04-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2026

ਰਾਹੁਲ ਗਾਂਧੀ ਦੀ ਅੱਜ ਦੀ ਰੈਲੀ ਸਿੱਖ ਵਿਰੋਧੀ ਮਾਨਸਿਕਤਾ ਦਾ ਪ੍ਰਤੀਕ - ਗੁਰਤੇਜ ਸਿੰਘ ਝਨੇੜੀ

ਸੰਗਰੂਰ, 3 ਨਵੰਬਰ (ਦਮਨਜੀਤ ਸਿੰਘ)- ਭਾਰਤੀ ਜਨਤਾ ਪਾਰਟੀ ਦੇ ਸੂਬਾ ਟਰਾਂਸਪੋਰਟ ਸੈੱਲ ਕਨਵੀਨਰ ਗੁਰਤੇਜ ਸਿੰਘ ਝਨੇੜੀ ਨੇ 1984 ਦੇ ਸਿੱਖ ਕਤਲੇਆਮ ਦੀ ਬਰਸੀ ਮੌਕੇ ਪੰਜਾਬ ਵਿਚ ਰਾਹੁਲ ਗਾਂਧੀ ਦੀ ਅਗਵਾਈ ਹੇਠ ਕਾਂਗਰਸ ਵੱਲੋਂ ਕੀਤੀ ਜਾ ਰਹੀ ਸਿਆਸੀ ਰੈਲੀ ਦੀ ਸਖ਼ਤ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਦਿਨ ਸਿੱਖ ਕੌਮ ਲਈ ਸੋਗ, ਦਰਦ ਅਤੇ ਇਤਿਹਾਸ ਦੇ ਸਭ ਤੋਂ ਦੁੱਖਦਾਈ ਸਮਿਆਂ ਵਿੱਚੋਂ ਇੱਕ ਹਨ ।

