06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2026

ਇੰਟਰ ਸਕੂਲ ਰੰਗੋਲੀ ਮੁਕਾਬਲੇ ਵਿੱਚ ਦਾ ਰੂਟਸ ਮਿਲੇਨਿਯਮ ਸਕੂਲ ਖਨੌਰੀ ਨੇ ਮਾਰੀ ਬਾਜ਼ੀ ਯਾਨਾ ਅਤੇ ਸੁਮਿਤ ਸਿੰਘ ਨੇ ਆਪਣੀ ਸ਼ਾਨਦਾਰ ਕਲਾਤਮਕ ਪ੍ਰਤਿਭਾ ਦਾ ਪ੍ਰਦਰਸ਼ਨ ਕਰਦਿਆਂ ਹਾਸਲ ਕੀਤਾ ਪਹਿਲਾ ਸਥਾਨ

ਖਨੌਰੀ, 5 ਨਵੰਬਰ (ਬਲਵਿੰਦਰ ਸਿੰਘ ਥਿੰਦ)- ਆਕਸੀਲੀਅਮ ਇੰਟਰਨੈਸ਼ਨਲ ਸਕੂਲ, ਸੰਗਰੂਰ ਵਿਖੇ ਸਹੋਦਿਆ ਸਕੂਲ ਕੰਪਲੈਕਸ ਸੰਗਰੂਰ ਵਲੋਂ ਇੰਟਰ ਸਕੂਲ ਰੰਗੋਲੀ ਮੁਕਾਬਲੇ ਦਾ ਆਯੋਜਨ ਕੀਤਾ ਗਿਆ। ਇਸ ਮੁਕਾਬਲੇ ਵਿੱਚ ਇਲਾਕੇ ਦੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਪੂਰੇ ਉਤਸ਼ਾਹ ਅਤੇ ਜੋਸ਼ ਨਾਲ ਭਾਗ ਲੈਂਦਿਆਂ ਆਪਣੀ ਕਲਾਤਮਕ ਪ੍ਰਤਿਭਾ ਅਤੇ ਸਿਰਜਣਾਤਮਕ ਸੋਚ ਦਾ ਪ੍ਰਦਰਸ਼ਨ ਕੀਤਾ।

