04-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2026

ਜੱਸੀ ਮੰਨਵੀ ਨੂੰ ਪਾਰਟੀ ਹਾਈਕਮਾਂਡ ਵੱਲੋਂ ਜਨਰਲ ਸਕੱਤਰ ਬਣਾਉਣਾ ਬੇਹੱਦ ਸ਼ਲਾਘਾਯੋਗ ਫ਼ੈਸਲਾ- ਨੰਬਰਦਾਰ ਸੰਦੀਪ ਸਲਾਰ

ਅਮਰਗੜ੍ਹ, 3 ਨਵੰਬਰ (ਜਤਿੰਦਰ ਮੰਨਵੀ, ਪਵਿੱਤਰ ਸਿੰਘ) - ਸੁਖਬੀਰ ਸਿੰਘ ਬਾਦਲ ਵੱਲੋਂ ਸ਼੍ਰੋਮਣੀ ਅਕਾਲੀ ਦਲ ਨੂੰ ਜ਼ਮੀਨੀ ਪੱਧਰ ਤੇ ਹੋਰ ਮਜ਼ਬੂਤ ਕਰਨ ਅਤੇ ਮਿਹਨਤੀ ਆਗੂਆਂ ਨੂੰ ਬਣਦਾ ਮਾਣ-ਸਤਿਕਾਰ ਦੇਣ ਦੇ ਮਕਸਦ ਤਹਿਤ ਹਲਕਾ ਇੰਚਾਰਜ ਅਮਰਗੜ੍ਹ ਜਸਬੀਰ ਸਿੰਘ ਜੱਸੀ ਮੰਨਵੀ ਨੂੰ ਪਾਰਟੀ ਦਾ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ ਹੈ। ਪਾਰਟੀ ਦੇ ਇਸ ਅਹਿਮ ਅਤੇ ਦੂਰਅੰਦੇਸ਼ੀ ਫ਼ੈਸਲੇ ਨਾਲ ਇਲਾਕੇ ਭਰ ਦੇ ਪਾਰਟੀ ਵਰਕਰਾਂ ਅਤੇ ਸਮਰਥਕਾਂ ਵਿਚ ਭਾਰੀ ਉਤਸ਼ਾਹ ਅਤੇ ਖ਼ੁਸ਼ੀ ਦੀ ਲਹਿਰ ਦੇਖਣ ਨੂੰ ਮਿਲ ਰਹੀ ਹੈ।

