04-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2026

ਅਕਾਲੀ ਦਲ ਵਾਰਿਸ ਪੰਜਾਬ ਦੇ ਹਲਕਾ ਇੰਚਾਰਜ ਅਮਰਗੜ੍ਹ ਤੇ ਸਾਬਕਾ ਵਿਧਾਇਕ ਝੂੰਦਾ ਵਲੋਂ ਪਿੰਡਾਂ ਵਿੱਚ ਮੀਟਿੰਗਾਂ ਜਾਰੀ ਅਕਾਲੀ ਦਲ ਵਾਰਿਸ ਪੰਜਾਬ ਦੇ ਨੂੰ ਮਿਲ ਰਿਹਾ ਭਰਪੂਰ ਹੁੰਗਾਰਾ- ਝੂੰਦਾਂ

ਅਹਿਮਦਗੜ੍ਹ 3 ਨਵੰਬਰ (ਰਣਧੀਰ ਸਿੰਘ ਮਹੋਲੀ)-ਸੂਬੇ ਵਿੱਚ ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ਨੂੰ ਭਰਪੂਰ ਸਮਰਥਨ ਮਿਲ ਰਿਹਾ ਹੈ ਅਤੇ ਵੱਖ-ਵੱਖ ਪਾਰਟੀਆਂ ਦੇ ਆਗੂ ਅਤੇ ਵਰਕਰ ਅਕਾਲੀ ਦਲ ਵਾਰਸ ਪੰਜਾਬ ਦੇ ਵਿੱਚ ਸ਼ਾਮਿਲ ਹੋ ਰਹੇ ਹਨ ਅਤੇ ਪਾਰਟੀ ਦਾ ਕਾਫਲਾ ਦਿਨੋ ਦਿਨ ਵਧ ਰਿਹਾ ਹੈ। ਅਕਾਲੀ ਦਲ ਵਾਰਸ ਪੰਜਾਬ ਦੇ ਹਲਕਾ ਅਮਰਗੜ੍ਹ ਇੰਚਾਰਜ ਸਾਬਕਾ ਵਿਧਾਇਕ ਇਕਬਾਲ ਸਿੰਘ ਝੂੰਦਾ ਨੇ ਇਸ ਦਾ ਪ੍ਰਗਟਾਵਾ ਬੌੜਹਾਈ ਖੁਰਦ ਵਿਖੇ ਪਾਰਟੀ ਦੇ ਵਰਕਰਾਂ ਤੇ ਪਿੰਡ ਵਾਸੀਆਂ ਦੇ ਨਾਲ ਕੀਤੀ ਮੀਟਿੰਗ ਦੌਰਾਨ ਕੀਤਾ।

