05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2026

ਹੈਰੀਟੇਜ ਪਬਲਿਕ ਸਕੂਲ ਵਿਖੇ ਮਾਪਿਆਂ ਅਤੇ ਵਿਦਿਆਰਥੀਆਂ ਲਈ ਜਾਗਰੂਕਤਾ ਸੈਮੀਨਾਰ ਕਰਵਾਏ

ਭਵਾਨੀਗੜ੍ਹ, 5 ਨਵੰਬਰ (ਰਣਧੀਰ ਸਿੰਘ ਫੱਗੂਵਾਲਾ, ਲਖਵਿੰਦਰ ਪਾਲ ਗਰਗ)-ਹੈਰੀਟੇਜ ਪਬਲਿਕ ਸਕੂਲ ਵਿਖੇ ਮਾਪਿਆਂ ਅਤੇ ਵਿਦਿਆਰਥੀਆਂ ਦੀ ਭਲਾਈ ਤੇ ਜਾਗਰੂਕਤਾ ਨੂੰ ਮੁੱਖ ਰੱਖਦਿਆਂ ਦੋ ਵਿਸ਼ੇਸ਼ ਸੈਮੀਨਾਰ ਕਰਵਾਏ ਗਏ। ਇਨ੍ਹਾਂ ਸੈਮੀਨਾਰਾਂ ਦੌਰਾਨ ਮਾਪਿਆਂ ਨੂੰ ਬੱਚਿਆਂ ਦੀ ਮਾਨਸਿਕ ਅਤੇ ਭਾਵਨਾਤਮਕ ਸਿਹਤ ਅਤੇ ਵਿਦਿਆਰਥੀਆਂ ਨੂੰ ਸਾਈਬਰ ਸੁਰੱਖਿਆ ਸਬੰਧੀ ਅਹਿਮ ਜਾਣਕਾਰੀ ਦਿੱਤੀ ਗਈ।

