05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2026

ਕਾਂਗਰਸ ਸਮੇਤ ਵੱਖ ਵੱਖ ਪਾਰਟੀਆਂ ਨੂੰ ਛੱਡ ਕੇ 100 ਜਣਿਆਂ ਨੇ ਫੜਿਆ ਆਮ ਆਦਮੀ ਪਾਰਟੀ ਦਾ ਪੱਲਾ ਭਰਿਸ਼ਟਾਚਾਰ ਵਿੱਚ ਡੁੱਬੀ ਕਾਂਗਰਸ ਦਾ ਦੇਸ਼ ਵਿੱਚੋਂ ਹੋ ਚੁੱਕਿਆ ਹੈ ਸਫਾਇਆ — ਭਰਾਜ

ਸੰਗਰੂਰ, 5 ਨਵੰਬਰ (ਧੀਰਜ ਪਸ਼ੌਰੀਆ)-ਵਿਧਾਨ ਸਭਾ ਹਲਕਾ ਸੰਗਰੂਰ ’ਚ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਭਾਰੀ ਬਲ ਮਿਲਿਆ, ਜਦੋਂ ਸੰਗਰੂਰ ਸਮੇਤ ਹਲਕੇ ਦੇ ਵੱਖ-ਵੱਖ ਪਿੰਡਾਂ ਤੋਂ 100 ਦੇ ਕਰੀਬ ਜਣਿਆਂ ਨੇ ਕਾਂਗਰਸ ਸਮੇਤ ਵੱਖ-ਵੱਖ ਪਾਰਟੀਆਂ ਨੂੰ ਛੱਡ ਕੇ ਆਮ ਆਦਮੀ ਪਾਰਟੀ ਦਾ ਪੱਲਾ ਫੜ ਲਿਆ। ਪਾਰਟੀ ’ਚ ਸ਼ਮੂਲੀਅਤ ਕਰਾਉਣ ਤੋਂ ਬਾਅਦ ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਹਰ ਵਲੰਟੀਅਰ ਨੂੰ ਪਾਰਟੀ ’ਚ ਪੂਰਾ ਮਾਣ ਸਤਿਕਾਰ ਦਿੱਤਾ ਜਾਵੇਗਾ।

