07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2026

ਪਰਾਲੀ ਸਾੜਨ ਦੀਆਂ ਘਟਨਾਵਾਂ ਰੋਕਣ ਲਈ ਐੱਸ.ਡੀ.ਐੱਮ. ਅਤੇ ਡੀ.ਐੱਸ.ਪੀ. ਵੱਲੋਂ ਖੇਤਾਂ ਦਾ ਦੌਰਾ

ਅਮਰਗੜ੍ਹ, 6 ਨਵੰਬਰ (ਜਤਿੰਦਰ ਮੰਨਵੀ)-ਮਾਰਕੀਟ ਕਮੇਟੀ ਅਮਰਗੜ੍ਹ ਅਧੀਨ ਪੈਂਦੀ ਢਢੋਗਲ ਮੰਡੀ ‘ਚ ਪਿਛਲੇ ਕਰੀਬ ਇੱਕ ਹਫ਼ਤੇ ਤੋਂ ਝੋਨੇ ਦੀ ਸਰਕਾਰੀ ਖਰੀਦ ਬੰਦ ਹੋਣ ਕਾਰਨ ਆੜ੍ਹਤੀਆਂ ਅਤੇ ਕਿਸਾਨਾਂ ਨੂੰ ਭਾਰੀ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਮੰਡੀ ਵਿਚ ਝੋਨਾ ਰੱਖਣ ਲਈ ਜਗ੍ਹਾ ਤੱਕ ਨਹੀਂ ਬਚੀ, ਜਿਸ ਕਾਰਨ ਕਿਸਾਨਾਂ ਨੂੰ ਮਜਬੂਰੀਵੱਸ ਆਪਣੀ ਫ਼ਸਲ ਪਿੰਡ ਦੀਆਂ ਸੜਕਾਂ ਤੇ ਖਿਲਾਰਨੀ ਪੈ ਰਹੀ ਹੈ।

Ad Position 21
No active advertisement
ਅਜੀਤ ਡੈਸਕ 07-11-2026
ਅਮਰਗੜ੍ਹ, 6 ਨਵੰਬਰ (ਜਤਿੰਦਰ ਮੰਨਵੀ)-ਮਾਰਕੀਟ ਕਮੇਟੀ ਅਮਰਗੜ੍ਹ ਅਧੀਨ ਪੈਂਦੀ ਢਢੋਗਲ ਮੰਡੀ ‘ਚ ਪਿਛਲੇ ਕਰੀਬ ਇੱਕ ਹਫ਼ਤੇ ਤੋਂ ਝੋਨੇ ਦੀ ਸਰਕਾਰੀ ਖਰੀਦ ਬੰਦ ਹੋਣ ਕਾਰਨ ਆੜ੍ਹਤੀਆਂ ਅਤੇ ਕਿਸਾਨਾਂ ਨੂੰ ਭਾਰੀ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਮੰਡੀ ਵਿਚ ਝੋਨਾ ਰੱਖਣ ਲਈ ਜਗ੍ਹਾ ਤੱਕ ਨਹੀਂ ਬਚੀ, ਜਿਸ ਕਾਰਨ ਕਿਸਾਨਾਂ ਨੂੰ ਮਜਬੂਰੀਵੱਸ ਆਪਣੀ ਫ਼ਸਲ ਪਿੰਡ ਦੀਆਂ ਸੜਕਾਂ ਤੇ ਖਿਲਾਰਨੀ ਪੈ ਰਹੀ ਹੈ। ਹਾਲਾਤ ਇਹ ਹਨ ਕਿ ਪਿੰਡ ਦੇ ਸਿਹਤ ਕੇਂਦਰ, ਸਰਕਾਰੀ ਸਕੂਲ, ਬੱਸ ਸਟੈਂਡ ਅਤੇ ਗੁਰਦੁਆਰਾ ਸਾਹਿਬ ਦੇ ਬਾਹਰ ਵੀ ਝੋਨੇ ਦੇ ਅੰਬਾਰ ਲੱਗੇ ਹੋਏ ਹਨ।ਬੋਲੀ ਬੰਦ ਰਹਿਣ ਕਾਰਨ ਕਿਸਾਨਾਂ ਅਤੇ ਆੜ੍ਹਤੀਆਂ ਨੂੰ ਆਪਣੀ ਫ਼ਸਲ ਦੀ ਖਰੀਦ ਅਤੇ ਚੁਕਾਈ ਨਾ ਹੋਣ ਦਾ ਡਰ ਸਤਾਉਣ ਲੱਗਾ ਹੈ। ਇਸ ਸਬੰਧੀ ਆੜ੍ਹਤੀ ਹਰਿੰਦਰਜੀਤ ਸਿੰਘ, ਰਣਧੀਰ ਸਿੰਘ, ਤੁਸ਼ੀਲ ਗੋਇਲ, ਅਮਨਦੀਪ ਦਾਸ, ਮਲਕੀਤ ਦਾਸ ਅਤੇ ਹਰਦੀਪ ਸਿੰਘ ਨੇ ਦੱਸਿਆ ਕਿ ਪਿਛਲੇ ਇੱਕ ਹਫ਼ਤੇ ਤੋਂ ਖਰੀਦ ਏਜੰਸੀਆਂ ਵੱਲੋਂ ਝੋਨੇ ਦੀ ਖਰੀਦ ਨਹੀਂ ਕੀਤੀ ਗਈ, ਜਿਸ ਕਾਰਨ ਮੰਡੀ ਵਿਚ ਫ਼ਸਲ ਦੇ ਢੇਰ ਲੱਗੇ ਹੋਏ ਹਨ। ਕਿਸਾਨ ਮੇਜਰ ਸਿੰਘ, ਸੁਰਿੰਦਰ ਸਿੰਘ, ਚਰਨਜੀਤ ਸਿੰਘ, ਜਗਰੂਪ ਸਿੰਘ, ਸਤਨਾਮ ਸਿੰਘ, ਹਰਜੀਤ ਸਿੰਘ ਅਤੇ ਜਗਤਾਰ ਸਿੰਘ ਸਮੇਤ ਹੋਰ ਕਿਸਾਨਾਂ ਨੇ ਰੋਸ ਜ਼ਾਹਰ ਕਰਦਿਆਂ ਕਿਹਾ ਕਿ ਉਹ ਪੁੱਤਾਂ ਵਾਂਗ ਪਾਲ ਕੇ ਫ਼ਸਲ ਤਿਆਰ ਕਰਦੇ ਹਨ, ਪਰ ਮੰਡੀਆਂ ਵਿਚ ਵੇਚਣ ਸਮੇਂ ਉਨ੍ਹਾਂ ਨੂੰ ਖੱਜਲ-ਖੁਆਰ ਹੋਣਾ ਪੈਂਦਾ ਹੈ। ਜਦਕਿ ਜ਼ਿਲ੍ਹਾ ਖੁਰਾਕ ਸਪਲਾਈ ਅਫ਼ਸਰ ਗੁਰਪ੍ਰੀਤ ਸਿੰਘ ਕੰਗ ਨੇ ਦੱਸਿਆ ਕਿ ਢਢੋਗਲ ਮੰਡੀ ਵਿਚ ਹੁਣ ਤੱਕ 1.5 ਲੱਖ ਗੱਟੇ ਝੋਨੇ ਦੀ ਖਰੀਦ ਹੋਈ ਹੈ। ਪਹਿਲੇ ਸਾਲਾਂ ਦੇ ਮੁਕਾਬਲੇ ਇਸ ਵਾਰ ਮੰਡੀ ਵਿਚ ਝੋਨਾ ਜਿਆਦਾ ਆਉਣ ਕਾਰਨ ਸਬੰਧਤ ਇੰਸਪੈਕਟਰਾਂ ਤੋਂ ਰਿਪੋਰਟ ਮੰਗੀ ਗਈ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ਇਸ ਮਾਮਲੇ ਦਾ ਜਲਦ ਹੱਲ ਕਰ ਦਿੱਤਾ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਕਿਸਾਨਾਂ ਕੋਆਪ੍ਰੇਟਿਵ ਦੀਆਂ ਨਵੀਆਂ ਨੀਤੀਆਂ ਦਾ ਕੀਤਾ ਵਿਰੋਧ ਅਗਲੀ ਖ਼ਬਰ ਸ਼ਹੀਦ ਭਗਤ ਸਿੰਘ ਸਿੱਖਿਆ ਸੇਵਾ ਸੁਸਾਇਟੀ ਵਲੋਂ ਕੈਨੇਡਾ ਨਿਵਾਸੀ ਬਡਵਾਲ ਜੋੜਾ ਸਨਮਾਨਿਤ
Ad Position 24