Ad Position 21
No active advertisement
ਜੱਸੀ ਮੰਨਵੀ ਅਤੇ ਨੰਬਰਦਾਰ ਸੰਦੀਪ ਸਲਾਰ ਦੀ ਤਸਵੀਰ। 04-11-2026
ਅਮਰਗੜ੍ਹ, 3 ਨਵੰਬਰ (ਜਤਿੰਦਰ ਮੰਨਵੀ, ਪਵਿੱਤਰ ਸਿੰਘ) - ਸੁਖਬੀਰ ਸਿੰਘ ਬਾਦਲ ਵੱਲੋਂ ਸ਼੍ਰੋਮਣੀ ਅਕਾਲੀ ਦਲ ਨੂੰ ਜ਼ਮੀਨੀ ਪੱਧਰ ਤੇ ਹੋਰ ਮਜ਼ਬੂਤ ਕਰਨ ਅਤੇ ਮਿਹਨਤੀ ਆਗੂਆਂ ਨੂੰ ਬਣਦਾ ਮਾਣ-ਸਤਿਕਾਰ ਦੇਣ ਦੇ ਮਕਸਦ ਤਹਿਤ ਹਲਕਾ ਇੰਚਾਰਜ ਅਮਰਗੜ੍ਹ ਜਸਬੀਰ ਸਿੰਘ ਜੱਸੀ ਮੰਨਵੀ ਨੂੰ ਪਾਰਟੀ ਦਾ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ ਹੈ। ਪਾਰਟੀ ਦੇ ਇਸ ਅਹਿਮ ਅਤੇ ਦੂਰਅੰਦੇਸ਼ੀ ਫ਼ੈਸਲੇ ਨਾਲ ਇਲਾਕੇ ਭਰ ਦੇ ਪਾਰਟੀ ਵਰਕਰਾਂ ਅਤੇ ਸਮਰਥਕਾਂ ਵਿਚ ਭਾਰੀ ਉਤਸ਼ਾਹ ਅਤੇ ਖ਼ੁਸ਼ੀ ਦੀ ਲਹਿਰ ਦੇਖਣ ਨੂੰ ਮਿਲ ਰਹੀ ਹੈ।ਇਸ ਨਿਯੁਕਤੀ ਤੇ ਖ਼ੁਸ਼ੀ ਦਾ ਇਜ਼ਹਾਰ ਕਰਦਿਆਂ ਉੱਘੇ ਆਗੂ ਨੰਬਰਦਾਰ ਸੰਦੀਪ ਸਿੰਘ ਸਲਾਰ ਨੇ ਅਜੀਤ ਨਾਲ ਵਿਸ਼ੇਸ਼ ਗੱਲਬਾਤ ਦੌਰਾਨ ਆਖਿਆ ਕਿ ਹਾਈਕਮਾਂਡ ਦਾ ਇਹ ਫ਼ੈਸਲਾ ਬੇਹੱਦ ਸ਼ਲਾਘਾਯੋਗ ਹੈ। ਉਨ੍ਹਾਂ ਕਿਹਾ ਕਿ ਜੱਸੀ ਮੰਨਵੀ ਇੱਕ ਹਰਮਨ-ਪਿਆਰੇ ਅਤੇ ਜ਼ਮੀਨੀ ਪੱਧਰ ਦੇ ਟਕਸਾਲੀ ਆਗੂ ਹਨ, ਜਿਨ੍ਹਾਂ ਨੇ ਹਮੇਸ਼ਾ ਪਾਰਟੀ ਦੀ ਚੜ੍ਹਦੀ ਕਲਾ ਲਈ ਬਿਨਾਂ ਕਿਸੇ ਸੁਆਰਥ ਤੋਂ ਸੇਵਾ ਨਿਭਾਈ ਹੈ। ਉਹ ਹਲਕੇ ਦੇ ਹਰ ਵਰਗ ਦੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਨੇੜਿਓਂ ਜਾਣਦੇ ਹਨ ਅਤੇ ਹਮੇਸ਼ਾ ਲੋਕਾਂ ਦੇ ਦੁੱਖ-ਸੁਖ ਵਿਚ ਮੋਢੇ ਨਾਲ ਮੋਢਾ ਜੋੜ ਕੇ ਖੜ੍ਹਦੇ ਹਨ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਜੱਸੀ ਮੰਨਵੀ ਨੂੰ ਜਨਰਲ ਸਕੱਤਰ ਦੀ ਅਹਿਮ ਜ਼ਿੰਮੇਵਾਰੀ ਮਿਲਣ ਨਾਲ ਅਮਰਗੜ੍ਹ ਹਲਕੇ ਵਿਚ ਸ਼੍ਰੋਮਣੀ ਅਕਾਲੀ ਦਲ ਦੀਆਂ ਜੜ੍ਹਾਂ ਹੋਰ ਮਜ਼ਬੂਤ ਹੋਣਗੀਆਂ ਅਤੇ ਆਉਣ ਵਾਲੇ ਦਿਨਾਂ ਵਿਚ ਵਰਕਰ ਪੂਰੀ ਤਨਦੇਹੀ ਨਾਲ ਕੰਮ ਕਰਨਗੇ।
Ad Position 22
No active advertisement
ਪਿਛਲੀ ਖ਼ਬਰ ਰਾਹੁਲ ਗਾਂਧੀ ਦੀ ਇਨਸਾਫ਼ ਰੈਲੀ ਪੰਜਾਬ ਦੀ ਮੌਜੂਦਾ ਸਰਕਾਰ ਦੀਆਂ ਜੜ੍ਹਾਂ ਹਿਲਾ ਦੇਵੇਗੀ- ਸਮਿਤ ਮਾਨ ਅਗਲੀ ਖ਼ਬਰ ਦੀਵਾਲੀ ਦੇ ਦਿਨਾਂ ’ਚ ਵੀ ਹਨੇਰੇ ਅੰਦਰ ਡੁੱਬੀਆਂ ਸੰਗਰੂਰ ਦੀਆਂ ਕਲੋਨੀਆਂ ਲਈ ਰੌਸ਼ਨੀ ਦੀ ਕਿਰਨ ਬਣੀ ਉਮੀਦ ਸੰਸਥਾ ਅਰਵਿੰਦ...
Ad Position 24