ਜੱਸੀ ਕਰਤਾਰਪੁਰਾ ਨੂੰ ਕਾਂਗਰਸ ਨੇ ਰੋਪੜ ਜ਼ਿਲ੍ਹੇ ਦੇ ਸੰਗਠਨ ਦੀ ਦਿੱਤੀ ਅਹਿਮ ਜ਼ਿੰਮੇਵਾਰੀ
ਸੰਗਰੂਰ, 3 ਨਵੰਬਰ (ਅਮਨਦੀਪ ਸਿੰਘ ਬਿੱਟਾ)-ਪੰਜਾਬ ਪ੍ਰਦੇਸ ਕਾਂਗਰਸ ਐੱਸ. ਸੀ.
ਸੰਗਰੂਰ, 3 ਨਵੰਬਰ (ਅਮਨਦੀਪ ਸਿੰਘ ਬਿੱਟਾ)-ਪੰਜਾਬ ਪ੍ਰਦੇਸ ਕਾਂਗਰਸ ਐੱਸ.ਸੀ. ਵਿੰਗ ਦੇ ਚੇਅਰਮੈਨ ਗੁਰਪ੍ਰੀਤ ਸਿੰਘ ਲੱਕੀ ਖੋਖਰ ਨੇ ਸੰਗਰੂਰ ਨਾਲ਼ ਸੰਬੰਧਤ ਚਮਕੌਰ ਸਿੰਘ ਜੱਸੀ ਕਰਤਾਰਪੁਰ ਨੂੰ ਜ਼ਿਲ੍ਹਾ ਰੋਪੜ ਐੱਸ.ਸੀ. ਵਿੰਗ ਦੇ ਸੰਗਠਨ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ। ਜ਼ਿਕਰਯੋਗ ਹੈ ਕਿ ਰੋਪੜ ਜ਼ਿਲ੍ਹਾ ਮੰਨਿਆ ਜਾਂਦਾ ਹੈ ਅਤੇ ਇੱਥੋਂ ਜੱਸੀ ਕਰਤਾਰਪੁਰਾ ਨੂੰ ਜ਼ਿੰਮੇਵਾਰੀ ਦਿੱਤੇ ਜਾਣਾ ਰਾਜਨੀਤੀ ਦ੍ਰਿਸ਼ਟੀ ਤੋਂ ਕਾਫੀ ਅਹਿਮ ਮੰਨੀ ਜਾਂਦੀ ਹੈ। ਜੱਸੀ ਕਰਤਾਰਪੁਰਾ ਨੇ ਵੀ ਨਹੀਂ ਜ਼ਿੰਮੇਵਾਰੀ ਮਿਲਣ ਉਪਰੰਤ ਕਿਹਾ ਕਿ ਰੋਪੜ ਜ਼ਿਲ੍ਹੇ ਵਿੱਚ ਕਾਂਗਰਸ ਦੀ ਮਜ਼ਬੂਤੀ, ਸੰਗਠਨ ਨੂੰ ਜਥੇਬੰਦ ਕਰਨ ਲਈ ਪੂਰੀ ਤਨਦੇਹੀਰ ਨਾਲ਼ ਕੰਮ ਕਰਨਗੇ ਅਤੇ ਪਾਰਟੀ ਦੇ ਵਿਧਾਨ ਸਭਾ ਚੋਣਾਂ ਵਿੱਚ ਹੂੰਝਾ ਫੇਰ ਪ੍ਰਦਰਸ਼ਨ ਲਈ ਕੰਮ ਕਰਨਗੇ।