Ad Position 21
No active advertisement
ਖਨੌਰੀ ਦੇ ਦਾ ਰੂਟਸ ਮਿਲੇਨਿਯਮ ਸਕੂਲ ਦੇ ਰੰਗੋਲੀ ਮੁਕਾਬਲਿਆਂ ਵਿੱਚ ਮੱਲਾਂ ਮਾਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕਰਦੇ ਹੋਏ ਪ੍ਰਬੰਧਕ। ਤਸਵੀਰ: ਬਲਵਿੰਦਰ ਸਿੰਘ ਥਿੰਦ 06-11-2026
ਖਨੌਰੀ, 5 ਨਵੰਬਰ (ਬਲਵਿੰਦਰ ਸਿੰਘ ਥਿੰਦ)- ਆਕਸੀਲੀਅਮ ਇੰਟਰਨੈਸ਼ਨਲ ਸਕੂਲ, ਸੰਗਰੂਰ ਵਿਖੇ ਸਹੋਦਿਆ ਸਕੂਲ ਕੰਪਲੈਕਸ ਸੰਗਰੂਰ ਵਲੋਂ ਇੰਟਰ ਸਕੂਲ ਰੰਗੋਲੀ ਮੁਕਾਬਲੇ ਦਾ ਆਯੋਜਨ ਕੀਤਾ ਗਿਆ। ਇਸ ਮੁਕਾਬਲੇ ਵਿੱਚ ਇਲਾਕੇ ਦੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਪੂਰੇ ਉਤਸ਼ਾਹ ਅਤੇ ਜੋਸ਼ ਨਾਲ ਭਾਗ ਲੈਂਦਿਆਂ ਆਪਣੀ ਕਲਾਤਮਕ ਪ੍ਰਤਿਭਾ ਅਤੇ ਸਿਰਜਣਾਤਮਕ ਸੋਚ ਦਾ ਪ੍ਰਦਰਸ਼ਨ ਕੀਤਾ। ਇਸ ਮੁਕਾਬਲੇ ਵਿੱਚ ਦ ਰੂਟਸ ਮਿਲੇਨਿਯਮ ਸਕੂਲ, ਖਨੌਰੀ ਦੇ ਦੋ ਹੋਣਹਾਰ ਵਿਦਿਆਰਥੀਆਂ ਯਾਨਾ ਅਤੇ ਸੁਮਿਤ ਸਿੰਘ ਨੇ ਅਧਿਆਪਕਾ ਸ੍ਰੀਮਤੀ ਗੁਰਵਿੰਦਰ ਕੌਰ ਦੀ ਯੋਗ ਅਗਵਾਈ ਹੇਠ ਸਕੂਲ ਦੀ ਨੁਮਾਇੰਦਗੀ ਕੀਤੀ। ਦੋਵਾਂ ਵਿਦਿਆਰਥੀਆਂ ਨੇ ਆਪਣੀ ਮਿਹਨਤ, ਕਲਾਤਮਕ ਸੂਝ-ਬੂਝ, ਸਿਰਜਣਾਤਮਕ ਵਿਚਾਰਾਂ ਅਤੇ ਰੰਗਾਂ ਦੇ ਸੁੰਦਰ ਸੁਮੇਲ ਰਾਹੀਂ ਰੰਗੋਲੀ ਦੀ ਸ਼ਾਨਦਾਰ ਪੇਸ਼ਕਾਰੀ ਕੀਤੀ। ਉਨ੍ਹਾਂ ਦੀ ਇਸ ਪ੍ਰਭਾਵਸ਼ਾਲੀ ਪੇਸ਼ਕਾਰੀ ਨੂੰ ਦੇਖਦਿਆਂ ਮੁਕਾਬਲੇ ਵਿੱਚ ਪਹਿਲਾ ਸਥਾਨ ਪ੍ਰਾਪਤ ਹੋਇਆ। ਇਸ ਪ੍ਰਾਪਤੀ ਨਾਲ ਵਿਦਿਆਰਥੀਆਂ ਨੇ ਸਕੂਲ ਦੇ ਨਾਲ-ਨਾਲ ਖਨੌਰੀ ਇਲਾਕੇ ਦਾ ਨਾਮ ਵੀ ਰੌਸ਼ਨ ਕੀਤਾ। ਵਿਦਿਆਰਥੀਆਂ ਦੀ ਇਸ ਸ਼ਾਨਦਾਰ ਸਫ਼ਲਤਾ ’ਤੇ ਸਕੂਲ ਪ੍ਰਬੰਧਕ ਡਾ. ਸੰਨੀ ਮਹਿਤਾ, ਡਾ. ਸ਼ਵੇਤਾ ਮਹਿਤਾ, ਸ੍ਰੀ ਸੰਜੀਵ ਕੁਮਾਰ ਅਤੇ ਸ੍ਰੀਮਤੀ ਸ਼ੇਖਾ ਰਾਣੀ ਅਤੇ ਸਕੂਲ ਮੁਖੀ ਡਾ. ਰਮਨਦੀਪ ਕੌਰ ਨੇ ਜੇਤੂ ਵਿਦਿਆਰਥੀਆਂ ਅਤੇ ਉਨ੍ਹਾਂ ਦੀ ਅਧਿਆਪਕਾ ਸ੍ਰੀਮਤੀ ਗੁਰਵਿੰਦਰ ਕੌਰ ਨੂੰ ਹਾਰਦਿਕ ਵਧਾਈ ਦਿੱਤੀ। ਅੰਤ ਵਿੱਚ ਸਕੂਲ ਪ੍ਰਬੰਧਕਾਂ ਨੇ ਜੇਤੂ ਵਿਦਿਆਰਥੀਆਂ ਦੀ ਹੌਸਲਾ ਅਫ਼ਜ਼ਾਈ ਕਰਦਿਆਂ ਉਨ੍ਹਾਂ ਨੂੰ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਮਿਹਨਤ, ਲਗਨ ਅਤੇ ਸਮਰਪਣ ਭਾਵਨਾ ਨਾਲ ਅੱਗੇ ਵਧਣ ਅਤੇ ਸਕੂਲ ਦਾ ਨਾ ਮ ਰੌਸ਼ਨ ਕਰਨ ਲਈ ਪ੍ਰੇਰਿਤ ਕੀਤਾ।
Ad Position 22
No active advertisement
ਪਿਛਲੀ ਖ਼ਬਰ ਰਾਜ ਪੱਧਰੀ ਖੋ ਖੋ ਮੁਕਾਬਲੇ ’ਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਖਿਡਾਰੀਆਂ ਦਾ ਰੱਤੋਕੇ ਪਹੁੰਚਣ ’ਤੇ ਨਿੱਘਾ ਸਵਾਗਤ ਅਗਲੀ ਖ਼ਬਰ ਕਾਂਗਰਸ ਸਮੇਤ ਵੱਖ ਵੱਖ ਪਾਰਟੀਆਂ ਨੂੰ ਛੱਡ ਕੇ 100 ਜਣਿਆਂ ਨੇ ਫੜਿਆ ਆਮ ਆਦਮੀ ਪਾਰਟੀ ਦਾ ਪੱਲਾ ਭਰਿਸ਼ਟਾਚਾਰ ਵਿੱਚ ਡੁੱਬ...
Ad Position 24