਅਤਿੰਦਰ ਪਾਲ ਸਿੰਘ ਅਤੇ ਹੋਰ ਮੌਜੂਦ ਸਨ।