05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2026

ਲੋਕ ਗੀਤ ਮੁਕਾਬਲਿਆਂ ’ਚ ਸੀਬਾ ਸਕੂਲ ਨੇ ਗੱਡੇ ਜਿੱਤ ਦੇ ਝੰਡੇ

ਲਹਿਰਾਗਾਗਾ, 4 ਨਵੰਬਰ (ਅਸ਼ੋਕ ਗਰਗ) - ਸਤਿਆ ਭਾਰਤੀ ਆਦਰਸ਼ ਸਕੂਲ ਝਨੇੜੀ ਵਿਖੇ ਕਰਵਾਏ ਗਏ ਲੋਕ ਗੀਤ ਮੁਕਾਬਲਿਆਂ ਵਿੱਚ ਸੀਬਾ ਸਕੂਲ, ਲਹਿਰਾਗਾਗਾ ਦੀਆਂ ਵਿਦਿਆਰਥਣਾਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪੁਜ਼ੀਸ਼ਨਾਂ ਹਾਸਲ ਕਰਕੇ ਸਕੂਲ ਦਾ ਨਾਂ ਰੌਸ਼ਨ ਕੀਤਾ ਹੈ। ਇਨ੍ਹਾਂ ਮੁਕਾਬਲਿਆਂ ਵਿਚ ਸੱਤਵੀਂ ਜਮਾਤ ਦੀ ਵਿਦਿਆਰਥਣ ਸੀਰਤ ਨੇ ਜੂਨੀਅਰ ਵਰਗ ਵਿੱਚ ‘ਸੂਹੇ ਵੇ ਚੀਰੇ ਵਾਲਿਆ’ ਲੋਕ ਗੀਤ ਗਾ ਕੇ ਦੂਜਾ ਸਥਾਨ ਪ੍ਰਾਪਤ ਕੀਤਾ, ਜਦਕਿ ਨੌਵੀਂ ਜਮਾਤ ਦੀ ਵਿਦਿਆਰਥਣ ਦੀਪਇੰਦਰ ਕੌਰ ਨੇ ਸੀਨੀਅਰ ਵਰਗ ਵਿੱਚ ‘ਚੰਨ ਕਿੱਥਾਂ ਗੁਜ਼ਾਰਾ ਆਈ ਰਾਤ ਵੇ’ ਗੀਤ ਦੀ ਪੇਸ਼ਕਾਰੀ ਕਰਦਿਆਂ ਤੀਜਾ ਸਥਾਨ ਹਾਸਲ ਕੀਤਾ।

Ad Position 21
No active advertisement
ਅਜੀਤ ਡੈਸਕ 05-11-2026
ਲਹਿਰਾਗਾਗਾ, 4 ਨਵੰਬਰ (ਅਸ਼ੋਕ ਗਰਗ) - ਸਤਿਆ ਭਾਰਤੀ ਆਦਰਸ਼ ਸਕੂਲ ਝਨੇੜੀ ਵਿਖੇ ਕਰਵਾਏ ਗਏ ਲੋਕ ਗੀਤ ਮੁਕਾਬਲਿਆਂ ਵਿੱਚ ਸੀਬਾ ਸਕੂਲ, ਲਹਿਰਾਗਾਗਾ ਦੀਆਂ ਵਿਦਿਆਰਥਣਾਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪੁਜ਼ੀਸ਼ਨਾਂ ਹਾਸਲ ਕਰਕੇ ਸਕੂਲ ਦਾ ਨਾਂ ਰੌਸ਼ਨ ਕੀਤਾ ਹੈ। ਇਨ੍ਹਾਂ ਮੁਕਾਬਲਿਆਂ ਵਿਚ ਸੱਤਵੀਂ ਜਮਾਤ ਦੀ ਵਿਦਿਆਰਥਣ ਸੀਰਤ ਨੇ ਜੂਨੀਅਰ ਵਰਗ ਵਿੱਚ ‘ਸੂਹੇ ਵੇ ਚੀਰੇ ਵਾਲਿਆ’ ਲੋਕ ਗੀਤ ਗਾ ਕੇ ਦੂਜਾ ਸਥਾਨ ਪ੍ਰਾਪਤ ਕੀਤਾ, ਜਦਕਿ ਨੌਵੀਂ ਜਮਾਤ ਦੀ ਵਿਦਿਆਰਥਣ ਦੀਪਇੰਦਰ ਕੌਰ ਨੇ ਸੀਨੀਅਰ ਵਰਗ ਵਿੱਚ ‘ਚੰਨ ਕਿੱਥਾਂ ਗੁਜ਼ਾਰਾ ਆਈ ਰਾਤ ਵੇ’ ਗੀਤ ਦੀ ਪੇਸ਼ਕਾਰੀ ਕਰਦਿਆਂ ਤੀਜਾ ਸਥਾਨ ਹਾਸਲ ਕੀਤਾ। ਵਿਦਿਆਰਥਣਾਂ ਦੀ ਇਸ ਸਫ਼ਲਤਾ ਪਿੱਛੇ ਸਕੂਲ ਦੇ ਸੰਗੀਤ ਅਧਿਆਪਕ ਭੁਪਿੰਦਰ ਪਾਲ ਸ਼ਰਮਾ ਦੀ ਮਿਹਨਤ ਅਤੇ ਸੁਚੱਜੀ ਸਿਖਲਾਈ ਦਾ ਅਹਿਮ ਯੋਗਦਾਨ ਰਿਹਾ। ਸਕੂਲ ਪਹੁੰਚਣ ’ਤੇ ਸਕੂਲ ਪ੍ਰਬੰਧਕ ਕੰਵਲਜੀਤ ਸਿੰਘ ਢੀਂਡਸਾ ਅਤੇ ਮੈਡਮ ਅਮਨ ਢੀਂਡਸਾ ਨੇ ਜੇਤੂ ਵਿਦਿਆਰਥਣਾਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਦੀ ਹੌਸਲਾ-ਅਫ਼ਜ਼ਾਈ ਕਰਦਿਆਂ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਮਿਹਨਤ ਕਰਕੇ ਨਵੀਆਂ ਪ੍ਰਾਪਤੀਆਂ ਹਾਸਲ ਕਰਨ ਲਈ ਪ੍ਰੇਰਿਤ ਕੀਤਾ।
Ad Position 22
No active advertisement
ਪਿਛਲੀ ਖ਼ਬਰ ਮਠਿਆਈਆਂ ਦੇ 6 ਸੈਂਪਲ ਭਰ ਕੇ ਜਾਂਚ ਲਈ ਭੇਜੇ ਅਗਲੀ ਖ਼ਬਰ ਦੂਨ ਇੰਟਰਨੈਸ਼ਨਲ ਸਕੂਲ ਦੇ ਬੱਚਿਆਂ ਨੇ ਸ਼ਾਨਦਾਰ ਫਨ ਦਾ ਕੀਤਾ ਮੁਜ਼ਾਹਰਾ
Ad Position 24