04-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2026

ਮਠਿਆਈਆਂ ਦੇ 6 ਸੈਂਪਲ ਭਰ ਕੇ ਜਾਂਚ ਲਈ ਭੇਜੇ

ਮਾਲੇਰਕੋਟਲਾ, 4 ਨਵੰਬਰ (ਮਨਜਿੰਦਰ ਸਿੰਘ ਸਰੌਦ, ਪਾਰਸ ਜੈਨ, ਮੁਹੰਮਦ ਹਨੀਫ ਥਿੰਦ)-ਫੂਡ ਸੇਫਟੀ ਵਿਭਾਗ ਵਲੋਂ ਜ਼ਿਲ੍ਹਾ ਮਲੇਰਕੋਟਲਾ ਦੇ ਅੰਦਰ ਵਿਸ਼ੇਸ਼ ਜਾਂਚ ਮੁਹਿੰਮ ਚਲਾਈ ਗਈ । ਫੂਡ ਸੇਫਟੀ ਟੀਮ ਨੇ ਵੱਖ-ਵੱਖ ਦੁਕਾਨਾਂ ਦੀ ਅਚਨਚੇਤ ਜਾਂਚ ਕਰਕੇ ਖੋਏ, ਚਾਂਦੀ ਦੇ ਵਰਕ ਵਾਲੀਆਂ ਅਤੇ ਰੰਗਦਾਰ ਮਠਿਆਈਆਂ ਦੇ ਕੁੱਲ ਛੇ ਸੈਂਪਲ ਭਰੇ, ਜਿਨ੍ਹਾਂ ਨੂੰ ਵਿਸ਼ਲੇਸ਼ਣ ਲਈ ਫੂਡ ਲੈਬਾਰਟਰੀ ਭੇਜਿਆ ਗਿਆ ਹੈ ।

