03-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2026

ਮੁਫ਼ਤ ਸਿਹਤ ਜਾਂਚ ਕੈਂਪ ਸ਼ੁਰੂ

ਭਵਾਨੀਗੜ੍ਹ, 3 ਨਵੰਬਰ (ਰਣਧੀਰ ਸਿੰਘ ਫੱਗੂਵਾਲਾ, ਲਖਵਿੰਦਰ ਪਾਲ ਗਰਗ)- ਸਥਾਨਕ ਰਹਿਬਰ ਚੈਰੀਟੇਬਲ ਹਸਪਤਾਲ ਵੱਲੋਂ ਲੋਕਾਂ ਨੂੰ ਬਿਹਤਰ ਅਤੇ ਕਿਫ਼ਾਇਤੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ 1 ਤੋਂ 7 ਨਵੰਬਰ ਤੱਕ ਲਗਾਏ ਜਾ ਰਹੇ ਮੁਫ਼ਤ ਸਿਹਤ ਜਾਂਚ ਕੈਂਪ ਦੀ ਸ਼ੁਰੂਆਤ ਕੀਤੀ ਗਈ। ਕੈਂਪ ਦੇ ਪਹਿਲੇ ਦਿਨ ਹੀ ਇਲਾਕੇ ਦੇ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਦਿੱਤਾ ਗਿਆ ਅਤੇ ਲਗਭਗ 100 ਮਰੀਜ਼ਾਂ ਦੀ ਮੁਫ਼ਤ ਸਿਹਤ ਜਾਂਚ ਕਰਕੇ ਉਨ੍ਹਾਂ ਨੂੰ ਲੋੜੀਂਦੀ ਡਾਕਟਰੀ ਸਲਾਹ ਅਤੇ ਇਲਾਜ ਮੁਹੱਈਆ ਕਰਵਾਇਆ ਗਿਆ।

Ad Position 21
No active advertisement
ਅਜੀਤ ਡੈਸਕ 04-11-2026
ਭਵਾਨੀਗੜ੍ਹ, 3 ਨਵੰਬਰ (ਰਣਧੀਰ ਸਿੰਘ ਫੱਗੂਵਾਲਾ, ਲਖਵਿੰਦਰ ਪਾਲ ਗਰਗ)- ਸਥਾਨਕ ਰਹਿਬਰ ਚੈਰੀਟੇਬਲ ਹਸਪਤਾਲ ਵੱਲੋਂ ਲੋਕਾਂ ਨੂੰ ਬਿਹਤਰ ਅਤੇ ਕਿਫ਼ਾਇਤੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ 1 ਤੋਂ 7 ਨਵੰਬਰ ਤੱਕ ਲਗਾਏ ਜਾ ਰਹੇ ਮੁਫ਼ਤ ਸਿਹਤ ਜਾਂਚ ਕੈਂਪ ਦੀ ਸ਼ੁਰੂਆਤ ਕੀਤੀ ਗਈ। ਕੈਂਪ ਦੇ ਪਹਿਲੇ ਦਿਨ ਹੀ ਇਲਾਕੇ ਦੇ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਦਿੱਤਾ ਗਿਆ ਅਤੇ ਲਗਭਗ 100 ਮਰੀਜ਼ਾਂ ਦੀ ਮੁਫ਼ਤ ਸਿਹਤ ਜਾਂਚ ਕਰਕੇ ਉਨ੍ਹਾਂ ਨੂੰ ਲੋੜੀਂਦੀ ਡਾਕਟਰੀ ਸਲਾਹ ਅਤੇ ਇਲਾਜ ਮੁਹੱਈਆ ਕਰਵਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਹਸਪਤਾਲ ਪ੍ਰਬੰਧਕਾਂ ਅਤੇ ਰਹਿਬਰ ਦੇ ਚੇਅਰਮੈਨ ਡਾ. ਐਮ ਐਸ ਖਾਨ ਨੇ ਦੱਸਿਆ ਕਿ ਕੈਂਪ ਦੌਰਾਨ ਮਰੀਜ਼ਾਂ ਨੂੰ ਮੁਫ਼ਤ ਓ.ਪੀ.ਡੀ., ਅਲਟਰਾਸਾਊਂਡ, ਲੈਬਾਰਟਰੀ ਟੈਸਟ, ਐਕਸ-ਰੇ ਅਤੇ ਹਸਪਤਾਲ ਵਿੱਚ ਦਾਖ਼ਲੇ ਦੀ ਸਹੂਲਤ ਪ੍ਰਦਾਨ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਮੈਡੀਸਨ, ਬੱਚਿਆਂ ਦੀ ਸਿਹਤ ਸੰਭਾਲ, ਹੱਡੀਆਂ ਅਤੇ ਜੋੜਾਂ ਦੇ ਰੋਗਾਂ, ਔਰਤਾਂ ਦੀ ਸਿਹਤ ਅਤੇ ਫਿਜ਼ੀਓਥੈਰੇਪੀ ਸਮੇਤ ਵੱਖ-ਵੱਖ ਬਿਮਾਰੀਆਂ ਦੇ ਮਾਹਿਰ ਡਾਕਟਰਾਂ ਵੱਲੋਂ ਮਰੀਜ਼ਾਂ ਦੀ ਜਾਂਚ ਕੀਤੀ ਜਾ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਨਵੰਬਰ 1984 ਦਾ ਸਿੱਖ ਕਤਲੇਆਮ ਭਾਰਤੀ ਜਮਹੂਰੀਅਤ ਦੇ ਇਤਿਹਾਸ ਦਾ ਕਾਲਾ ਅਧਿਆਏ, ਜਿਸ ਨੂੰ ਭੁਲਾਇਆ ਨਹੀਂ ਜਾ ਸਕਦਾ-ਹਰਵਿੰਦ... ਅਗਲੀ ਖ਼ਬਰ ਕੱਲ੍ਹ ਦੇ ਦਿੜ੍ਹਬਾ ਧਰਨੇ ਵਿੱਚ ਵੱਡੀ ਗਿਣਤੀ ’ਚ ਸ਼ਮੂਲੀਅਤ ਕਰੇਗੀ ਮੀਟਰ ਰੀਡਰ ਯੂਨੀਅਨ (ਆਜ਼ਾਦ)
Ad Position 24