Ad Position 21
No active advertisement
ਅਜੀਤ ਡੈਸਕ 06-11-2026
ਭਵਾਨੀਗੜ੍ਹ, 5 ਨਵੰਬਰ (ਰਣਧੀਰ ਸਿੰਘ ਫੱਗੂਵਾਲਾ, ਲਖਵਿੰਦਰ ਪਾਲ ਗਰਗ)-ਹੈਰੀਟੇਜ ਪਬਲਿਕ ਸਕੂਲ ਵਿਖੇ ਮਾਪਿਆਂ ਅਤੇ ਵਿਦਿਆਰਥੀਆਂ ਦੀ ਭਲਾਈ ਤੇ ਜਾਗਰੂਕਤਾ ਨੂੰ ਮੁੱਖ ਰੱਖਦਿਆਂ ਦੋ ਵਿਸ਼ੇਸ਼ ਸੈਮੀਨਾਰ ਕਰਵਾਏ ਗਏ। ਇਨ੍ਹਾਂ ਸੈਮੀਨਾਰਾਂ ਦੌਰਾਨ ਮਾਪਿਆਂ ਨੂੰ ਬੱਚਿਆਂ ਦੀ ਮਾਨਸਿਕ ਅਤੇ ਭਾਵਨਾਤਮਕ ਸਿਹਤ ਅਤੇ ਵਿਦਿਆਰਥੀਆਂ ਨੂੰ ਸਾਈਬਰ ਸੁਰੱਖਿਆ ਸਬੰਧੀ ਅਹਿਮ ਜਾਣਕਾਰੀ ਦਿੱਤੀ ਗਈ। ਮਾਪਿਆਂ ਲਈ ਕਰਵਾਏ ਗਏ ਕਾਊਂਸਲਿੰਗ ਸੈਮੀਨਾਰ ਵਿੱਚ ਵਿਸ਼ੇਸ਼ ਮਹਿਮਾਨ ਸ੍ਰੀਮਤੀ ਰੁਚੀ ਛਿੱਬਰ ਨੇ ਬੱਚਿਆਂ ਦੀ ਮਾਨਸਿਕ ਤੇ ਭਾਵਨਾਤਮਕ ਸਿਹਤ, ਸਕਾਰਾਤਮਕ ਪਾਲਣ-ਪੋਸ਼ਣ, ਮਾਪਿਆਂ ਅਤੇ ਬੱਚਿਆਂ ਵਿਚਕਾਰ ਮਜ਼ਬੂਤ ਸਾਂਝ ਬਣਾਉਣ ਅਤੇ ਬੱਚਿਆਂ ਦੇ ਸਰਵਪੱਖੀ ਵਿਕਾਸ ਬਾਰੇ ਵਿਚਾਰ ਸਾਂਝੇ ਕੀਤੇ। ਜਿਸ ਵਿੱਚ ਵਿਸ਼ੇਸ਼ ਮਹਿਮਾਨ ਅਸ਼ਵਨੀ ਮਹਿਤਾ, ਆਈ.ਟੀ. ਮਾਹਿਰ, ਪੰਜਾਬ ਬਿਊਰੋ ਆਫ਼ ਇਨਵੈਸਟੀਗੇਸ਼ਨ ਨੇ ਵਿਦਿਆਰਥੀਆਂ ਨੂੰ ਇੰਟਰਨੈੱਟ ਅਤੇ ਸੋਸ਼ਲ ਮੀਡੀਆ ਦੀ ਸੁਰੱਖਿਅਤ ਵਰਤੋਂ, ਡਿਜੀਟਲ ਜ਼ਿੰਮੇਵਾਰੀ ਅਤੇ ਸਾਈਬਰ ਅਪਰਾਧਾਂ ਤੋਂ ਬਚਾਅ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਇਸ ਮੌਕੇ ਸਕੂਲ ਪ੍ਰਬੰਧਕ ਅਨਿਲ ਮਿੱਤਲ ਅਤੇ ਆਸ਼ਿਮਾ ਮਿੱਤਲ ਨੇ ਕਿਹਾ ਕਿ ਸਕੂਲ ਦਾ ਉਦੇਸ਼ ਵਿਦਿਆਰਥੀਆਂ ਨੂੰ ਕੇਵਲ ਵਿੱਦਿਅਕ ਪੱਖੋਂ ਹੀ ਨਹੀਂ, ਸਗੋਂ ਮਾਨਸਿਕ, ਸਮਾਜਿਕ ਅਤੇ ਨੈਤਿਕ ਪੱਖੋਂ ਵੀ ਮਜ਼ਬੂਤ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਬੱਚਿਆਂ ਦੇ ਉੱਜਵਲ ਭਵਿੱਖ ਲਈ ਮਾਪਿਆਂ ਦੀ ਸਰਗਰਮ ਭਾਗੀਦਾਰੀ ਅਤੇ ਆਧੁਨਿਕ ਤਕਨਾਲੋਜੀ ਪ੍ਰਤੀ ਜਾਗਰੂਕਤਾ ਬਹੁਤ ਜ਼ਰੂਰੀ ਹੈ। ਅੰਤ ਵਿੱਚ ਸਕੂਲ ਦੀ ਪ੍ਰਿੰਸੀਪਲ ਗੁਰਪ੍ਰੀਤ ਕੌਰ ਨੇ ਦੋਵੇਂ ਵਿਸ਼ੇਸ਼ ਮਹਿਮਾਨਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਅਜੋਕੇ ਸਮੇਂ ਵਿੱਚ ਬੱਚਿਆਂ ਦੀ ਪੜ੍ਹਾਈ ਦੇ ਨਾਲ-ਨਾਲ ਉਨ੍ਹਾਂ ਦੀ ਮਾਨਸਿਕ ਸਿਹਤ, ਸਹੀ ਮਾਰਗਦਰਸ਼ਨ ਅਤੇ ਡਿਜੀਟਲ ਸੁਰੱਖਿਆ ਵੱਲ ਧਿਆਨ ਦੇਣਾ ਵੀ ਬੇਹੱਦ ਜ਼ਰੂਰੀ ਹੈ।
Ad Position 22
No active advertisement
ਪਿਛਲੀ ਖ਼ਬਰ ਗੁਲਜ਼ਾਰ ਸਿੰਘ ਦੀ ਮੋਤ ਦੇ ਦੋਸ਼ੀਆਂ ਨੂੰ ਸੁਬਾ ਸਰਕਾਰ ਨੇ ਕਾਨੂੰਨ ਨੂੰ ਛਿੱਕੇ ਟੰਗ ਕੇ ਜ਼ਮਾਨਤ ਦਿਵਾਈ- ਦਾਮਨ ਬਾਜਵਾ ਅਗਲੀ ਖ਼ਬਰ ਸਿਵਲ ਸਰਜਨ ਡਾ. ਅਮਨ ਸੂਦ ਨੇ ਕੀਤਾ ਜ਼ਿਲ੍ਹਾ ਹਸਪਤਾਲ ਮਲੇਰਕੋਟਲਾ ਦਾ ਦੌਰਾ
Ad Position 24