07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2026

ਕਿਸਾਨਾਂ ਕੋਆਪ੍ਰੇਟਿਵ ਦੀਆਂ ਨਵੀਆਂ ਨੀਤੀਆਂ ਦਾ ਕੀਤਾ ਵਿਰੋਧ

ਭਵਾਨੀਗੜ੍ਹ, 6 ਨਵੰਬਰ (ਰਣਧੀਰ ਸਿੰਘ ਫੱਗੂਵਾਲਾ)-ਪਿੰਡ ਨਾਗਰਾ ਦੀ ਕੋਆਪਰੇਟਿਵ ਸੁਸਾਇਟੀ ਦੀ ਮੀਟਿੰਗ ਪ੍ਰਧਾਨ ਕੁਲਜੀਤ ਸਿੰਘ ਨਾਗਰਾ ਦੀ ਅਗਵਾਈ ਵਿੱਚ ਹੋਈ, ਜਿਸ ਸਾਰੇ ਮੈਂਬਰਾਂ ਨੇ ਭਾਗ ਲਿਆ । ਇਸ ਮੌਕੇ ਤੇ ਮੈਂਬਰਾਂ ਵਲੋਂ ਨਵੀਂ ਬੈਂਕ ਪੋਲਿਸੀ ਦਾ ਵਿਰੋਧ ਕੀਤਾ ਗਿਆ ।

Ad Position 21
No active advertisement
ਅਜੀਤ ਡੈਸਕ 07-11-2026
ਭਵਾਨੀਗੜ੍ਹ, 6 ਨਵੰਬਰ (ਰਣਧੀਰ ਸਿੰਘ ਫੱਗੂਵਾਲਾ)-ਪਿੰਡ ਨਾਗਰਾ ਦੀ ਕੋਆਪਰੇਟਿਵ ਸੁਸਾਇਟੀ ਦੀ ਮੀਟਿੰਗ ਪ੍ਰਧਾਨ ਕੁਲਜੀਤ ਸਿੰਘ ਨਾਗਰਾ ਦੀ ਅਗਵਾਈ ਵਿੱਚ ਹੋਈ, ਜਿਸ ਸਾਰੇ ਮੈਂਬਰਾਂ ਨੇ ਭਾਗ ਲਿਆ । ਇਸ ਮੌਕੇ ਤੇ ਮੈਂਬਰਾਂ ਵਲੋਂ ਨਵੀਂ ਬੈਂਕ ਪੋਲਿਸੀ ਦਾ ਵਿਰੋਧ ਕੀਤਾ ਗਿਆ । ਇਸ ਸਬੰਧੀ ਜਾਣਕਾਰੀ ਦਿੰਦਿਆਂ ਕੁਲਜੀਤ ਸਿੰਘ ਨਾਗਰਾ ਨੇ ਕਿਹਾ ਕਿ 2 ਏਕੜ ਤੋਂ 5 ਏਕੜ ਜ਼ਮੀਨ ਵਾਲੇ ਕਿਸਾਨਾਂ ਦੀ ਹਿੱਸੇਦਾਰੀ 3ਪ੍ਰਤੀਸ਼ਤ ਤੋਂ ਵਧਾ ਕੇ 6 ਪ੍ਰਤੀਸ਼ਤ ਕਰਨ ਅਤੇ 6 ਏਕੜ ਤੋਂ 15 ਏਕੜ ਵਾਲੇ ਕਿਸਾਨਾਂ ਦੀ 9 ਪ੍ਰਤੀਸ਼ਤ ਹਿੱਸੇਦਾਰੀ ਕਰਨ ਨਾਲ ਕਿਸਾਨਾਂ ਤੇ ਵੱਡਾ ਬੋਝ ਪਵੇਗਾ । ਕੋਆਪ੍ਰੇਟਿਵ ਵਲੋਂ 3 ਪ੍ਰਤੀਸ਼ਤ ਮੁਆਫ਼ੀ ਸਕੀਮ ਖਤਮ ਕਰਨ ਅਤੇ ਨਵੇਂ ਮੈਂਬਰਾਂ ਦੇ ਹੱਦ ਕਰਜੇ ਪਾਸ ਨਾ ਕਰਨ ਕਰਕੇ ਕਿਸਾਨਾਂ ਵਿਚ ਰੋਸ ਦੀ ਲਹਿਰ ਪਾਈ ਜਾ ਰਹੀ ਹੈ । ਇਸ ਮੌਕੇ ਤੇ ਕੁਲਜੀਤ ਸਿੰਘ ਨਾਗਰਾ ਤੋਂ ਇਲਾਵਾ ਲਾਭ ਸਿੰਘ ਸੀਨੀਅਰ ਮੀਤ ਪ੍ਰਧਾਨ, ਕੁਲਦੀਪ ਸਿੰਘ ਮੀਤ ਪ੍ਰਧਾਨ, ਸਮਸ਼ੇਰ ਸਿੰਘ , ਬਘੇਲ ਸਿੰਘ ਬਲਵਿੰਦਰ ਸਿੰਘ ਸਾਰੇ ਕਮੇਟੀ ਮੈਂਬਰ, ਹਰਦੀਪ ਸਿੰਘ ਕੁਲਵਿੰਦਰ ਸਿੰਘ, ਦਰਬਾਰਾ ਸਿੰਘ ਅਤੇ ਕਲਵਿੰਦਰ ਸਿੰਘ ਸਰਪੰਚ ਨੇ। ਕੋਆਪ੍ਰੇਟਿਵ ਦੇ ਪ੍ਰਬੰਧਕਾਂ ਤੋਂ ਕਿਸਾਨਾਂ ਵਿਰੋਧੀ ਫੈਸਲੇ ਤੁਰੰਤ ਰੱਦ ਕਰਨ ਦੀ ਮੰਗ ਕੀਤੀ।
Ad Position 22
No active advertisement
ਪਿਛਲੀ ਖ਼ਬਰ ਕਿਸਾਨ ਯੂਨੀਅਨ ਦੇ ਅਹੁਦੇਦਾਰਾਂ ਦੀ ਕੀਤੀ ਚੋਣ ਅਗਲੀ ਖ਼ਬਰ ਪਰਾਲੀ ਸਾੜਨ ਦੀਆਂ ਘਟਨਾਵਾਂ ਰੋਕਣ ਲਈ ਐੱਸ.ਡੀ.ਐੱਮ. ਅਤੇ ਡੀ.ਐੱਸ.ਪੀ. ਵੱਲੋਂ ਖੇਤਾਂ ਦਾ ਦੌਰਾ
Ad Position 24