05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2026

ਸਿਵਲ ਹਸਪਤਾਲ ਸੁਨਾਮ ’ਚ ਗੁੰਡਾਗਰਦੀ ਦੇ ਵਿਰੋਧ ਵਿਚ ਰੋਸ ਪ੍ਰਦਰਸ਼ਨ

ਸੁਨਾਮ ਊਧਮ ਸਿੰਘ ਵਾਲਾ, 5 ਨਵੰਬਰ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ)-ਸ਼ਹੀਦ ਊਧਮ ਸਿੰਘ ਸਿਵਲ ਹਸਪਤਾਲ ਸੁਨਾਮ ਵਿਖੇ ਅੱਜ ਫੌਜੀ ਪਤੀ-ਪਤਨੀ ਨਾਲ ਹੋਏ ਦੁਰਵਿਹਾਰ ਦੇ ਮਾਮਲੇ ਨੇ ਉਸ ਵੇਲੇ ਤੂਲ ਫੜ ਲਿਆ ਜਦੋਂ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਜਨਰਲ ਸਕੱਤਰ ਅਤੇ ਵਿਧਾਨ ਸਭਾ ਹਲਕਾ ਸੁਨਾਮ ਦੇ ਇੰਚਾਰਜ ਵਿਨਰਜੀਤ ਸਿੰਘ ਖਡਿਆਲ ਅਤੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਆਗੂ ਸਤਨਾਮ ਸਿੰਘ ਰੱਤੋਕੇ ਨੇ ਹਸਪਤਾਲ ਪਹੁੰਚ ਕੇ ਪ੍ਰਸ਼ਾਸਨ ਨੂੰ ਆੜੇ ਹੱਥੀਂ ਲੈਂਦਿਆਂ ਇਸ ਨੂੰ ਪੰਜਾਬ ਦੀ ਇੱਜਤ ਅਤੇ ਪੱਗ ਤੇ ਸਿੱਧਾ ਹਮਲਾ ਦੱਸਦਿਆਂ ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਖਿਲਾਫ ਜੋਰਦਾਰ ਨਾਅਰੇਬਾਜੀ ਕੀਤੀ। ਖਡਿਆਲ ਅਤੇ ਰੱਤੋਕੇ ਨੇ ਕਿਹਾ ਕਿ ਇਕ ਭਾਰਤੀ ਸਰਹੱਦ ਦੀ ਰਾਖੀ ਕਰ ਰਹੇ ਫੌਜੀ ਸ਼ਮਸ਼ੇਰ ਸਿੰਘ ਉਗਰਾਹਾਂ ਆਪਣੀ ਗਰਭਵਤੀ ਪਤਨੀ ਦੇ ਇਲਾਜ ਲਈ ਸਥਾਨਕ ਸਿਵਲ ਹਸਪਤਾਲ ਵਿਖੇ ਆਏ ਸਨ ਜਦੋਂ ਉਹ ਆਪਣੀ ਕਾਰ ਖੜੀ ਕਰਕੇ ਜਾਣ ਲੱਗੇ ਤਾਂ ਪਾਰਕਿੰਗ ਦੀ ਪਰਚੀ ਕਟਾਉਣ ਨੂੰ ਲੈਕੇ ਠੇਕੇਦਾਰ ਦੇ ਮੁਲਾਜਮਾਂ ਨੇ ਉਸ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਅਤੇ ਸਿਰ ਤੋਂ ਦਸਤਾਰ ਤੱਕ ਲਾਹ ਦਿੱਤੀ।

