ਰਾਹੁਲ ਗਾਂਧੀ ਦਾ ਪੰਜਾਬ ਦੌਰਾ ਸਿੱਖਾਂ ਦੇ ਜ਼ਖ਼ਮਾਂ ’ਤੇ ਲੂਣ ਛਿੜਕੇਗਾ-ਛੰਨਾ
ਸੰਗਰੂਰ, 2 ਨਵੰਬਰ (ਧੀਰਜ ਪਸੋਰੀਆ)-ਰਾਹੁਲ ਗਾਂਧੀ ਦੇ ਪੰਜਾਬ ਦੌਰੇ ’ਤੇ ਟਿੱਪਣੀ ਕਰਦਿਆਂ ਪੰਚਾਇਤ ਯੂਨੀਅਨ ਜ਼ਿਲਾ ਸੰਗਰੂਰ ਦੇ ਸਾਬਕਾ ਪ੍ਰਧਾਨ ਅਤੇ ਦਲਿਤ ਭਾਈਚਾਰੇ ਦੇ ਆਗੂ ਜਸਵੀਰ ਸਿੰਘ ਛੰਨਾ ਨੇ ਕਿਹਾ ਕਿ 1984 ਦੇ ਸਿੱਖ ਕਤਲੇਆਮ ਦੀ ਵਰੇਗੰਢ ਮੌਕੇ ਰਾਹੁਲ ਗਾਂਧੀ ਦਾ ਪੰਜਾਬ ਦਾ ਦੌਰਾ ਸਿੱਖਾਂ ਦੇ ਜਖਮਾਂ ਤੇ ਲੂਣ ਛਿੜਕੇਗਾ। ਉਹਨਾਂ ਕਿਹਾ ਕਿ ਨਵੰਬਰ 1984 ਵਿੱਚ ਸਮੇਂ ਦੀ ਕਾਂਗਰਸ ਸਰਕਾਰ ਦੀ ਸ਼ਹਿ ਤੇ 1 ਨਵੰਬਰ ਤੋਂ ਲੈ ਕੇ ਕਰੀਬ ਇੱਕ ਹਫਤੇ ਤੱਕ ਸਿੱਖਾਂ ਉੱਤੇ ਅਣਮਨੁੱਖੀ ਜ਼ੁਲਮ ਕੀਤੇ ਗਏ ਅਤੇ ਕੋਹ ਕੋਹ ਕੇ ਮਾਰਿਆ ਗਿਆ।
ਸੰਗਰੂਰ, 2 ਨਵੰਬਰ (ਧੀਰਜ ਪਸੋਰੀਆ)-ਰਾਹੁਲ ਗਾਂਧੀ ਦੇ ਪੰਜਾਬ ਦੌਰੇ ’ਤੇ ਟਿੱਪਣੀ ਕਰਦਿਆਂ ਪੰਚਾਇਤ ਯੂਨੀਅਨ ਜ਼ਿਲਾ ਸੰਗਰੂਰ ਦੇ ਸਾਬਕਾ ਪ੍ਰਧਾਨ ਅਤੇ ਦਲਿਤ ਭਾਈਚਾਰੇ ਦੇ ਆਗੂ ਜਸਵੀਰ ਸਿੰਘ ਛੰਨਾ ਨੇ ਕਿਹਾ ਕਿ 1984 ਦੇ ਸਿੱਖ ਕਤਲੇਆਮ ਦੀ ਵਰੇਗੰਢ ਮੌਕੇ ਰਾਹੁਲ ਗਾਂਧੀ ਦਾ ਪੰਜਾਬ ਦਾ ਦੌਰਾ ਸਿੱਖਾਂ ਦੇ ਜਖਮਾਂ ਤੇ ਲੂਣ ਛਿੜਕੇਗਾ। ਉਹਨਾਂ ਕਿਹਾ ਕਿ ਨਵੰਬਰ 1984 ਵਿੱਚ ਸਮੇਂ ਦੀ ਕਾਂਗਰਸ ਸਰਕਾਰ ਦੀ ਸ਼ਹਿ ਤੇ 1 ਨਵੰਬਰ ਤੋਂ ਲੈ ਕੇ ਕਰੀਬ ਇੱਕ ਹਫਤੇ ਤੱਕ ਸਿੱਖਾਂ ਉੱਤੇ ਅਣਮਨੁੱਖੀ ਜ਼ੁਲਮ ਕੀਤੇ ਗਏ ਅਤੇ ਕੋਹ ਕੋਹ ਕੇ ਮਾਰਿਆ ਗਿਆ। ਇਹ ਮਾਨਵਤਾ ਵਿਰੁੱਧ ਇੱਕ ਘਿਨੋਣਾ ਕਾਰਾ ਸੀ ਜਿਸ ਨੇ ਸਮੁੱਚੀ ਦੁਨੀਆਂ ਦੇ ਸੰਵੇਦਨਸ਼ੀਲ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਇਸ ਨੂੰ ਸਿੱਖ ਭਾਈਚਾਰਾ ਕਦੇ ਵੀ ਭੁੱਲ ਨਹੀਂ ਸਕੇਗਾ। ਲੰਮਾ ਸਮਾਂ ਬੀਤ ਜਾਣ ਦੇ ਬਾਵਜੂਦ ਸਿੱਖ ਭਾਈਚਾਰੇ ਨੂੰ ਅਜੇ ਤੱਕ ਇਨਸਾਫ ਨਹੀਂ ਮਿਲਿਆ। ਇਸ ਲਈ ਸਿੱਖ ਕੌਮ ਕਿਸੇ ਵੀ ਹਾਲਤ ਵਿੱਚ ਗਾਂਧੀ ਪਰਿਵਾਰ ਨੂੰ ਮਾਫ ਨਹੀਂ ਕਰੇਗੀ।