Ad Position 21
No active advertisement
ਅਜੀਤ ਡੈਸਕ 05-11-2026
ਮਾਲੇਰਕੋਟਲਾ, 4 ਨਵੰਬਰ (ਮਨਜਿੰਦਰ ਸਿੰਘ ਸਰੌਦ, ਪਾਰਸ ਜੈਨ, ਮੁਹੰਮਦ ਹਨੀਫ ਥਿੰਦ)-ਫੂਡ ਸੇਫਟੀ ਵਿਭਾਗ ਵਲੋਂ ਜ਼ਿਲ੍ਹਾ ਮਲੇਰਕੋਟਲਾ ਦੇ ਅੰਦਰ ਵਿਸ਼ੇਸ਼ ਜਾਂਚ ਮੁਹਿੰਮ ਚਲਾਈ ਗਈ । ਫੂਡ ਸੇਫਟੀ ਟੀਮ ਨੇ ਵੱਖ-ਵੱਖ ਦੁਕਾਨਾਂ ਦੀ ਅਚਨਚੇਤ ਜਾਂਚ ਕਰਕੇ ਖੋਏ, ਚਾਂਦੀ ਦੇ ਵਰਕ ਵਾਲੀਆਂ ਅਤੇ ਰੰਗਦਾਰ ਮਠਿਆਈਆਂ ਦੇ ਕੁੱਲ ਛੇ ਸੈਂਪਲ ਭਰੇ, ਜਿਨ੍ਹਾਂ ਨੂੰ ਵਿਸ਼ਲੇਸ਼ਣ ਲਈ ਫੂਡ ਲੈਬਾਰਟਰੀ ਭੇਜਿਆ ਗਿਆ ਹੈ । ਅਧਿਕਾਰੀਆਂ ਨੇ ਸਪੱਸ਼ਟ ਕੀਤਾ ਕਿ ਲੈਬਾਰਟਰੀ ਰਿਪੋਰਟ ’ਚ ਸੈਂਪਲ ਗ਼ੈਰ-ਮਿਆਰੀ, ਗ਼ਲਤ ਲੇਬਲਿੰਗ ਵਾਲੇ ਜਾਂ ਸਿਹਤ ਲਈ ਅਸੁਰੱਖਿਅਤ ਪਾਏ ਜਾਣ ’ਤੇ ਫੂਡ ਸੇਫਟੀ ਐਂਡ ਸਟੈਂਡਰਡਜ਼ ਐਕਟ, 2006 ਦੇ ਉਪਬੰਧਾਂ ਅਨੁਸਾਰ ਕਾਰਵਾਈ ਕੀਤੀ ਜਾਵੇਗੀ। ਉਲੰਘਣਾ ਦੀ ਕਿਸਮ ਅਤੇ ਗੰਭੀਰਤਾ ਮੁਤਾਬਕ ਸੰਬੰਧਿਤ ਕਾਰੋਬਾਰੀ ਵਿਰੁੱਧ ਜੁਰਮਾਨੇ ਲਈ ਕਾਰਵਾਈ, ਅਦਾਲਤੀ ਮੁਕੱਦਮਾ ਅਤੇ ਲਾਗੂ ਨਿਯਮਾਂ ਤਹਿਤ ਲਾਇਸੈਂਸ ਮੁਅੱਤਲ ਜਾਂ ਰੱਦ ਕਰਨ ਦੀ ਕਾਰਵਾਈ ਵੀ ਅਮਲ ਵਿੱਚ ਲਿਆਂਦੀ ਜਾ ਸਕਦੀ ਹੈ। ਉਨ੍ਹਾਂ ਮਠਿਆਈ ਨਿਰਮਾਤਾਵਾਂ ਨੂੰ ਹਦਾਇਤ ਕੀਤੀ ਕਿ ਗ਼ੈਰ-ਪ੍ਰਵਾਨਿਤ ਰੰਗਾਂ, ਐਡਿਟਿਵਜ਼ ਅਤੇ ਘਟੀਆ ਕੱਚੇ ਮਾਲ ਦੀ ਵਰਤੋਂ ਨਾ ਕੀਤੀ ਜਾਵੇ। ਸਾਫ਼-ਸਫ਼ਾਈ, ਖੁਰਾਕ ਸੁਰੱਖਿਆ ਮਾਪਦੰਡਾਂ ਅਤੇ ਐੱਫ.ਐੱਸ.ਐੱਸ.ਏ.ਆਈ. ਦੀ ਵੈਧ ਰਜਿਸਟ੍ਰੇਸ਼ਨ ਜਾਂ ਲਾਇਸੈਂਸ ਸਬੰਧੀ ਨਿਯਮਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ । ਉਨ੍ਹਾਂ ਕਿਹਾ ਕਿ ਤਿਉਹਾਰਾਂ ਦੀ ਮਿਠਾਸ ’ਚ ਮਿਲਾਵਟ ਜਾਂ ਲਾਪ੍ਰਵਾਹੀ ਲਈ ਕੋਈ ਥਾਂ ਨਹੀਂ ਹੈ। ਉਨ੍ਹਾਂ ਖਪਤਕਾਰਾਂ ਨੂੰ ਵੀ ਖਾਣ-ਪੀਣ ਵਾਲੀਆਂ ਵਸਤਾਂ ਖਰੀਦਣ ਸਮੇਂ ਗੁਣਵੱਤਾ ਅਤੇ ਸਫ਼ਾਈ ਪ੍ਰਤੀ ਸੁਚੇਤ ਰਹਿਣ ਦੀ ਅਪੀਲ ਕੀਤੀ । ਇਸ ਮੌਕੇ ਕਈ ਅਧਿਕਾਰੀ ਹਾਜ਼ਰ ਸਨ ।
Ad Position 22
No active advertisement
ਪਿਛਲੀ ਖ਼ਬਰ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਵਿਖੇ ਫੁੱਟਬਾਲ ਮੁਕਾਬਲੇ ਕਰਵਾਏ ਅਗਲੀ ਖ਼ਬਰ ਲੋਕ ਗੀਤ ਮੁਕਾਬਲਿਆਂ ’ਚ ਸੀਬਾ ਸਕੂਲ ਨੇ ਗੱਡੇ ਜਿੱਤ ਦੇ ਝੰਡੇ
Ad Position 24