ਰਾਹੁਲ ਗਾਂਧੀ ਦੀ ਸੰਗਰੂਰ ਇਨਸਾਫ਼ ਰੈਲੀ ਪੰਜਾਬ ’ਚ ਕਾਂਗਰਸ ਦੀ ਸਰਕਾਰ ਦਾ ਮੁੱਢ ਬੰਨ੍ਹੇਗੀ- ਕਮਲ ਧਾਲੀਵਾਲ
ਅਮਰਗੜ੍ਹ, 5 ਨਵੰਬਰ (ਜਤਿੰਦਰ ਮੰਨਵੀ,ਪਵਿੱਤਰ ਸਿੰਘ)-ਸੰਗਰੂਰ ਦੇ ਫੱਗੂਵਾਲਾ ਵਿਖੇ ਰਾਹੁਲ ਗਾਂਧੀ ਦੀ ਅਗਵਾਈ ਹੇਠ ਹੋਈ ਕਾਂਗਰਸ ਪਾਰਟੀ ਦੀ ਇਨਸਾਫ਼ ਰੈਲੀ ‘ਚ ਹੋਇਆ ਵਿਸ਼ਾਲ ਇਕੱਠ ਪੰਜਾਬ ਦੀ ਸਿਆਸਤ ‘ਚ ਨਵਾਂ ਮੋੜ ਸਾਬਤ ਹੋਵੇਗਾ ਅਤੇ ਇਹ ਰੈਲੀ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਦੀ ਇਤਿਹਾਸਕ ਜਿੱਤ ਦਾ ਮੁੱਢ ਬੰਨ੍ਹੇਗੀ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਅਮਰਗੜ੍ਹ ਦੇ ਸੀਨੀਅਰ ਕਾਂਗਰਸੀ ਆਗੂ ਕਮਲ ਧਾਲੀਵਾਲ ਨੇ ਅਜੀਤ ਨਾਲ ਗੱਲਬਾਤ ਕਰਦਿਆਂ ਕੀਤਾ।
ਕ
ਕਾਂਗਰਸੀ ਆਗੂ ਕਮਲ ਧਾਲੀਵਾਲ।
06-11-2026
ਅਮਰਗੜ੍ਹ, 5 ਨਵੰਬਰ (ਜਤਿੰਦਰ ਮੰਨਵੀ,ਪਵਿੱਤਰ ਸਿੰਘ)-ਸੰਗਰੂਰ ਦੇ ਫੱਗੂਵਾਲਾ ਵਿਖੇ ਰਾਹੁਲ ਗਾਂਧੀ ਦੀ ਅਗਵਾਈ ਹੇਠ ਹੋਈ ਕਾਂਗਰਸ ਪਾਰਟੀ ਦੀ ਇਨਸਾਫ਼ ਰੈਲੀ ‘ਚ ਹੋਇਆ ਵਿਸ਼ਾਲ ਇਕੱਠ ਪੰਜਾਬ ਦੀ ਸਿਆਸਤ ‘ਚ ਨਵਾਂ ਮੋੜ ਸਾਬਤ ਹੋਵੇਗਾ ਅਤੇ ਇਹ ਰੈਲੀ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਦੀ ਇਤਿਹਾਸਕ ਜਿੱਤ ਦਾ ਮੁੱਢ ਬੰਨ੍ਹੇਗੀ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਅਮਰਗੜ੍ਹ ਦੇ ਸੀਨੀਅਰ ਕਾਂਗਰਸੀ ਆਗੂ ਕਮਲ ਧਾਲੀਵਾਲ ਨੇ ਅਜੀਤ ਨਾਲ ਗੱਲਬਾਤ ਕਰਦਿਆਂ ਕੀਤਾ।ਉਨ੍ਹਾਂ ਕਿਹਾ ਕਿ ਰੈਲੀ ਵਿਚ ਹਲਕਾ ਅਮਰਗੜ੍ਹ ਤੋਂ ਵੱਡੀ ਗਿਣਤੀ ਵਿਚ ਕਾਂਗਰਸੀ ਆਗੂਆਂ ਅਤੇ ਵਰਕਰਾਂ ਦੀ ਸ਼ਮੂਲੀਅਤ ਨੇ ਪਾਰਟੀ ਪ੍ਰਤੀ ਉਨ੍ਹਾਂ ਦੀ ਦ੍ਰਿੜ੍ਹ ਵਚਨਬੱਧਤਾ, ਇਕਜੁੱਟਤਾ ਦਾ ਪ੍ਰਤੱਖ ਪ੍ਰ ਮਾਣ ਦਿੱਤਾ ਹੈ। ਉਨ੍ਹਾਂ ਰੈਲੀ ਨੂੰ ਸਫ਼ਲ ਬਣਾਉਣ ਲਈ ਹਲਕੇ ਦੇ ਸਮੂਹ ਕਾਂਗਰਸੀ ਆਗੂਆਂ ਅਤੇ ਵਰਕਰਾਂ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਕਰਦਿਆਂ ਕਿਹਾ ਕਿ ਹਲਕੇ ਦੇ ਹਰੇਕ ਪਿੰਡ ਚੋਂ ਵਰਕਰਾਂ ਨੇ ਜਿਸ ਮਿਹਨਤ, ਲਗਨ ਅਤੇ ਉਤਸ਼ਾਹ ਨਾਲ ਬੱਸਾਂ ਭਰ ਕੇ ਰੈਲੀ ਵਿਚ ਸ਼ਮੂਲੀਅਤ ਕੀਤੀ, ਉਸ ਲਈ ਉਹ ਹਮੇਸ਼ਾ ਉਨ੍ਹਾਂ ਦੇ ਰਿਣੀ ਰਹਿਣਗੇ। ਉਨ੍ਹਾਂ ਕਿਹਾ ਕਿ ਇਨਸਾਫ਼ ਰੈਲੀ ਵਿਚ ਅਮਰਗੜ੍ਹ ਹਲਕੇ ਦੇ ਵਰਕਰਾਂ ਦੇ ਪ੍ਰਭਾਵਸ਼ਾਲੀ ਇਕੱਠ ਨੇ ਇਹ ਸੰਕੇਤ ਦੇ ਦਿੱਤਾ ਹੈ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਪਾਰਟੀ ਪੂਰੇ ਜੋਸ਼ ਅਤੇ ਲੋਕ-ਸਮਰਥਨ ਨਾਲ ਚੋਣ ਮੈਦਾਨ ਵਿਚ ਉਤਰੇਗੀ ਅਤੇ ਇਤਿਹਾਸਕ ਜਿੱਤ ਦਰਜ ਕਰੇਗੀ। ਅੰਤ ‘ਚ ਉਨ੍ਹਾਂ ਹਲਕਾ ਵਾਸੀਆਂ ਵੱਲੋਂ ਮਿਲ ਰਹੇ ਅਥਾਹ ਪਿਆਰ, ਸਤਿ ਕਾਰ ਅਤੇ ਵਿਸ਼ਵਾਸ ਲਈ ਧੰਨਵਾਦ ਕੀਤਾ।