Ad Position 21
No active advertisement
ਵਿਧਾਇਕਾ ਨਰਿੰਦਰ ਕੌਰ ਭਰਾਜ ਗੱਲਬਾਤ ਕਰਦੇ ਹੋਏ ( ਉੱਪਰ) ਵਿਧਾਨ ਸਭਾ ਹਲਕਾ ਸੰਗਰੂਰ ਤੋਂ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਏ ਵਿਅਕਤੀਆਂ ਨਾਲ ਵਿਧਾਇਕਾ ਨਰਿੰਦਰ ਕੌਰ ਭਰਾਜ। ਤਸਵੀਰ- ਮੁਕੇਸ਼ ਕੁਮਾਰ 06-11-2026
ਸੰਗਰੂਰ, 5 ਨਵੰਬਰ (ਧੀਰਜ ਪਸ਼ੌਰੀਆ)-ਵਿਧਾਨ ਸਭਾ ਹਲਕਾ ਸੰਗਰੂਰ ’ਚ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਭਾਰੀ ਬਲ ਮਿਲਿਆ, ਜਦੋਂ ਸੰਗਰੂਰ ਸਮੇਤ ਹਲਕੇ ਦੇ ਵੱਖ-ਵੱਖ ਪਿੰਡਾਂ ਤੋਂ 100 ਦੇ ਕਰੀਬ ਜਣਿਆਂ ਨੇ ਕਾਂਗਰਸ ਸਮੇਤ ਵੱਖ-ਵੱਖ ਪਾਰਟੀਆਂ ਨੂੰ ਛੱਡ ਕੇ ਆਮ ਆਦਮੀ ਪਾਰਟੀ ਦਾ ਪੱਲਾ ਫੜ ਲਿਆ। ਪਾਰਟੀ ’ਚ ਸ਼ਮੂਲੀਅਤ ਕਰਾਉਣ ਤੋਂ ਬਾਅਦ ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਹਰ ਵਲੰਟੀਅਰ ਨੂੰ ਪਾਰਟੀ ’ਚ ਪੂਰਾ ਮਾਣ ਸਤਿਕਾਰ ਦਿੱਤਾ ਜਾਵੇਗਾ। ਕਾਂਗਰਸ ਵਲੋਂ ਕੀਤੀਆਂ ਜਾ ਰਹੀਆਂ ਇਨਸਾਫ ਰੈਲੀਆਂ ’ਤੇ ਨਿਸ਼ਾਨਾ ਸਾਧਦਿਆਂ ਵਿਧਾਇਕਾ ਭਰਾਜ ਨੇ ਕਿਹਾ ਕਿ ਕਾਂਗਰਸ ਦੀ ਪਿਛਲੀ ਇਨਸਾਫ ਰੈਲੀ ਵਿੱਚ ਸੂਬਾ ਪ੍ਰਧਾਨ ਅਤੇ ਪ੍ਰਭਾਰੀ ਹੋਰ ਸਨ ਜਦੋਂ ਕਿ ਅੱਜ ਕੀਤੀ ਗਈ ਇਨਸਾਫ ਰੈਲੀ ਵਿੱਚ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਪ੍ਰਭਾਰੀ ਬਦਲੇ ਹੋਏ ਸਨ, ਲੱਗਦਾ ਅਗਲੀ ਇਨਸਾਫ ਰੈਲੀ ਵਿੱਚ ਵੀ ਸੂਬਾ ਪ੍ਰਧਾਨ ਅਤੇ ਪ੍ਰਭਾਰੀ ਬਦਲੇ ਹੋਏ ਹੋਣਗੇ ਕਿਉਂਕਿ ਕੋਈ ਵੀ ਪੰਜਾਬ ਵਿੱਚ ਕਾਂਗਰਸ ਦੀ ਹਾਰ ਦਾ ਸਿਹਰਾ ਆਪਣੇ ਸਿਰ ਉੱਤੇ ਨਹੀਂ ਲੈਣਾ ਚਾਹੁੰਦਾ ਹੈ। ਉਹਨਾਂ ਸਵਾਲ ਕੀਤਾ ਕਿ ਪੰਜਾਬ ’ਚ ਜਦੋਂ ਕੈਪਟਨ ਅਮਰਿੰਦਰ ਸਿੰਘ ਪੰਜਾਬ ਦੇ ਮੁੱਖ ਮੰਤਰੀ ਸਨ ਤਾਂ ਉਹਨਾਂ ਪੰਜ ਸਾਲਾਂ ’ਚ ਕਿਸਾਨਾਂ ਲਈ ਕੁਝ ਨਹੀਂ ਕੀਤਾ, ਜਦੋਂ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਆਪ ਸਰਕਾਰ ਨੇ ਜਿੱਥੇ ਕਿਸਾਨਾਂ ਨੂੰ ਝੋਨੇ ਦੀ ਕਾਸਤ ਦੌਰਾਨ ਨਿਰਵਿਘਨ ਬਿਜਲੀ ਸਪਲਾਈ ਦਿੱਤੀ ਹੈ ਉਥੇ ਪੰਜਾਬ ਦੇ ਖੇਤਾਂ ਵਿੱਚ ਨਹਿਰੀ ਪਾਣੀ ਪਹੁੰਚਾ ਕੇ ਇਤਿਹਾਸਿਕ ਕਾਰਜ ਕੀਤਾ ਹੈ। ਇਸ ਮੌਕੇ ਪੰਕਜ ਗਰਗ( ਮੁੰਨਾ ਠੇਕੇਦਾਰ), ਕ੍ਰਿਸ਼ਨ ਲਾਲ ਵਿੱਕੀ ਨਗਰ ਕੌਂਸਲਰ ਸੁਖਦੇਵ ਸਿੰਘ ਮਾਨ, ਵਿਕਰਮ ਨੱਕਟੇ ਅਤੇ ਹੋਰ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਇੰਟਰ ਸਕੂਲ ਰੰਗੋਲੀ ਮੁਕਾਬਲੇ ਵਿੱਚ ਦਾ ਰੂਟਸ ਮਿਲੇਨਿਯਮ ਸਕੂਲ ਖਨੌਰੀ ਨੇ ਮਾਰੀ ਬਾਜ਼ੀ ਯਾਨਾ ਅਤੇ ਸੁਮਿਤ ਸਿੰਘ ਨੇ ਆਪਣੀ... ਅਗਲੀ ਖ਼ਬਰ ਮੁੱਖ ਮੰਤਰੀ ਦੇ ਓ.ਐਸ.ਡੀ. ਸੁਖਬੀਰ ਸਿੰਘ ਸੁੱਖੀ ਤੋਂ ਨਿਯੁਕਤੀ ਪੱਤਰ ਪ੍ਰਾਪਤ ਕਰਦੇ ਸਫੀ ਮੁਹੰਮਦ, ਨਾਲ ਆਮ ਆਦਮੀ ਪਾਰਟੀ...
Ad Position 24