ਸੰਤ ਅਤਰ ਸਿੰਘ ਗੁਰਮਤਿ ਕਾਲਜ ਦੇ ਵਿਦਿਆਰਥੀਆਂ ਨੂੰ ਵਿਸ਼ੇਸ਼ ਵਰਦੀਆਂ ਭੇਟ
ਮਸਤੂਆਣਾ ਸਾਹਿਬ, 3 ਨਵੰਬਰ (ਦਮਦਮੀ)- ਸੰਤ ਅਤਰ ਸਿੰਘ ਗੁਰਮਤਿ ਕਾਲਜ ਦੇ ਵਿਦਿਆਰਥੀਆਂ ਨੂੰ ਵਿਸ਼ੇਸ਼ ਤੌਰ ’ਤੇ ਤਿਆਰ ਕਰਵਾਈਆਂ ਗਈਆਂ ਵਰਦੀਆਂ ਭੇਟ ਕੀਤੀਆਂ ਗਈਆਂ। ਵਿਦਿਆਰਥੀਆਂ ਅੰਦਰ ਸਿੱਖੀ ਸਿਧਾਂਤਾਂ, ਧਾਰਮਿਕ ਰਹਿਣੀ-ਬਹਿਣੀ, ਸਾਦਗੀ ਅਤੇ ਅਨੁਸ਼ਾਸਨ ਦੀ ਭਾਵਨਾ ਪੈਦਾ ਕਰਨ ਦੇ ਉਦੇਸ਼ ਨਾਲ ਕੀਤਾ ਗਿਆ ਇਹ ਉਪਰਾਲਾ ਅਕਾਲ ਕਾਲਜ ਕੌਂਸਲ ਦੇ ਵਿਸ਼ੇਸ਼ ਸਹਿਯੋਗ ਸਦਕਾ ਨੇਪਰੇ ਚੜ੍ਹਿਆ।
ਮਸਤੂਆਣਾ ਸਾਹਿਬ, 3 ਨਵੰਬਰ (ਦਮਦਮੀ)- ਸੰਤ ਅਤਰ ਸਿੰਘ ਗੁਰਮਤਿ ਕਾਲਜ ਦੇ ਵਿਦਿਆਰਥੀਆਂ ਨੂੰ ਵਿਸ਼ੇਸ਼ ਤੌਰ ’ਤੇ ਤਿਆਰ ਕਰਵਾਈਆਂ ਗਈਆਂ ਵਰਦੀਆਂ ਭੇਟ ਕੀਤੀਆਂ ਗਈਆਂ। ਵਿਦਿਆਰਥੀਆਂ ਅੰਦਰ ਸਿੱਖੀ ਸਿਧਾਂਤਾਂ, ਧਾਰਮਿਕ ਰਹਿਣੀ-ਬਹਿਣੀ, ਸਾਦਗੀ ਅਤੇ ਅਨੁਸ਼ਾਸਨ ਦੀ ਭਾਵਨਾ ਪੈਦਾ ਕਰਨ ਦੇ ਉਦੇਸ਼ ਨਾਲ ਕੀਤਾ ਗਿਆ ਇਹ ਉਪਰਾਲਾ ਅਕਾਲ ਕਾਲਜ ਕੌਂਸਲ ਦੇ ਵਿਸ਼ੇਸ਼ ਸਹਿਯੋਗ ਸਦਕਾ ਨੇਪਰੇ ਚੜ੍ਹਿਆ। ਇਸ ਕਾਰਜ ਨੂੰ ਸਫ਼ਲਤਾ ਪੂਰਵਕ ਨੇਪਰੇ ਚਾੜ੍ਹਨ ਵਿੱਚ ਅਕਾਲ ਕਾਲਜ ਕੌਂਸਲ ਮਸਤੂਆਣਾ ਸਾਹਿਬ ਦੇ ਸਕੱਤਰ ਜਸਵੰਤ ਸਿੰਘ ਖਹਿਰਾ ਦੀ ਅਗਵਾਈ ਅਤੇ ਵਿਸ਼ੇਸ਼ ਯੋਗਦਾਨ ਰਿਹਾ। ਵਰਦੀਆਂ ਲਈ ਲੋੜੀਂਦੇ ਬਸਤਰਾਂ ਦੀ ਸੇਵਾ ਭਾਈ ਰਣਜੀਤ ਸਿੰਘ ਅਤੇ ਪ੍ਰੋਫੈਸਰ ਗੁਰਤੇਜ ਸਿੰਘ (ਸੰਗੀਤ ਅਧਿਆਪਕ) ਵਲੋਂ ਕੀਤੀ ਗਈ। ਇਸ ਮੌਕੇ ਕਰਵਾਏ ਗਏ ਸਾਦੇ ਪਰ ਪ੍ਰਭਾਵਸ਼ਾਲੀ ਸਮਾਗਮ ਵਿੱਚ ਕਾਲਜ ਦੇ ਡਾਇਰੈਕਟਰ ਗੁਰਵੀਰ ਸਿੰਘ ਸੋਹੀ, ਪ੍ਰਿੰਸੀਪਲ ਜਸਵੀਰ ਸਿੰਘ ਧੂਰਾ, ਪ੍ਰੋਫੈਸਰ ਜਸਪ੍ਰੀਤ ਸਿੰਘ, ਭਾਈ ਜਸਵਿੰਦਰ ਸਿੰਘ, ਭਾਈ ਅਜਾਇਬ ਸਿੰਘ ਸਮੇਤ ਹੋਰ ਹਾਜ਼ਰ ਸ਼ਖ਼ਸੀਅਤਾਂ ਨੇ ਵਿਦਿਆਰਥੀਆਂ ਨੂੰ ਆਸ਼ੀਰਵਾਦ ਦਿੰਦਿਆਂ ਕਿਹਾ ਕਿ ਵਿੱਦਿਆ ਦੇ ਨਾਲ-ਨਾਲ ਗੁਰਮਤਿ ਸਿਧਾਂਤਾਂ, ਉੱਚੇ ਨੈਤਿਕ ਕਦਰਾਂ-ਕੀਮਤਾਂ ਅਤੇ ਅਨੁਸ਼ਾਸਿਤ ਜੀਵਨ ਨੂੰ ਅਪਣਾਉਣਾ ਵੀ ਬੇਹੱਦ ਜ਼ਰੂਰੀ ਹੈ।