04-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2026

ਮੋਹਨਜੀਤ ਸ਼ੇਰੋਂ ਇਨਸਾਫ਼ ਕਮੇਟੀ ਵਲੋਂ ਕੱਲ੍ਹ ਨੂੰ ਮੁੱਖ ਮੰਤਰੀ ਦੀ ਸੰਗਰੂਰ ਕੋਠੀ ਦੇ ਘਿਰਾਓ ਦੇ ਸੱਦੇ ਦੀ ਹਮਾਇਤ ਦਾ ਐਲਾਨ

ਸੰਗਰੂਰ, 3 ਨਵੰਬਰ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ)-ਪਰਵਿੰਦਰ ਸਿੰਘ ਝੋਟਾ ਨੂੰ ਇਨਸਾਫ਼ ਦਿਵਾਉਣ ਲਈ ਮਾਨਸਾ ਵਿਖੇ ਲਗਾਤਾਰ ਚੱਲ ਰਹੇ ਮੋਰਚੇ ਦੌਰਾਨ ਪਿੰਡ ਭੰਮੇ ਕਲਾਂ ਦੇ ਨੌਜਵਾਨ ਦਲਜੀਤ ਸਿੰਘ ਦੀ ਨਸ਼ੇ ਦੀ ਓਵਰਡੋਜ਼ ਕਾਰਨ ਹੋਈ ਮੌਤ ਨੇ ਇੱਕ ਵਾਰ ਫਿਰ ਪੰਜਾਬ ਵਿੱਚ ਨਸ਼ਿਆਂ ਦੀ ਗੰਭੀਰ ਅਤੇ ਭਿਆਨਕ ਸਮੱਸਿਆ ਨੂੰ ਉਜਾਗਰ ਕਰ ਦਿੱਤਾ ਹੈ। ਇਸ ਦੁਖਦਾਈ ਘਟਨਾ ਤੋਂ ਬਾਅਦ ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਉਣ ਅਤੇ ਨਸ਼ਿਆਂ ਦੇ ਕਾਰੋਬਾਰ ਵਿਰੁੱਧ ਆਵਾਜ਼ ਬੁਲੰਦ ਕਰਨ ਲਈ ਇਕੱਠੇ ਹੋਏ ਲੱਖਾ ਸਿਧਾਣਾ ਅਤੇ ਮੋਹਨਜੀਤ ਸਿੰਘ ਸ਼ੇਰੋ ਸਮੇਤ ਵੱਡੀ ਗਿਣਤੀ ਵਿੱਚ ਨੌਜਵਾਨਾਂ ਨੂੰ ਪੁਲਿਸ ਵੱਲੋਂ ਗ੍ਰਿਫ਼ਤਾਰ ਕਰਨਾ ਅਤੇ ਉਨ੍ਹਾਂ ਵਿਰੁੱਧ ਸੰਗੀਨ ਧਾਰਾਵਾਂ ਤਹਿਤ ਮਾਮਲੇ ਦਰਜ ਕਰਨਾ ਬੇਹੱਦ ਚਿੰਤਾਜਨਕ ਅਤੇ ਨਿੰਦਣਯੋਗ ਹੈ।

Ad Position 21
No active advertisement
ਮੀਟਿੰਗ ਉਪਰੰਤ ਸਾਂਝੇ ਤੌਰ ਉੱਤੇ ਪੱਤਰਕਾਰਾਂ ਨਾਲ ਗੱਲ ਬਾਤ ਕਰਦੇ ਹੋਏ ਮੋਹਨਜੀਤ ਸ਼ੇਰੋਂ ਇਨਸਾਫ ਕਮੇਟੀ ਦੇ ਮੈਂਬਰ। ਤਸਵੀਰ-ਮੁਕੇਸ਼ ਕੁਮਾਰ 04-11-2026
