ਖੁਰਦ ਕਾਲਜ ਦਾ ਬੀ.ਏ ਦਾ ਨਤੀਜਾ ਰਿਹਾ ਸ਼ਾਨਦਾਰ
ਸੰਦੌੜ, 4 ਨਵੰਬਰ (ਗੁਰਪ੍ਰੀਤ ਸਿੰਘ ਚੀਮਾ)-ਮਾਡਰਨ ਕਾਲਜ ਆਫ ਟੈਕਨੀਕਲ ਐਜੂਕੇਸ਼ਨ ਖੁਰਦ ਦਾ ਬੀ. ਏ ਭਾਗ ਪਹਿਲਾ ਸਮੈਸਟਰ ਦੂਜਾ ਦਾ ਨਤੀਜਾ ਸ਼ਾਨਦਾਰ ਰਿਹਾ।
ਸੰਦੌੜ, 4 ਨਵੰਬਰ (ਗੁਰਪ੍ਰੀਤ ਸਿੰਘ ਚੀਮਾ)-ਮਾਡਰਨ ਕਾਲਜ ਆਫ ਟੈਕਨੀਕਲ ਐਜੂਕੇਸ਼ਨ ਖੁਰਦ ਦਾ ਬੀ.ਏ ਭਾਗ ਪਹਿਲਾ ਸਮੈਸਟਰ ਦੂਜਾ ਦਾ ਨਤੀਜਾ ਸ਼ਾਨਦਾਰ ਰਿਹਾ।ਪ੍ਰਿੰਸੀਪਲ ਡਾ. ਸੁਖਵਿੰਦਰ ਕੌਰ ਨੇ ਦੱਸਿਆ ਕਿ ਕਾਲਜ ਦੇ ਵਿਦਿਆਰਥੀਆਂ ਕੋਮਲਪ੍ਰੀਤ ਕੌਰ ਨੇ 491 ਅੰਕ ਪ੍ਰਾਪਤ ਕਰਕੇ ਪਹਿਲਾ, ਹਰਮਨਪ੍ਰੀਤ ਕੌਰ ਨੇ 478 ਅੰਕ ਪ੍ਰਾਪਤ ਕਰਕੇ ਦੂਜਾ ਅਤੇ ਸੁਸ਼ੀਲਾ ਨੇ 468 ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਪ੍ਰਾਪਤ ਕੀਤਾ। ਪ੍ਰਿੰਸੀਪਲ ਡਾ. ਸੁਖਵਿੰਦਰ ਕੌਰ ਨੇ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਇਸ ਪ੍ਰਾਪਤੀ ਤੇ ਵਧਾਈ ਦਿੱਤੀ ਅਤੇ ਕਿਹਾ ਕਿ ਵਿਦਿਆਰਥੀਆਂ ਦੀ ਇਸ ਚੰਗੀ ਪ੍ਰਾਪਤੀ ਨਾਲ ਕਾਲਜ ਦਾ ਮਾਣ ਸਨਮਾਨ ਵਧਿਆ ਹੈ ਅਤੇ ਉਹਨਾਂ ਨੂੰ ਭਵਿੱਖ ‘ਚ ਸਿੱਖਿਆ ਦੇ ਨਾਲ-ਨਾਲ ਸੱਭਿਆਚਾਰਕ ਅਤੇ ਖੇਡ ਗਤੀਵਿਧੀਆਂ ‘ਚ ਵੀ ਇਸੇ ਤਰ੍ਹਾਂ ਚੰਗਾ ਪ੍ਰਦਰਸ਼ਨ ਕਰਨ ਲਈ ਪ੍ਰੇਰਿਤ ਕੀਤਾ।