05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2026

ਦੂਨ ਇੰਟਰਨੈਸ਼ਨਲ ਸਕੂਲ ਦੇ ਬੱਚਿਆਂ ਨੇ ਸ਼ਾਨਦਾਰ ਫਨ ਦਾ ਕੀਤਾ ਮੁਜ਼ਾਹਰਾ

ਸੰਗਰੂਰ, 4 ਨਵੰਬਰ (ਅਮਨਦੀਪ ਸਿੰਘ ਬਿੱਟਾ)- ਦੂਨ ਇੰਟਰਨੈਸ਼ਨਲ ਸਕੂਲ ਸੰਗਰੂਰ ਵਿਚ ਵਿਸ਼ੇਸ਼ ਅਸੈਂਬਲੀ ਦਾ ਆਯੋਜਨ ਕੀਤਾ ਗਿਆ। ਇਸ ਅਸੈਂਬਲੀ ਦਾ ਮੁੱਖ ਉਦੇਸ਼ ਛੋਟੇ ਬੱਚਿਆਂ ਵਿੱਚ ਰਚਨਾਤਮਕਤਾ, ਆਤਮ ਵਿਸ਼ਵਾਸ ਪੈਦਾ ਕਰਨ ਦੇ ਨਾਲ-ਨਾਲ ਕੁਦਰਤ, ਸਿਹਤਮੰਦ ਜੀਵਨ ਜਾਂਚ ਅਤੇ ਪਰਿਵਾਰਕ ਕਦਰਾਂ-ਕੀਮਤਾਂ ਪ੍ਰਤੀ ਜਾਗਰੂਕਤ ਕਰਨਾ ਵੀ ਹੈ।