Ad Position 21
No active advertisement
ਅਜੀਤ ਡੈਸਕ 06-11-2026
ਸੁਨਾਮ ਊਧਮ ਸਿੰਘ ਵਾਲਾ, 5 ਨਵੰਬਰ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ)-ਸ਼ਹੀਦ ਊਧਮ ਸਿੰਘ ਸਿਵਲ ਹਸਪਤਾਲ ਸੁਨਾਮ ਵਿਖੇ ਅੱਜ ਫੌਜੀ ਪਤੀ-ਪਤਨੀ ਨਾਲ ਹੋਏ ਦੁਰਵਿਹਾਰ ਦੇ ਮਾਮਲੇ ਨੇ ਉਸ ਵੇਲੇ ਤੂਲ ਫੜ ਲਿਆ ਜਦੋਂ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਜਨਰਲ ਸਕੱਤਰ ਅਤੇ ਵਿਧਾਨ ਸਭਾ ਹਲਕਾ ਸੁਨਾਮ ਦੇ ਇੰਚਾਰਜ ਵਿਨਰਜੀਤ ਸਿੰਘ ਖਡਿਆਲ ਅਤੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਆਗੂ ਸਤਨਾਮ ਸਿੰਘ ਰੱਤੋਕੇ ਨੇ ਹਸਪਤਾਲ ਪਹੁੰਚ ਕੇ ਪ੍ਰਸ਼ਾਸਨ ਨੂੰ ਆੜੇ ਹੱਥੀਂ ਲੈਂਦਿਆਂ ਇਸ ਨੂੰ ਪੰਜਾਬ ਦੀ ਇੱਜਤ ਅਤੇ ਪੱਗ ਤੇ ਸਿੱਧਾ ਹਮਲਾ ਦੱਸਦਿਆਂ ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਖਿਲਾਫ ਜੋਰਦਾਰ ਨਾਅਰੇਬਾਜੀ ਕੀਤੀ।ਖਡਿਆਲ ਅਤੇ ਰੱਤੋਕੇ ਨੇ ਕਿਹਾ ਕਿ ਇਕ ਭਾਰਤੀ ਸਰਹੱਦ ਦੀ ਰਾਖੀ ਕਰ ਰਹੇ ਫੌਜੀ ਸ਼ਮਸ਼ੇਰ ਸਿੰਘ ਉਗਰਾਹਾਂ ਆਪਣੀ ਗਰਭਵਤੀ ਪਤਨੀ ਦੇ ਇਲਾਜ ਲਈ ਸਥਾਨਕ ਸਿਵਲ ਹਸਪਤਾਲ ਵਿਖੇ ਆਏ ਸਨ ਜਦੋਂ ਉਹ ਆਪਣੀ ਕਾਰ ਖੜੀ ਕਰਕੇ ਜਾਣ ਲੱਗੇ ਤਾਂ ਪਾਰਕਿੰਗ ਦੀ ਪਰਚੀ ਕਟਾਉਣ ਨੂੰ ਲੈਕੇ ਠੇਕੇਦਾਰ ਦੇ ਮੁਲਾਜਮਾਂ ਨੇ ਉਸ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਅਤੇ ਸਿਰ ਤੋਂ ਦਸਤਾਰ ਤੱਕ ਲਾਹ ਦਿੱਤੀ।ਉਨ੍ਹਾਂ ਕਿਹਾ ਕਿ ਇਕ ਪਾਸੇ ਤਾਂ ਪੰਜਾਬ ਸਰਕਾਰ ਮਰੀਜਾਂ ਨੂੰ ਹਸਪਤਾਲਾਂ ’ਚੋਂ ਦਵਾਈਆਂ ਮੁਫਤ ਦੇਣ ਦਾ ਦਾਅਵਾ ਕਰ ਰਹੀ ਪਰ ਦੂਜੇ ਪਾਸੇ ਪਾਰਕਿੰਗ ਫੀਸ ਹਸਪਤਾਲ ਦੀ ਪਰਚੀ ਤੋਂ ਵੀ ਜਿਆਦਾ ਲਈ ਜਾ ਰਹੀ ਹੈ।ਉਨ੍ਹਾਂ ਪ੍ਰਸ਼ਾਸਨ ਤੋਂ ਇਸ ਘਟਨਾ ਲਈ ਜਿੰਮੇਵਾਰ ਵਿਅਕਤੀਆਂ ਖਿਲਾਫ ਸਖਤ ਕਾਰਵਾਈ ਕਰਨ ਦੀ ਮੰਗ ਕੀਤੀ। ਜਦੋਂ ਇਸ ਸਬੰਧੀ ਪੁਲਿਸ ਥਾਣਾ ਸ਼ਹਿਰੀ ਸੁਨਾਮ ਊਧਮ ਸਿੰਘ ਵਾਲਾ ਦੇ ਐਸ.ਐਚ.ਓ. ਇੰਸਪੈਕਟਰ ਵਿਨਰਪ੍ਰੀਤ ਸਿੰਘ ਔਲਖ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਮਾਮਲੇ ਦੀ ਪੜ੍ਹਤਾਲ ਕੀਤੀ ਜਾ ਰਹੀ ਅਤੇ ਪੜ੍ਹਤਾਲ ਦੌਰਾਨ ਜੋ ਵੀ ਗੱਲ ਸਾਹਮਣੇ ਆਵੇਗੀ। ਉਸ ਅਨੁਸਾਰ ਬਣਦੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਇਸ ਮੌਕੇ ਵਿਨਰਜੀਤ ਸਿੰਘ ਖਡਿਆਲ, ਸਤਨਾਮ ਸਿੰਘ ਰੱਤੋਕੇ, ਗੁਰਲਾਲ ਸਿੰਘ ਫਤਹਿਗੜ੍ਹ ਅਤੇ ਜਥੇਦਾਰ ਘੁਮੰਡ ਸਿੰਘ ਉਗਰਾਹਾਂ ਆਦਿ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ 21 ਮੈਂਬਰੀ ਬਲਾਕ ਕਮੇਟੀ ਦੀ ਚੋਣ ਅਗਲੀ ਖ਼ਬਰ ਸੰਗਰੂਰ ਦੇ ਨਿਸ਼ਾਨੇਬਾਜ਼ਾਂ ਨੇ ਜਿੱਤੇ ਸੋਨੇ ਦੇ ਤਗਮੇ
Ad Position 24