ਸੰਗਰੂਰ, 3 ਨਵੰਬਰ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ)-ਪਰਵਿੰਦਰ ਸਿੰਘ ਝੋਟਾ ਨੂੰ ਇਨਸਾਫ਼ ਦਿਵਾਉਣ ਲਈ ਮਾਨਸਾ ਵਿਖੇ ਲਗਾਤਾਰ ਚੱਲ ਰਹੇ ਮੋਰਚੇ ਦੌਰਾਨ ਪਿੰਡ ਭੰਮੇ ਕਲਾਂ ਦੇ ਨੌਜਵਾਨ ਦਲਜੀਤ ਸਿੰਘ ਦੀ ਨਸ਼ੇ ਦੀ ਓਵਰਡੋਜ਼ ਕਾਰਨ ਹੋਈ ਮੌਤ ਨੇ ਇੱਕ ਵਾਰ ਫਿਰ ਪੰਜਾਬ ਵਿੱਚ ਨਸ਼ਿਆਂ ਦੀ ਗੰਭੀਰ ਅਤੇ ਭਿਆਨਕ ਸਮੱਸਿਆ ਨੂੰ ਉਜਾਗਰ ਕਰ ਦਿੱਤਾ ਹੈ। ਇਸ ਦੁਖਦਾਈ ਘਟਨਾ ਤੋਂ ਬਾਅਦ ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਉਣ ਅਤੇ ਨਸ਼ਿਆਂ ਦੇ ਕਾਰੋਬਾਰ ਵਿਰੁੱਧ ਆਵਾਜ਼ ਬੁਲੰਦ ਕਰਨ ਲਈ ਇਕੱਠੇ ਹੋਏ ਲੱਖਾ ਸਿਧਾਣਾ ਅਤੇ ਮੋਹਨਜੀਤ ਸਿੰਘ ਸ਼ੇਰੋ ਸਮੇਤ ਵੱਡੀ ਗਿਣਤੀ ਵਿੱਚ ਨੌਜਵਾਨਾਂ ਨੂੰ ਪੁਲਿਸ ਵੱਲੋਂ ਗ੍ਰਿਫ਼ਤਾਰ ਕਰਨਾ ਅਤੇ ਉਨ੍ਹਾਂ ਵਿਰੁੱਧ ਸੰਗੀਨ ਧਾਰਾਵਾਂ ਤਹਿਤ ਮਾਮਲੇ ਦਰਜ ਕਰਨਾ ਬੇਹੱਦ ਚਿੰਤਾਜਨਕ ਅਤੇ ਨਿੰਦਣਯੋਗ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਮੋਹਨਜੀਤ ਸਿੰਘ ਸ਼ੇਰੋ ਇਨਸਾਫ਼ ਕਮੇਟੀ ਦੇ ਮੈਂਬਰਾਂ ਵੱਲੋਂ ਸਥਾਨਕ ਗੁਰਦੁਆਰਾ ਸ੍ਰੀ ਨਾਨਕਿਆਣਾ ਸਾਹਿਬ ਵਿਖੇ ਹੋਈ ਮੀਟਿੰਗ ਉਪਰੰਤ ਸਾਂਝੇ ਤੌਰ ’ਤੇ ਜਾਰੀ ਕੀਤੇ ਬਿਆਨ ਵਿੱਚ ਕੀਤਾ ਗਿਆ। ਮੀਟਿੰਗ ਵਿੱਚ ਇਨਸਾਫ਼ ਕਮੇਟੀ ਦੇ ਮੈਂਬਰ ਅਤੇ ਅਕਾਲੀ ਦਲ ਵਾਰਿਸ ਪੰਜਾਬ ਦੇ ਸੀਨੀਅਰ ਆਗੂ ਚਮਨਦੀਪ ਸਿੰਘ ਮਿਲਖੀ, ਸੀਨੀਅਰ ਕਿਸਾਨ ਆਗੂ ਸੁਰਜੀਤ ਸਿੰਘ ਫੂਲ, ਐਡਵੋਕੇਟ ਮਨਪ੍ਰੀਤ ਸਿੰਘ ਨਮੋਲ, ਹਰਮਨਜੀਤ ਸਿੰਘ ਡਿੱਕੀ ਜੈਜੀ, ਰਣ ਸਿੰਘ ਚੱਠਾ, ਮਲਕੀਤ ਸਿੰਘ ਚੰਗਾਲ ਅਤੇ ਅਕਾਲੀ ਦਲ ਅੰਮ੍ਰਿਤਸਰ ਦੇ ਸੀਨੀਅਰ ਆਗੂ ਗੁਰਨੈਬ ਸਿੰਘ ਰਾਮਪੁਰਾ ਆਦਿ ਮੈਂਬਰ ਮੌਜੂਦ ਸਨ। ਆਗੂਆਂ ਨੇ ਸਾਂਝੇ ਤੌਰ ਉੱਤੇ ਕਿਹਾ ਕਿ ਇਹ ਲੜਾਈ ਕਿਸੇ ਇੱਕ ਵਿਅਕਤੀ ਜਾਂ ਇੱਕ ਜਥੇਬੰਦੀ ਦੀ ਨਹੀਂ, ਸਗੋਂ ਪੰਜਾਬ ਦੀ ਜਵਾਨੀ, ਪੰਜਾਬ ਦੇ ਭਵਿੱਖ ਅਤੇ ਇਨਸਾਫ਼ ਦੀ ਆਵਾਜ਼ ਬੁਲੰਦ ਕਰਨ ਵਾਲੇ ਹਰ ਪੰਜਾਬੀ ਦੀ ਸਾਂਝੀ ਲੜਾਈ ਹੈ। ਲੱਖਾ ਸਿਧਾਣਾ ਅਤੇ ਮੋਹਨਜੀਤ ਸਿੰਘ ਸ਼ੇਰੋ ਸਮੇਤ ਗ੍ਰਿਫ਼ਤਾਰ ਕੀਤੇ ਗਏ ਨੌਜਵਾਨਾਂ ਦੀ ਰਿਹਾਈ ਦੀ ਮੰਗ ਕਰਨਾ ਸਿਰਫ਼ ਉਨ੍ਹਾਂ ਦੇ ਨਿੱਜੀ ਹੱਕਾਂ ਦੀ ਗੱਲ ਨਹੀਂ, ਬਲਕਿ ਉਸ ਲੋਕਤੰਤਰੀ ਹੱਕ ਦੀ ਰਾਖੀ ਵੀ ਹੈ ਜਿਸ ਤਹਿਤ ਹਰ ਨਾਗਰਿਕ ਨੂੰ ਸਰਕਾਰ ਦੀਆਂ ਨੀਤੀਆਂ ਅਤੇ ਸਮਾਜਿਕ ਬੁਰਾਈਆਂ ਵਿਰੁੱਧ ਆਪਣੀ ਆਵਾਜ਼ ਉਠਾਉਣ ਦਾ ਅਧਿਕਾਰ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਅਤੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਇਸ਼ਤਿਹਾਰਾਂ ਅਤੇ ਪ੍ਰਚਾਰ ਰਾਹੀਂ ਰੰਗਲੇ ਪੰਜਾਬ ਦੀ ਤਸਵੀਰ ਪੇਸ਼ ਕੀਤੀ ਜਾ ਰਹੀ ਹੈ ਪਰ ਜ਼ਮੀਨੀ ਹਕੀਕਤ ਇਸ ਤੋਂ ਬਿਲਕੁਲ ਉਲਟ ਹੈ। ਪੰਜਾਬ ਦਾ ਨੌਜਵਾਨ ਨਸ਼ਿਆਂ ਦੀ ਦਲਦਲ ਵਿੱਚ ਫਸ ਕੇ ਆਪਣੀਆਂ ਜਾਨਾਂ ਗੁਆ ਰਿਹਾ ਹੈ, ਮਾਪਿਆਂ ਦੇ ਘਰਾਂ ਦੇ ਚਿਰਾਗ ਬੁਝ ਰਹੇ ਹਨ ਅਤੇ ਪਰਿਵਾਰਾਂ ਉੱਤੇ ਦੁੱਖਾਂ ਦੇ ਪਹਾੜ ਟੁੱਟ ਰਹੇ ਹਨ। ਸਭ ਤੋਂ ਦੁਖਦਾਈ ਗੱਲ ਇਹ ਹੈ ਕਿ ਨਸ਼ਿਆਂ ਦੇ ਖ਼ਾਤਮੇ ਦੀ ਮੰਗ ਕਰਨ ਅਤੇ ਨਸ਼ਿਆਂ ਵਿਰੁੱਧ ਸੰਘਰਸ਼ ਕਰਨ ਵਾਲਿਆਂ ਨੂੰ ਗੋਲੀਆਂ ਜਾਂ ਪੁਲਿਸ ਕੇਸਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਮੀਟਿੰਗ ਦੌਰਾਨ ਆਗੂਆਂ ਨੇ ਪਰਵਿੰਦਰ ਝੋਟਾ ਐਕਸ਼ਨ ਕਮੇਟੀ ਵੱਲੋਂ 5 ਨਵੰਬਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਸੰਗਰੂਰ ਸਥਿਤ ਰਿਹਾਇਸ਼ ਦਾ ਘਿਰਾਓ ਕਰਨ ਦੇ ਦਿੱਤੇ ਸੱਦੇ ਦੀ ਪੂਰਨ ਹਮਾਇਤ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਮੋਹਨਜੀਤ ਸ਼ੇਰੋ ਇਨਸਾਫ਼ ਕਮੇਟੀ ਇਸ ਸੰਘਰਸ਼ ਵਿੱਚ ਪਰਵਿੰਦਰ ਝੋਟਾ ਐਕਸ਼ਨ ਕਮੇਟੀ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ ਅਤੇ ਲੱਖਾ ਸਿਧਾਣਾ, ਮੋਹਨਜੀਤ ਸ਼ੇਰੋ ਸਮੇਤ ਗ੍ਰਿਫ਼ਤਾਰ ਕੀਤੇ ਗਏ ਸਾਰੇ ਨੌਜਵਾਨਾਂ ਦੀ ਰਿਹਾਈ ਤੱਕ ਹਰ ਸੰਭਵ ਸਹਿਯੋਗ ਦਿੱਤਾ ਜਾਵੇਗਾ। ਉਨ੍ਹਾਂ ਸਮੂਹ ਕਿਸਾਨ ਜਥੇਬੰਦੀਆਂ, ਨੌਜਵਾਨ ਸਭਾਵਾਂ, ਸਮਾਜਿਕ ਅਤੇ ਧਾਰਮਿਕ ਜਥੇਬੰਦੀਆਂ, ਵਪਾਰਕ ਵਰਗ, ਬੁੱਧੀਜੀਵ ੀਆਂ ਅਤੇ ਇਨਸਾਫ਼ ਪਸੰਦ ਲੋਕਾਂ ਨੂੰ ਅਪੀਲ ਕੀਤੀ ਕਿ ਉਹ 5 ਨਵੰਬਰ ਨੂੰ ਹੋਣ ਵਾਲੇ ਇਸ ਘਿਰਾਓ ਵਿੱਚ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਨ।
Ad Position 22
No active advertisement
ਪਿਛਲੀ ਖ਼ਬਰ ਦਿੜ੍ਹਬਾ ਵਿਖੇ ਤਾਇਨਾਤ ਥਾਣੇਦਾਰ 25 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਵੱਲੋਂ ਕਾਬੂ ਰੈਸਟੋਰੈਂਟ ਸੰਬੰਧੀ ਪੁਲਿਸ ਕ... ਅਗਲੀ ਖ਼ਬਰ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਅਗਵਾਈ ਹੇਠ ਨਗਰ ਕੌਂਸਲ ਸੁਨਾਮ ਦਾ ਇਤਿਹਾਸਕ ਫ਼ੈਸਲਾ
Ad Position 24