Ad Position 21
No active advertisement
ਅਜੀਤ ਡੈਸਕ 05-11-2026
ਸੰਗਰੂਰ, 4 ਨਵੰਬਰ (ਅਮਨਦੀਪ ਸਿੰਘ ਬਿੱਟਾ)- ਦੂਨ ਇੰਟਰਨੈਸ਼ਨਲ ਸਕੂਲ ਸੰਗਰੂਰ ਵਿਚ ਵਿਸ਼ੇਸ਼ ਅਸੈਂਬਲੀ ਦਾ ਆਯੋਜਨ ਕੀਤਾ ਗਿਆ। ਇਸ ਅਸੈਂਬਲੀ ਦਾ ਮੁੱਖ ਉਦੇਸ਼ ਛੋਟੇ ਬੱਚਿਆਂ ਵਿੱਚ ਰਚਨਾਤਮਕਤਾ, ਆਤਮ ਵਿਸ਼ਵਾਸ ਪੈਦਾ ਕਰਨ ਦੇ ਨਾਲ-ਨਾਲ ਕੁਦਰਤ, ਸਿਹਤਮੰਦ ਜੀਵਨ ਜਾਂਚ ਅਤੇ ਪਰਿਵਾਰਕ ਕਦਰਾਂ-ਕੀਮਤਾਂ ਪ੍ਰਤੀ ਜਾਗਰੂਕਤ ਕਰਨਾ ਵੀ ਹੈ। ਐੱਲ.ਕੇ.ਜੀ. ਦੇ ਵਿਦਿਆਰਥੀਆਂ ਨੇ ਵੱਖ-ਵੱਖ ਫਲਾਂ, ਸਬਜ਼ੀਆਂ ਅਤੇ ਕੁਦਰਤ ਦੇ ਰੂਪ ਵਿੱਚ ਪੁਸ਼ਾਕਾਂ ਪਹਿਨ ਕੇ ਪੇਸ਼ਕਾਰੀਆਂ ਦਿੱਤੀਆਂ। ਨੰਨ੍ਹੇ-ਮੁੰਨੇ ਬੱਚਿਆਂ ਨੇ ਤਾਜ਼ੇ ਫ਼ਲ ਅਤੇ ਹਰੀਆਂ ਸਬਜ਼ੀਆਂ ਖਾਣ ਦਾ ਸੰਦੇਸ਼ ਦਿੰਦਿਆਂ ਦੱਸਿਆ ਕਿ ਇਹ ਸਾਨੂੰ ਤੰਦਰੁਸਤ ਰੱਖਦੇ ਹਨ। ਬੱਚਿਆਂ ਨੇ ਜੰਕ ਫੂਡ ਤੋਂ ਤੌਬਾ ਕਰਦਿਆਂ ਘਰ ਦੇ ਬਣੇ ਪੌਸ਼ਟਿਕ ਆਹਾਰ ਨੂੰ ਅਪਨਾਉਣ ਦੀ ਅਪੀਲ ਕੀਤੀ। ਇਸ ਦੇ ਨਾਲ ਹੀ, ਹਰੇ-ਭਰੇ ਬਗੀਚੇ ਦੀ ਮਹੱਤਤਾ ਨੂੰ ਦਰਸਾਉਂਦਿਆਂ ਸਕੂਲ ਕੈਂਪਸ ਵਿੱਚ ਵੱਧ ਤੋਂ ਵੱਧ ਰੁੱਖ ਲਗਾਉਣ ਦਾ ਪ੍ਰਣ ਲਿਆ ਗਿਆ। ਪਰਿਵਾਰਕ ਕਦਰਾਂ-ਕੀਮਤਾਂ ਨੂੰ ਉਜਾਗਰ ਕਰਦੇ ਹੋਏ ਵਿਦਿਆਰਥੀਆਂ ਨੇ ਦਾਦਾ-ਦਾਦੀ, ਮਾਤਾ-ਪਿਤਾ ਅਤੇ ਹੋਰ ਪਰਿਵਾਰਕ ਮੈਂਬਰਾਂ ਦੀ ਭੂਮਿਕਾ ਨੂੰ ਬਾਖ਼ੂਬੀ ਨਿਭਾਇਆ। ਸਕੂਲ ਦੇ ਚੇਅਰਮੈਨ ਸ. ਅਜੀਤਇੰਦਰ ਸਿੰਘ ਮਾਨਸ਼ਾਹੀਆ, ਮੇਨੈਜਿੰਗ ਡਾਇਰੈਕਟਰ ਸ੍ਰੀਮਤੀ ਹਰਨੀਤ ਕੌਰ ਮਾਨਸ਼ਾਹੀਆ, ਡਾਇਰੈਕਟਰ ਸ੍ਰੀਮਤੀ ਅਨੁਰੂਪ ਜੌਹਲ ਅਤੇ ਪ੍ਰਿੰਸੀਪਲ ਸ੍ਰੀਮਤੀ ਅੰਜਲੀ ਸਿੱਧੂ ਨੇ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਇਸ ਮਿਹਨਤ ਦੀ ਭਰਪੂਰ ਪ੍ਰਸ਼ੰਸਾ ਕੀਤੀ। ਉਨ੍ਹਾਂ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਬੱਚਿਆਂ ਦੇ ਸਰਵਪੱਖੀ ਵਿਕਾਸ ਵਿੱਚ ਬਹੁਤ ਅਹਿਮ ਭੂਮਿਕਾ ਨਿਭਾਉਂਦੀਆਂ ਹਨ।
Ad Position 22
No active advertisement
ਪਿਛਲੀ ਖ਼ਬਰ ਲੋਕ ਗੀਤ ਮੁਕਾਬਲਿਆਂ ’ਚ ਸੀਬਾ ਸਕੂਲ ਨੇ ਗੱਡੇ ਜਿੱਤ ਦੇ ਝੰਡੇ ਅਗਲੀ ਖ਼ਬਰ ਅੰਤਰ ਅਕੈਡਮੀ ਖੇਡ ਚੈਂਪੀਅਨਸ਼ਿਪ ਕਰਵਾਈ ਉੱਤਰੀ ਭਾਰਤ ਦੇ ਪੰਜ ਰਾਜਾਂ ਦੀਆਂ ਅਕਾਲ ਅਕੈਡਮੀਆਂ ਦੇ ਖਿਡਾਰੀਆਂ ਨੇ ਲਿਆ ਹਿੱਸ...
Ad Position 24