04-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2026

ਕੈਬਨਿਟ ਮੰਤਰੀ ਅਮਨ ਅਰੋੜਾ ਦੀ ਅਗਵਾਈ ਹੇਠ ਨਗਰ ਕੌਂਸਲ ਸੁਨਾਮ ਦਾ ਇਤਿਹਾਸਕ ਫ਼ੈਸਲਾ

ਸੁਨਾਮ ਊਧਮ ਸਿੰਘ ਵਾਲਾ, 3 ਨਵੰਬਰ (ਸੱਗੂ, ਧਾਲੀਵਾਲ, ਭੁੱਲਰ)-ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਅਗਵਾਈ ਹੇਠ ਨਗਰ ਕੌਂਸਲ ਸੁਨਾਮ ਨੇ ਮੁਲਾਜ਼ਮ ਭਲਾਈ ਵੱਲ ਅਹਿਮ ਕਦਮ ਚੁੱਕਦਿਆਂ 111 ਆਊਟਸੋਰਸ ਮੁਲਾਜ਼ਮਾਂ ਨੂੰ ਇਨਸੋਰਸ ਕਰਨ ਦਾ ਮਤਾ ਸਰਬਸੰਮਤੀ ਨਾਲ ਪਾਸ ਕੀਤਾ ਹੈ। ਸਬੰਧਤ ਮੁਲਾਜ਼ਮਾਂ ਦੀ ਹਾਜ਼ਰੀ ਵਿੱਚ ਕਰਵਾਏ ਗਏ ਵਿਸ਼ੇਸ਼ ਖੁੱਲ੍ਹੇ ਇਜਲਾਸ ਦੌਰਾਨ ਨਗਰ ਕੌਂਸਲ ਦੇ ਸਾਰੇ 23 ਕੌਂਸਲਰਾਂ ਨੇ ਇਕਜੁੱਟਤਾ ਦਾ ਪ੍ਰਗਟਾਵਾ ਕਰਦਿਆਂ ਇਸ ਮਤੇ ਨੂੰ ਆਪਣੀ ਸਹਿਮਤੀ ਦਿੱਤੀ।

Ad Position 21
No active advertisement
ਅਜੀਤ ਡੈਸਕ 04-11-2026
ਸੁਨਾਮ ਊਧਮ ਸਿੰਘ ਵਾਲਾ, 3 ਨਵੰਬਰ (ਸੱਗੂ, ਧਾਲੀਵਾਲ, ਭੁੱਲਰ)-ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਅਗਵਾਈ ਹੇਠ ਨਗਰ ਕੌਂਸਲ ਸੁਨਾਮ ਨੇ ਮੁਲਾਜ਼ਮ ਭਲਾਈ ਵੱਲ ਅਹਿਮ ਕਦਮ ਚੁੱਕਦਿਆਂ 111 ਆਊਟਸੋਰਸ ਮੁਲਾਜ਼ਮਾਂ ਨੂੰ ਇਨਸੋਰਸ ਕਰਨ ਦਾ ਮਤਾ ਸਰਬਸੰਮਤੀ ਨਾਲ ਪਾਸ ਕੀਤਾ ਹੈ। ਸਬੰਧਤ ਮੁਲਾਜ਼ਮਾਂ ਦੀ ਹਾਜ਼ਰੀ ਵਿੱਚ ਕਰਵਾਏ ਗਏ ਵਿਸ਼ੇਸ਼ ਖੁੱਲ੍ਹੇ ਇਜਲਾਸ ਦੌਰਾਨ ਨਗਰ ਕੌਂਸਲ ਦੇ ਸਾਰੇ 23 ਕੌਂਸਲਰਾਂ ਨੇ ਇਕਜੁੱਟਤਾ ਦਾ ਪ੍ਰਗਟਾਵਾ ਕਰਦਿਆਂ ਇਸ ਮਤੇ ਨੂੰ ਆਪਣੀ ਸਹਿਮਤੀ ਦਿੱਤੀ। ਇਸ ਮੌਕੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਅਤੇ ਮੁਲਾਜ਼ਮਾਂ ਦੀਆਂ ਮੁਸ਼ਕਲਾਂ ਨੂੰ ਸਮਝ ਕੇ ਉਨ੍ਹਾਂ ਦੇ ਹੱਲ ਲਈ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੇ ਮਸਲੇ ਉਨ੍ਹਾਂ ਵਿਚਕਾਰ ਬੈਠ ਕੇ ਸੁਣਨਾ ਅਤੇ ਪਾਰਦਰਸ਼ੀ ਢੰਗ ਨਾਲ ਫ਼ੈਸਲੇ ਲੈਣਾ ਸਰਕਾਰ ਦੀ ਕਾਰਜਪ੍ਰਣਾਲੀ ਦਾ ਅਹਿਮ ਹਿੱਸਾ ਹੈ। ਅੱਜ ਦਾ ਖੁੱਲ੍ਹਾ ਇਜਲਾਸ ਇਸੇ ਸੋਚ ਦਾ ਪ੍ਰਗਟਾਵਾ ਹੈ, ਜਿਸ ਵਿੱਚ ਮੁਲਾਜ਼ਮਾਂ ਨਾਲ ਸਬੰਧਿਤ ਅਹਿਮ ਮਤਾ ਉਨ੍ਹਾਂ ਦੀ ਮੌਜੂਦਗੀ ਵਿੱਚ ਪਾਸ ਕੀਤਾ ਗਿਆ ਹੈ। ਸ਼੍ਰੀ ਅਰੋੜਾ ਨੇ ਇਸ ਨੂੰ ਨਗਰ ਕੌਂਸਲ ਸੁਨਾਮ ਲਈ ਇਤਿਹਾਸਕ ਮੌਕਾ ਕਰਾਰ ਦਿੰਦਿਆਂ ਕਿਹਾ ਕਿ ਇੱਕੋ ਮਤੇ ਰਾਹੀਂ 111 ਆਊਟਸੋਰਸ ਮੁਲਾਜ਼ਮਾਂ ਨੂੰ ਇਨਸੋਰਸ ਕਰਨ ਦਾ ਫ਼ੈਸਲਾ ਲੈਣਾ ਅਤੇ ਖੁੱਲ੍ਹੇ ਇਜਲਾਸ ਵਿੱਚ ਸਮੂਹ ਕੌਂਸਲਰਾਂ ਵੱਲੋਂ ਇਸ ਮਤੇ ਨੂੰ ਸਰਬਸੰਮਤੀ ਨਾਲ ਪਾਸ ਕਰਨਾ ਵਿਸ਼ੇਸ਼ ਮਹੱਤਵ ਰੱਖਦਾ ਹੈ। ਉਨ੍ਹਾਂ ਇਸ ਉਪਰਾਲੇ ਲਈ ਨਗਰ ਕੌਂਸਲ ਦੇ ਪ੍ਰਧਾਨ, ਅਹੁਦੇਦਾਰਾਂ ਅਤੇ ਸਮੂਹ ਕੌਂਸਲਰਾਂ ਦਾ ਧੰਨਵਾਦ ਕੀਤਾ। ਕੈਬਨਿਟ ਮੰਤਰੀ ਨੇ ਸਮੂਹ 111 ਮੁਲਾਜ਼ਮਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਮਤਾ ਉਨ੍ਹਾਂ ਲਈ ਦੀਵਾਲੀ ਦਾ ਵੱਡਾ ਤੋਹਫ਼ਾ ਹੈ। ਉਨ੍ਹਾਂ ਕਿਹਾ, “ਇਸ ਵਾਰ ਇਨ੍ਹਾਂ 111 ਪਰਿਵਾਰਾਂ ਦੇ ਘਰਾਂ ਵਿੱਚ ਦੀਵਾਲੀ ਖੁਸ਼ੀਆਂ-ਖੇੜਿਆਂ ਅਤੇ ਘਿਓ ਦੇ ਦੀਵਿਆਂ ਵਾਲੀ ਹੋਵੇਗੀ। ਮੁਲਾਜ਼ਮਾਂ ਦੀ ਮਿਹਨਤ ਦਾ ਸਤਿਕਾਰ ਕਰਨਾ ਅਤੇ ਉਨ੍ਹਾਂ ਦੇ ਜਾਇਜ਼ ਮਸਲਿਆਂ ਦਾ ਹੱਲ ਕਰਨਾ ਸਾਡੀ ਜ਼ਿੰਮੇਵਾਰੀ ਹੈ।” ਸ਼੍ਰੀ ਅਰੋੜਾ ਨੇ ਕਿਹਾ ਕਿ ਸਫ਼ਾਈ ਕਰਮਚਾਰੀ ਅਤੇ ਹੋਰ ਮੁਲਾਜ਼ਮ ਸ਼ਹਿਰ ਦੀਆਂ ਨਾਗਰਿਕ ਸੇਵਾਵਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਮੁਲਾਜ਼ਮਾਂ ਨੂੰ ਅਪੀਲ ਕੀਤੀ ਕਿ ਉਹ ਆਪਣੀਆਂ ਜ਼ਿੰਮੇਵਾਰੀਆਂ ਹੋਰ ਵੀ ਤਨਦੇਹੀ, ਇਮਾਨਦਾਰੀ ਅਤੇ ਸੇਵਾ ਭਾਵਨਾ ਨਾਲ ਨਿਭਾਉਣ, ਤਾਂ ਜੋ ਸ਼ਹਿਰ ਵਾਸੀਆਂ ਨੂੰ ਸਫ਼ਾਈ ਅਤੇ ਹੋਰ ਨਗਰ ਸੇਵਾਵਾਂ ਸਬੰਧੀ ਕਿਸੇ ਕਿਸਮ ਦੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਸੁਨਾਮ ਨੂੰ ਸਾਫ਼-ਸੁਥਰਾ ਅਤੇ ਸੁੰਦਰ ਬਣਾਉਣ ਲਈ ਨਗਰ ਕੌਂਸਲ, ਮੁਲਾਜ਼ਮਾਂ ਅਤੇ ਸ਼ਹਿਰ ਵਾਸੀਆਂ ਦਾ ਸਾਂਝਾ ਸਹਿਯੋਗ ਜ਼ਰੂਰੀ ਹੈ। ਇਸ ਦੌਰਾਨ ਸਫ਼ਾਈ ਕਰਮਚਾਰੀ ਯੂਨੀਅਨ ਦੇ ਨੁਮਾਇੰਦਿਆਂ ਨੇ ਕੁਝ ਮੁਲਾਜ਼ਮਾਂ ਦੇ ਲੰਬੇ ਸਮੇਂ ਤੋਂ ਲਟਕਦੇ ਸੇਵਾ ਮਾਮਲੇ ਵੀ ਕੈਬਨਿਟ ਮੰਤਰੀ ਦੇ ਧਿਆਨ ਵਿੱਚ ਲਿਆਂਦੇ। ਉਨ੍ਹਾਂ ਦੱਸਿਆ ਕਿ ਕੁਝ ਮਸਲੇ ਕਰੀਬ 25-26 ਸਾਲਾਂ ਤੋਂ ਲਟਕ ਰਹੇ ਹਨ, ਜਦਕਿ ਕੁਝ ਕੇਸ ਸਾਲ 2012 ਤੋਂ ਅਦਾਲਤੀ ਰੋਕਾਂ ਅਤੇ ਹੋਰ ਕਾਨੂੰਨੀ ਅੜਚਨਾਂ ਕਾਰਨ ਨਿਪਟਾਰੇ ਦੀ ਉਡੀਕ ਵਿੱਚ ਹਨ । ਉਨ੍ਹਾਂ ਸ਼ਹਿਰ ਵਿੱਚ ਗੰਦਗੀ ਅਤੇ ਲਾਵਾਰਿਸ ਪਸ਼ੂਆਂ ਨਾਲ ਜੁੜੀਆਂ ਸਮੱਸਿਆਵਾਂ ਦੇ ਹੱਲ ਲਈ ਵੀ ਸਾਂਝੇ ਯਤਨਾਂ ਦੀ ਲੋੜ ’ਤੇ ਜ਼ੋਰ ਦਿੱਤਾ। ਮਤਾ ਪਾਸ ਹੋਣ ਤੋਂ ਬਾਅਦ ਮੁਲਾਜ਼ਮਾਂ ਨੇ ਲੱਡੂ ਵੰਡ ਕੇ ਖੁਸ਼ੀ ਮਨਾਈ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ, ਨਗਰ ਕੌਂਸਲ ਪ੍ਰਧਾਨ ਮਨਪ੍ਰੀਤ ਬਾਂਸਲ ਅਤੇ ਸਮੂਹ ਕੌਂਸਲਰਾਂ ਦਾ ਧੰਨਵਾਦ ਕੀਤਾ। ਮੁਲਾਜ਼ਮ ਨੁਮਾਇੰਦਿਆਂ ਨੇ ਇਸ ਫ਼ੈਸਲੇ ਨੂੰ ਆਪਣੇ ਅਤੇ ਆਪਣੇ ਪਰਿਵਾਰਾਂ ਲਈ ਅਹਿਮ ਕਦਮ ਕਰਾਰ ਦਿੱਤਾ। ਇਸ ਮੌਕੇ ਨਗਰ ਕੌਂਸਲ ਸੁਨਾਮ ਦੇ ਪ੍ਰਧਾਨ ਮਨਪ੍ਰੀਤ ਬਾਂਸਲ, ਮੀਤ ਪ੍ਰਧਾਨ ਯਾਦਵਿੰਦਰ ਨਿਰਮਾਣ, ਕੌਂਸਲਰ ਮੀਨਾ ਸਮੇਤ ਸਾਰੇ 23 ਵਾਰਡਾਂ ਦੇ ਕੌਂਸਲਰ, ਸਫ਼ਾਈ ਕਰਮਚਾਰੀ ਯੂਨੀਅਨ ਦੇ ਨੁਮਾਇੰਦੇ, ਮੁਲਾਜ਼ਮ ਅਤੇ ਸ਼ਹਿਰ ਦੇ ਪਤਵੰਤੇ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮੋਹਨਜੀਤ ਸ਼ੇਰੋਂ ਇਨਸਾਫ਼ ਕਮੇਟੀ ਵਲੋਂ ਕੱਲ੍ਹ ਨੂੰ ਮੁੱਖ ਮੰਤਰੀ ਦੀ ਸੰਗਰੂਰ ਕੋਠੀ ਦੇ ਘਿਰਾਓ ਦੇ ਸੱਦੇ ਦੀ ਹਮਾਇਤ ਦਾ ਐਲ... ਅਗਲੀ ਖ਼ਬਰ ਗਿੱਲ ਬਣੇ ਕਾਲਜ ਦੀ ਅਲੂਮਨੀ ਐਸੋਸੀਏਸ਼ਨ ਦੇ ਪ੍ਰਧਾਨ
Ad Position 24