ਮੌੜਾਂ ਦੀ ਗੁਰਨੂਰ ਕੌਰ ਨੇ 3000 ਮੀਟਰ ਦੌੜ ’ਚ ਜਿੱਤਿਆ ਸੋਨੇ ਦਾ ਤਗਮਾ
ਦਿੜ੍ਹਬਾ ਮੰਡੀ, 5 ਨਵੰਬਰ (ਜਸਵੀਰ ਸਿੰਘ ਔਜਲਾ) - ਐੱਸ. ਬੀ.
ਦਿੜ੍ਹਬਾ ਮੰਡੀ, 5 ਨਵੰਬਰ (ਜਸਵੀਰ ਸਿੰਘ ਔਜਲਾ) - ਐੱਸ.ਬੀ.ਐੱਸ. ਪਬਲਿਕ ਹਾਈ ਸਕੂਲ ਮੌੜਾਂ ਦੀ ਹੋਣਹਾਰ ਖਿਡਾਰਨ ਗੁਰਨੂਰ ਕੌਰ ਨੇ ਰਾਜ ਪੱਧਰੀ ਅਥਲੈਟਿਕਸ ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ 3000 ਮੀਟਰ ਦੌੜ ਵਿੱਚ ਪਹਿਲਾ ਸਥਾਨ ਹਾਸਲ ਕਰਕੇ ਸੋਨੇ ਦਾ ਤਗਮਾ ਜਿੱਤਿਆ ਹੈ। ਉਸ ਦੀ ਇਸ ਮਾਣਮੱਤੀ ਪ੍ਰਾਪਤੀ ਨਾਲ ਸਕੂਲ ਅਤੇ ਮਾਪਿਆਂ ਦਾ ਨਾਮ ਰੌਸ਼ਨ ਹੋਇਆ ਹੈ। ਗੁਰਨੂਰ ਕੌਰ ਦੀ ਇਸ ਸ਼ਾਨਦਾਰ ਸਫ਼ਲਤਾ ਦੀ ਖ਼ੁਸ਼ੀ ਵਿੱਚ ਸਕੂਲ ਵਿਖੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ, ਜਿਸ ਦੌਰਾਨ ਖਿਡਾਰਨ ਅਤੇ ਉਸ ਦੇ ਮਾਪਿਆਂ ਦਾ ਸਨਮਾਨ ਕੀਤਾ ਗਿਆ। ਸਕੂਲ ਦੇ ਐਮ.ਡੀ. ਲੱਕੀ ਗੋਇਲ ਅਤੇ ਪ੍ਰਿੰਸੀਪਲ ਮੈਡਮ ਭੁਪਿੰਦਰ ਕੌਰ ਨੇ ਗੁਰਨੂਰ ਕੌਰ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਸ ਦੀ ਪ੍ਰਾਪਤੀ ਹੋਰਨਾਂ ਵਿਦਿਆਰਥੀਆਂ ਲਈ ਵੀ ਪ੍ਰੇਰਨਾ ਸਰੋਤ ਬਣੇਗੀ। ਇਸ ਮੌਕੇ ਸਕੂਲ ਦੇ ਸਮੂਹ ਅਧਿਆਪਕਾਂ ਅਤੇ ਸਟਾਫ਼ ਮੈਂਬਰਾਂ ਨੇ ਗੁਰਨੂਰ ਕੌਰ ਨੂੰ ਭਵਿੱਖ ਵਿੱਚ ਹੋਰ ਵੱਡੀਆਂ ਖੇਡ ਪ੍ਰਾਪਤੀਆਂ ਲਈ ਸ਼ੁੱਭਕਾਮਨਾਵਾਂ ਦਿੱਤੀਆਂ।