04-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2026

ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਵਿਖੇ ਫੁੱਟਬਾਲ ਮੁਕਾਬਲੇ ਕਰਵਾਏ

ਅਹਿਮਦਗੜ, 4 ਨਵੰਬਰ (ਸੁਖਜੀਤ ਸਿੰਘ ਖੇੜਾ) - ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ, ਫੱਲੇਵਾਲ ਖੁਰਦ ਵਿਖੇ ਵਿਦਿਆਰਥੀਆਂ ਵਿੱਚ ਖੇਡਾਂ ਪ੍ਰਤੀ ਰੁਚੀ ਨੂੰ ਉਤਸ਼ਾਹਿਤ ਕਰਨ ਲਈ ਇੰਟਰ-ਹਾਊਸ ਫੁੱਟਬਾਲ ਮੁਕਾਬਲੇ ਕਰਵਾਏ ਗਏ। ਇਸ ਮੁਕਾਬਲੇ ਵਿੱਚ ਸਕੂਲ ਦੇ ਚਾਰ ਹਾਊਸਾਂ – ਐਵਰੈਸਟ ਹਾਊਸ, ਸ਼ਿਵਾਲਿਕ ਹਾਊਸ, ਨੀਲਗਿਰੀ ਹਾਊਸ ਅਤੇ ਹੇਮਕੁੰਟ ਹਾਊਸ ਦੀਆਂ ਟੀਮਾਂ ਨੇ ਪੂਰੇ ਉਤਸ਼ਾਹ ਨਾਲ ਭਾਗ ਲਿਆ।

Ad Position 21
No active advertisement
ਅਜੀਤ ਡੈਸਕ 05-11-2026
ਅਹਿਮਦਗੜ, 4 ਨਵੰਬਰ (ਸੁਖਜੀਤ ਸਿੰਘ ਖੇੜਾ) - ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ, ਫੱਲੇਵਾਲ ਖੁਰਦ ਵਿਖੇ ਵਿਦਿਆਰਥੀਆਂ ਵਿੱਚ ਖੇਡਾਂ ਪ੍ਰਤੀ ਰੁਚੀ ਨੂੰ ਉਤਸ਼ਾਹਿਤ ਕਰਨ ਲਈ ਇੰਟਰ-ਹਾਊਸ ਫੁੱਟਬਾਲ ਮੁਕਾਬਲੇ ਕਰਵਾਏ ਗਏ। ਇਸ ਮੁਕਾਬਲੇ ਵਿੱਚ ਸਕੂਲ ਦੇ ਚਾਰ ਹਾਊਸਾਂ – ਐਵਰੈਸਟ ਹਾਊਸ, ਸ਼ਿਵਾਲਿਕ ਹਾਊਸ, ਨੀਲਗਿਰੀ ਹਾਊਸ ਅਤੇ ਹੇਮਕੁੰਟ ਹਾਊਸ ਦੀਆਂ ਟੀਮਾਂ ਨੇ ਪੂਰੇ ਉਤਸ਼ਾਹ ਨਾਲ ਭਾਗ ਲਿਆ। ਸਾਰੇ ਮੈਚ ਬਹੁਤ ਹੀ ਦਿਲਚਸਪ ਅਤੇ ਰੋਮਾਂਚਕ ਰਹੇ। ਚਾਰਾਂ ਟੀਮਾਂ ਦੇ ਖਿਡਾਰੀਆਂ ਨੇ ਆਪਣੀ ਖੇਡ ਕਲਾ, ਮਿਹਨਤ, ਅਨੁਸ਼ਾਸਨ ਅਤੇ ਟੀਮ ਵਰਕ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਸ ਮੁਕਾਬਲੇ ਵਿਚ ਐਵਰੈਸਟ ਹਾਊਸ ਦੀ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਜਿੱਤ ਹਾਸਲ ਕੀਤੀ ਅਤੇ ਪਹਿਲਾ ਸਥਾਨ ਪ੍ਰਾਪਤ ਕੀਤਾ। ਸਕੂਲ ਵਲੋਂ ਜੇਤੂ ਟੀਮ ਨੂੰ ਸਨਮਾਨਿਤ ਕੀਤਾ ਅਤੇ ਬਾਕੀ ਸਾਰੀਆਂ ਟੀਮਾਂ ਦੇ ਖਿਡਾਰੀਆਂ ਦੀ ਵੀ ਹੌਸਲਾ ਅਫ਼ਜ਼ਾਈ ਕੀਤੀ ਗਈ। ਇਸ ਮੌਕੇ ਸਕੂਲ ਦੇ ਐਮ.ਡੀ. ਗੁਰਮਤਪਾਲ ਸਿੰਘ ਵਾਲੀਆ, ਡਾਇਰੈਕਟਰ ਮੈਡਮ ਰਮਨਪ੍ਰੀਤ ਕੌਰ ਵਾਲੀਆ ਅਤੇ ਪ੍ਰਿੰਸੀਪਲ ਮੈਡਮ ਦਲਜੀਤ ਕੌਰ ਔਲਖ ਨੇ ਜੇਤੂ ਟੀਮ ਨੂੰ ਵਧਾਈ ਦਿੱਤੀ।
Ad Position 22
No active advertisement
ਪਿਛਲੀ ਖ਼ਬਰ ਸਟੇਟ ਪੱਧਰੀ ਯੋਗਾ ਅੰਡਰ 17 ਮੁਕਾਬਲਿਆਂ ਵਿੱਚ ਦੂਜੀ ਪੁਜ਼ੀਸ਼ਨ ਪ੍ਰਾਪਤ ਕਰ ਸਕੂਲ ਦਾ ਨਾਮ ਕੀਤਾ ਰੌਸ਼ਨ ਅਗਲੀ ਖ਼ਬਰ ਮਠਿਆਈਆਂ ਦੇ 6 ਸੈਂਪਲ ਭਰ ਕੇ ਜਾਂਚ ਲਈ ਭੇਜੇ
Ad Position 24