Ad Position 21
No active advertisement
ਅਕਾਲੀ ਦਲ ਵਾਰਿਸ ਪੰਜਾਬ ਦੇ ਹਲਕਾ ਇੰਚਾਰਜ ਅਮਰਗੜ੍ਹ ਸਾਬਕਾ ਵਿਧਾਇਕ ਇਕਬਾਲ ਸਿੰਘ ਝੂੰਦਾ ਪਿੰਡ ਬੋੜਹਾਈ ਖੁਰਦ ਵਿਖੇ ਕੀਤੀ ਮੀਟਿੰਗ ਦੌਰਾਨ ਇਕੱਤਰ ਹੋਏ ਇਕੱਠ ਨੂੰ ਸੰਬੋਧਨ ਕਰਦੇ ਹੋਏ। ਤਸਵੀਰ ਰਣਧੀਰ ਸਿੰਘ ਮਹੌਲੀ 04-11-2026
ਅਹਿਮਦਗੜ੍ਹ 3 ਨਵੰਬਰ (ਰਣਧੀਰ ਸਿੰਘ ਮਹੋਲੀ)-ਸੂਬੇ ਵਿੱਚ ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ਨੂੰ ਭਰਪੂਰ ਸਮਰਥਨ ਮਿਲ ਰਿਹਾ ਹੈ ਅਤੇ ਵੱਖ-ਵੱਖ ਪਾਰਟੀਆਂ ਦੇ ਆਗੂ ਅਤੇ ਵਰਕਰ ਅਕਾਲੀ ਦਲ ਵਾਰਸ ਪੰਜਾਬ ਦੇ ਵਿੱਚ ਸ਼ਾਮਿਲ ਹੋ ਰਹੇ ਹਨ ਅਤੇ ਪਾਰਟੀ ਦਾ ਕਾਫਲਾ ਦਿਨੋ ਦਿਨ ਵਧ ਰਿਹਾ ਹੈ। ਅਕਾਲੀ ਦਲ ਵਾਰਸ ਪੰਜਾਬ ਦੇ ਹਲਕਾ ਅਮਰਗੜ੍ਹ ਇੰਚਾਰਜ ਸਾਬਕਾ ਵਿਧਾਇਕ ਇਕਬਾਲ ਸਿੰਘ ਝੂੰਦਾ ਨੇ ਇਸ ਦਾ ਪ੍ਰਗਟਾਵਾ ਬੌੜਹਾਈ ਖੁਰਦ ਵਿਖੇ ਪਾਰਟੀ ਦੇ ਵਰਕਰਾਂ ਤੇ ਪਿੰਡ ਵਾਸੀਆਂ ਦੇ ਨਾਲ ਕੀਤੀ ਮੀਟਿੰਗ ਦੌਰਾਨ ਕੀਤਾ। ਉਹਨਾਂ ਕਿਹਾ ਕਿ ਅਕਾਲੀ ਦਲ ਵਾਰਸ ਪੰਜਾਬ ਦਾ ਮੁੱਖ ਟੀਚਾ ਸੂਬਾ ਵਾਸੀਆਂ ਨੂੰ ਸਾਫ ਸੁਥਰੀ ਸਰਕਾਰ ਦੇਣਾ ਜਿਸਦਾ ਮੁੱਖ ਮਕਸਦ ਸੱਚੀ ਸੁੱਚੀ ਸਿਆਸਤ ਦਾ ਆਗਾਜ਼ ਕਰਨਾ ਅਤੇ ਸੂਬੇ ਵਿੱਚੋਂ ਨਸ਼ਿਆਂ ਬੇਰੁਜ਼ਗਾਰੀ ਤੇ ਗੈਂਗਸਟਰਵਾਦ ਨੂੰ ਖਤਮ ਕਰਦੇ ਹੋਏ ਸੂਬੇ ਦੇ ਵਿੱਚ ਹੀ ਨੌਜਵਾਨੀ ਨੂੰ ਸਾਜਗਾਰ ਮਾਹੌਲ ਸਿਰਜ ਕੇ ਰੁਜਗਾਰ ਦੇਣਾ ਹੋਵਗਾ । ਝੂੰਦਾਂ ਨੇ ਮੁੜ ਤੋਂ ਪੰਜਾਬ ਨੂੰ ਖੁਸ਼ਹਾਲ ਬਣਾਉਣ ਲਈ ਅਵਾਮ ਨੂੰ ਵਾਰਸ ਪੰਜਾਬ ਦੇ ਹੱਕ ਵਿੱਚ ਡਟਣ ਦੀ ਅਪੀਲ ਕੀਤੀ। ਇਸ ਮੌਕੇ ’ਤੇ ਸਾਬਕਾ ਚੇਅਰਮੈਨ ਨਿਰਮਲ ਸਿੰਘ ਬੋੜਹਾਈ, ਹਰਪ੍ਰੀਤ ਸਿੰਘ ਬੌੜਹਾਈ, ਕੇਵਲ ਸਿੰਘ ਹੈਡ ਮਾ ਗੁਰਮੀਤ ਸਿੰਘ, ਭਗਵੰਤ ਸਿੰਘ, ਸਲੀਮ ਮੁਹੰਮਦ, ਗੁਰੀ, ਦੀਪਾ ਸਿੰਘ ਸਾਬਕਾ ਸਰਪੰਚ, ਅਮਰੀਕ ਸਿੰਘ ਥਿੰਦ, ਸੰਦੀਪ ਸਿੰਘ, ਕੁਲਵੰਤ ਸਿੰਘ ਸੋਹਲ, ਅਵਤਾਰ ਸਿੰਘ ਜੱਸਲ,ਮਾ ਬਲਵੀਰ ਸਿੰਘ ਧਲੇਰ, ਮਾ ਪਰਮਜੀਤ ਸਿੰਘ ਜਵੰਦਾ, ਇੰਦਰ ਸਿੰਘ ਘਟੌੜਾ, ਜਸਵਿੰਦਰ ਸਿੰਘ ਜੱਸੀ, ਮਾ ਕੁਲਦੀਪ ਸਿੰਘ, ਪਵਨ ਸ਼ਰਮਾ, ਸੁਪਰਡੈਂਟ ਮਨੋਜ ਗਰਗ, ਮਹਾ ਸਿੰਘ ਜਿੱਤਵਾਲ, ਨਿਰਭੈ ਸਿੰਘ ਘੁੰਗਰਾਣਾ, ਸਰਵਰ ਖਾਂ ਪੋਪੀ, ਅਨਵਰ ਅੰਬੂ ਆਦਿ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਸੁਨਾਮ ’ਚ ਫੁੱਟਬਾਲ ਸਟੇਡੀਅਮ ਖ਼ਤਮ ਕਰਨ ’ਤੇ ਖੇਡ ਪ੍ਰੇਮੀ ਨਿਰਾਸ਼- ਖਡਿਆਲ , ਰਿਸ਼ੀ ਖੈਰਾ ਅਗਲੀ ਖ਼ਬਰ ਫੈਮਿਲੀ ਪੈਨਸ਼ਨਰ ਆਪਣਾ ਜੀਵਨ ਪ੍ਰਮਾਣ ਪੱਤਰ ਇਸੇ ਮਹੀਨੇ ਵਿੱਚ ਜਮ੍ਹਾਂ ਕਰਵਾਉਣ-ਰਾਜ ਕੁਮਾਰ ਅਰੋੜਾ
Ad Position 24