Ad Position 21
No active advertisement
ਗੁਰਤੇਜ ਸਿੰਘ ਝਨੇੜੀ। 04-11-2026
ਸੰਗਰੂਰ, 3 ਨਵੰਬਰ (ਦਮਨਜੀਤ ਸਿੰਘ)- ਭਾਰਤੀ ਜਨਤਾ ਪਾਰਟੀ ਦੇ ਸੂਬਾ ਟਰਾਂਸਪੋਰਟ ਸੈੱਲ ਕਨਵੀਨਰ ਗੁਰਤੇਜ ਸਿੰਘ ਝਨੇੜੀ ਨੇ 1984 ਦੇ ਸਿੱਖ ਕਤਲੇਆਮ ਦੀ ਬਰਸੀ ਮੌਕੇ ਪੰਜਾਬ ਵਿਚ ਰਾਹੁਲ ਗਾਂਧੀ ਦੀ ਅਗਵਾਈ ਹੇਠ ਕਾਂਗਰਸ ਵੱਲੋਂ ਕੀਤੀ ਜਾ ਰਹੀ ਸਿਆਸੀ ਰੈਲੀ ਦੀ ਸਖ਼ਤ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਦਿਨ ਸਿੱਖ ਕੌਮ ਲਈ ਸੋਗ, ਦਰਦ ਅਤੇ ਇਤਿਹਾਸ ਦੇ ਸਭ ਤੋਂ ਦੁੱਖਦਾਈ ਸਮਿਆਂ ਵਿੱਚੋਂ ਇੱਕ ਹਨ । ਇਸ ਦਿਨ ਪੰਜਾਬ ਵਿੱਚ ਸਿਆਸੀ ਰੈਲੀ ਕਰਨਾ 42 ਸਾਲ ਪੁਰਾਣੇ ਜ਼ਖ਼ਮਾਂ ਨੂੰ ਮੁੜ ਕੁਰੇਦਣਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਦੀ ਇਹ ਰੈਲੀ ਪਾਰਟੀ ਦੀ ਉਸ ਮਾਨਸਿਕਤਾ ਦਾ ਹੀ ਪ੍ਰਗਟਾਵਾ ਹੈ, ਜਿਸ ਤਹਿਤ ਸੋਝੀ ਸਮਝੀ ਸਾਜਿਸ਼ ਨਾਲ ਕਤਲੇਆਮ ਕਰਵਾਇਆ ਗਿਆ, ਉਸ ਦੇ ਦੋਸ਼ੀਆਂ ਨੂੰ ਸਰਪ੍ਰਸਤੀ ਦਿੱਤੀ ਗਈ ਅਤੇ ਉਨ੍ਹਾਂ ਨੂੰ ਸੰਸਦ ਮੈਂਬਰ, ਕੇਂਦਰੀ ਵਜ਼ੀਰ ਅਤੇ ਮੁੱਖ ਮੰਤਰੀ ਵਰਗੇ ਉੱਚੇ ਅਹੁਦੇ ਦੇ ਕੇ ਨਵਾਜ਼ਿਆ ਗਿਆ। ਉਨ੍ਹਾਂ ਕਿਹਾ ਕਿ 1984 ਵਿੱਚ ਦਿੱਲੀ ਸਮੇਤ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਹਜ਼ਾਰਾਂ ਬੇਕਸੂਰ ਸਿੱਖਾਂ ਦਾ ਕਤਲੇਆਮ ਕੀਤਾ ਗਿਆ। ਹਜ਼ਾਰਾਂ ਲੋਕਾਂ ਨੂੰ ਗਲਾਂ ਟਾਇਰ ਪਾ ਕੇ ਜਿਊਂਦੇ ਸਾੜਿਆ ਗਿਆ, ਧੀਆਂ ਅਤੇ ਭੈਣਾ ਦੀ ਪਤ ਲੁੱਟੀ ਗਈ ਅਤੇ ਕਾਰੋਬਾਰ ਖ਼ਤਮ ਕਰ ਦਿੱਤੇ ਗਏ। ਇਸ ਨਾਲ ਸਿੱਖਾਂ ਦੀਆਂ ਕਈ ਪੀੜ੍ਹੀਆ ਤਬਾਹ ਹੋ ਗਈਆਂ,ਇਸ ਲਈ ਇਹ ਕੋਈ ਆਮ ਦਿਨ ਨਹੀਂ, ਸਗੋਂ ਅਜਿਹਾ ਦਰਦ ਹੈ ਜੋ ਚਾਰ ਦਹਾਕਿਆਂ ਤੋਂ ਵੱਧ ਸਮਾਂ ਬੀਤਣ ਦੇ ਬਾਵਜੂਦ ਵੀ ਤਾਜ਼ਾ ਹੈ। ਇਸ ਦੇ ਜਖ਼ਮ ਅਜੇ ਵੀ ਅੱਲ੍ਹੇ ਹਨ, ਇਹ ਨਾ ਬਖ਼ਸ਼ਣ ਯੋਗ ਤੇ ਨਾ ਭੁੱਲਣਯੋਗ ਗੁਨਾਹ ਹੈ। ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਅਤੇ ਕਾਂਗਰਸ ਇਨ੍ਹਾਂ ਦਿਨਾਂ ਸਿਆਸੀ ਸ਼ੌਅ ਕਰ ਕੇ ਆਪਣੀ ਸਿੱਖ ਵਿਰੋਧੀ ਮਾਨਸਿਕਤਾ ਮੁੜ ਪ੍ਰਗਟਾਈ ਹੈ। ਝਨੇੜੀ ਨੇ ਕਿਹਾ ਕਿ ਇਹ ਦਿਨ ਸਿਆਸੀ ਰੈਲੀਆਂ ਦੇ ਨਹੀਂ, ਸਿੱਖ ਕੌਮ ਦੇ ਦਰਦ ਨੂੰ ਯਾਦ ਕਰਨ, ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦੇਣ ਅਤੇ ਇਨਸਾਫ਼ ਦੀ ਆਵਾਜ਼ ਬੁਲੰਦ ਕਰਨ ਦੇ ਦਿਨ ਹਨ। ਇਸ ਲਈ ਕਾਂਗਰਸ ਵੱਲੋਂ ਕੀਤੀ ਜਾ ਰਹੀ ਇਹ ਰੈਲ਼ੀ ਸਿੱਧੇ ਤੌਰ ਉੱਤੇ ਕਾਂਗਰਸ ਦੀ ਸਿੱਖ ਵਿਰੋਧੀ ਮਾਨਸਿਕਤਾ ਦਾ ਪ੍ਰਤੀਕ ਹੈ।
Ad Position 22
No active advertisement
ਪਿਛਲੀ ਖ਼ਬਰ ਨਤੀਜਾ ਰਿਹਾ ਸ਼ਾਨਦਾਰ ਅਗਲੀ ਖ਼ਬਰ ਕਾਂਗਰਸ ਦੀ ਵਿਸ਼ਾਲ ਰੈਲੀ ’ਚ ਵਰਕਰ ਵੱਧ-ਚੜ੍ਹ ਕੇ ਸ਼ਮੂਲੀਅਤ ਕਰਨ-ਬੱਬੂ
Ad Position 24