03-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2026

ਰਾਹੁਲ ਗਾਂਧੀ ਦੀ ਇਨਸਾਫ਼ ਰੈਲੀ ਪੰਜਾਬ ਦੀ ਮੌਜੂਦਾ ਸਰਕਾਰ ਦੀਆਂ ਜੜ੍ਹਾਂ ਹਿਲਾ ਦੇਵੇਗੀ- ਸਮਿਤ ਮਾਨ

ਅਮਰਗੜ੍ਹ, 3 ਨਵੰਬਰ (ਜਤਿੰਦਰ ਮੰਨਵੀ, ਪਵਿੱਤਰ ਸਿੰਘ, ਰਣਧੀਰ ਸਿੰਘ ਮਹੋਲੀ)- ਅਮਰਗੜ੍ਹ ਹਲਕੇ ਚੋਂ ਵੱਡੀ ਗਿਣਤੀ ਵਿਚ ਕਾਂਗਰਸੀ ਆਗੂ ਅਤੇ ਵਰਕਰ ਪੂਰੇ ਉਤਸ਼ਾਹ ਨਾਲ 4 ਨਵੰਬਰ ਨੂੰ ਰਾਹੁਲ ਗਾਂਧੀ ਦੀ ਅਗਵਾਈ ਹੇਠ ਹੋਣ ਵਾਲੀ ਇਨਸਾਫ਼ ਰੈਲੀ ਵਿਚ ਸ਼ਮੂਲੀਅਤ ਕਰਨਗੇ ਤੇ ਇਸਦੀਆਂ ਤਿਆਰੀਆਂ ਸਬੰਧੀ ਹਲਕੇ ਦੇ ਵੱਖ-ਵੱਖ ਪਿੰਡਾਂ ਵਿਚ ਲਗਾਤਾਰ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਇਨਾ ਗੱਲਾਂ ਦਾ ਪ੍ਰਗਟਾਵਾ ਕਾਂਗਰਸੀ ਆਗੂ ਸਮਿਤ ਸਿੰਘ ਮਾਨ ਕੌਮੀ ਬੁਲਾਰੇ ਤੇ ਕੌਮੀ ਖੇਡ ਮੁਖੀ ਕਾਂਗਰਸ ਵੱਲੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਕੀਤਾ।

Ad Position 21
No active advertisement
ਸਨਿਚਰਵਾਰ, 1 ਅਗਸਤ, 2026 04-11-2026
ਅਮਰਗੜ੍ਹ, 3 ਨਵੰਬਰ (ਜਤਿੰਦਰ ਮੰਨਵੀ, ਪਵਿੱਤਰ ਸਿੰਘ, ਰਣਧੀਰ ਸਿੰਘ ਮਹੋਲੀ)- ਅਮਰਗੜ੍ਹ ਹਲਕੇ ਚੋਂ ਵੱਡੀ ਗਿਣਤੀ ਵਿਚ ਕਾਂਗਰਸੀ ਆਗੂ ਅਤੇ ਵਰਕਰ ਪੂਰੇ ਉਤਸ਼ਾਹ ਨਾਲ 4 ਨਵੰਬਰ ਨੂੰ ਰਾਹੁਲ ਗਾਂਧੀ ਦੀ ਅਗਵਾਈ ਹੇਠ ਹੋਣ ਵਾਲੀ ਇਨਸਾਫ਼ ਰੈਲੀ ਵਿਚ ਸ਼ਮੂਲੀਅਤ ਕਰਨਗੇ ਤੇ ਇਸਦੀਆਂ ਤਿਆਰੀਆਂ ਸਬੰਧੀ ਹਲਕੇ ਦੇ ਵੱਖ-ਵੱਖ ਪਿੰਡਾਂ ਵਿਚ ਲਗਾਤਾਰ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ।ਇਨਾ ਗੱਲਾਂ ਦਾ ਪ੍ਰਗਟਾਵਾ ਕਾਂਗਰਸੀ ਆਗੂ ਸਮਿਤ ਸਿੰਘ ਮਾਨ ਕੌਮੀ ਬੁਲਾਰੇ ਤੇ ਕੌਮੀ ਖੇਡ ਮੁਖੀ ਕਾਂਗਰਸ ਵੱਲੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਕੀਤਾ।ਉਨ੍ਹਾਂ ਕਿਹਾ ਕਿ ਰੈਲੀ ਦਾ ਮੁੱਖ ਉਦੇਸ਼ ਪੰਜਾਬ ਵਿਚ ਵਿਗੜ ਰਹੀ ਅਮਨ-ਕਾਨੂੰਨ ਦੀ ਸਥਿਤੀ, ਨਸ਼ਿਆਂ ਦੀ ਸਮੱਸਿਆ, ਬੇਰੁਜ਼ਗਾਰੀ ਅਤੇ ਕਿਸਾਨਾਂ ਨਾਲ ਸਬੰਧਤ ਮੁੱਦਿਆਂ ਨੂੰ ਪ੍ਰਮੁੱਖਤਾ ਨਾਲ ਉਠਾਉਣਾ ਹੈ ਤੇ ਕਾਂਗਰਸ ਪਾਰਟੀ ਵੱਲੋਂ ਮੌਜੂਦਾ ਸਰਕਾਰ ਦੀਆਂ ਨਾਕਾਮੀਆਂ ਨੂੰ ਲੋਕਾਂ ਸਾਹਮਣੇ ਰੱਖਣਾ ਹੈ।ਉਨ੍ਹਾਂ ਦਾਅਵਾ ਕੀਤਾ ਕਿ ਰਾਹੁਲ ਗਾਂਧੀ ਦੀ ਅਗਵਾਈ ਹੇਠ ਹੋਣ ਵਾਲੀ ਇਹ ਰੈਲੀ ਪੰਜਾਬ ਦੀ ਮੌਜੂਦਾ ਸਰਕਾਰ ਨੂੰ ਸੱਤਾ ਤੋਂ ਲਾਂਭੇ ਕਰਨ ਦੀ ਲੜਾਈ ਵਿਚ ਅਹਿਮ ਭੂਮਿਕਾ ਨਿਭਾਏਗੀ ਅਤੇ ਸੂਬੇ ਦੇ ਲੋਕਾਂ ਦੀ ਆਵਾਜ਼ ਬਣੇਗੀ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਪਾਰਟੀ ਵਰਕਰ ਪੂਰੀ ਤਨਦੇਹੀ ਨਾਲ ਕੰਮ ਕਰ ਰਹੇ ਹਨ ਜਿਸ ਦੇ ਸਾਰਥਕ ਨਤੀਜੇ ਮਿਲਣਗੇ।
Ad Position 22
No active advertisement
ਪਿਛਲੀ ਖ਼ਬਰ ਸੇਵਾ ਮੁਕਤੀ ਉੱਤੇ ਦਿੱਤੀ ਵਿਦਾਇਗੀ ਅਗਲੀ ਖ਼ਬਰ ਜੱਸੀ ਮੰਨਵੀ ਨੂੰ ਪਾਰਟੀ ਹਾਈਕਮਾਂਡ ਵੱਲੋਂ ਜਨਰਲ ਸਕੱਤਰ ਬਣਾਉਣਾ ਬੇਹੱਦ ਸ਼ਲਾਘਾਯੋਗ ਫ਼ੈਸਲਾ- ਨੰਬਰਦਾਰ ਸੰਦੀਪ ਸਲਾਰ
Ad Position 24