ਇੰਸਪੈਕਟਰ ਨਵਦੀਪ ਕੌਰ ਚਾਹਲ ਨੇ ਥਾਣਾ ਮੁਖੀ ਦਾ ਅਹੁਦਾ ਸੰਭਾਲਿਆ
ਮਲੇਰਕੋਟਲਾ, 3 ਨਵੰਬਰ (ਮੁਹੰਮਦ ਹਨੀਫ਼ ਥਿੰਦ)- ਇੰਸਪੈਕਟਰ ਨਵਦੀਪ ਕੌਰ ਚਾਹਲ ਨੇ ਮਲੇਰਕੋਟਲਾ ਦੇ ਥਾਣਾ ਸ਼ਹਿਰੀ-1 ਦੇ ਮੁੱਖ ਅਫ਼ਸਰ ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ। ਉਨ੍ਹਾਂ ਦੇ ਅਹੁਦਾ ਸੰਭਾਲਣ ਨਾਲ ਥਾਣਾ ਸ਼ਹਿਰੀ-1 ਦੀ ਜ਼ਿੰਮੇਵਾਰੀ ਹੁਣ ਉਨ੍ਹਾਂ ਦੇ ਹੱਥਾਂ ਵਿਚ ਹੋਵੇਗੀ।
ਮਲੇਰਕੋਟਲਾ, 3 ਨਵੰਬਰ (ਮੁਹੰਮਦ ਹਨੀਫ਼ ਥਿੰਦ)- ਇੰਸਪੈਕਟਰ ਨਵਦੀਪ ਕੌਰ ਚਾਹਲ ਨੇ ਮਲੇਰਕੋਟਲਾ ਦੇ ਥਾਣਾ ਸ਼ਹਿਰੀ-1 ਦੇ ਮੁੱਖ ਅਫ਼ਸਰ ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ। ਉਨ੍ਹਾਂ ਦੇ ਅਹੁਦਾ ਸੰਭਾਲਣ ਨਾਲ ਥਾਣਾ ਸ਼ਹਿਰੀ-1 ਦੀ ਜ਼ਿੰਮੇਵਾਰੀ ਹੁਣ ਉਨ੍ਹਾਂ ਦੇ ਹੱਥਾਂ ਵਿਚ ਹੋਵੇਗੀ। ਅਹੁਦਾ ਸੰਭਾਲਣ ਉਪਰੰਤ ਉਨ੍ਹਾਂ ਕਿਹਾ ਕਿ ਇਲਾਕੇ ਵਿਚ ਅਮਨ-ਕਾਨੂੰਨ ਦੀ ਸਥਿਤੀ ਬਰਕਰਾਰ ਰੱਖਣਾ, ਅਪਰਾਧਿਕ ਗਤੀਵਿਧੀਆਂ ਨੂੰ ਠੱਲ੍ਹ ਪਾਉਣਾ ਅਤੇ ਲੋਕਾਂ ਦੀਆਂ ਸਮੱਸਿਆਵਾਂ ਦਾ ਪਹਿਲ ਦੇ ਆਧਾਰ ‘ਤੇ ਨਿਪਟਾਰਾ ਕਰਨਾ ਉਨ੍ਹਾਂ ਦੀ ਮੁੱਖ ਤਰਜੀਹ ਰਹੇਗੀ।